Home / ਵੀਡੀਓ / ਖਡੂਰ ਸਾਹਿਬ ਤੋਂ ਆਈ ਵੱਡੀ ਖਬਰ

ਖਡੂਰ ਸਾਹਿਬ ਤੋਂ ਆਈ ਵੱਡੀ ਖਬਰ

ਪੰਜਾਬ ਦੀ ਸਭ ਤੋਂ ਵੱਧ ਮੰਨੀ ਜਾਂਦੀ ਪੰਥਕ ਸੀਟ ਲੋਕ ਸਭਾ ਖਡੂਰ ਸਾਹਿਬ ਲਈ ਸਾਰੀਆਂ ਮੁੱਖ ਪਾਰਟੀਆਂ ਨੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਦੀ ਮੌਜੂਦਾ ਸੱਤਾਧਾਰੀ ਆਮ ਆਦਮੀ ਪਾਰਟੀ (AAP) ਨੇ ਇਸ ਸੀਟ ‘ਤੇ ਲਾਲਜੀਤ ਸਿੰਘ ਭੁੱਲਰ ਨੂੰ ਮੈਦਾਨ ‘ਚ ਉਤਾਰਿਆ ਹੈ, ਜਦਕਿ ਕਾਂਗਰਸ (Congress) ਨੇ ਕੁਲਬੀਰ ਸਿੰਘ ਜੀਰਾ, ਭਾਜਪਾ (BJP) ਨੇ ਮਨਜੀਤ ਸਿੰਘ ਮੰਨਾ ਅਤੇ ਸ਼੍ਰੋਮਣੀ ਅਕਾਲੀ ਦਲ (SAD) ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ ਟਿਕਟ ਦਿੱਤੀ ਹੈ, ਜਿਸ ਨਾਲ ਪਹਿਲਾਂ ਮੁਕਾਬਲਾ ਚੋਤਰਫ਼ਾ ਮੰਨਿਆ ਜਾ ਰਿਹਾ ਸੀ ਪਰ ਹੁਣ ਭਾਈ ਅੰਮ੍ਰਿਤਪਾਲ ਸਿੰਘ ਦੀ ਸਿਆਸਤ ‘ਚ ਐਂਟਰੀ ਨੇ ਸਾਰੇ ਸਿਆਸੀ ਸਮੀਕਰਨ ਬਦਲ ਕੇ ਰੱਖ ਦਿੱਤੇ ਹਨ ਅਤੇ ਪਾਰਟੀਆਂ ਨੂੰ ਆਪਣੀ ਰਣਨੀਤੀ ‘ਤੇ ਮੁੜ ਤੋਂ ਡੂੰਘੀ ਵਿਚਾਰ ਕਰਨ ਲਈ ਮਜਬੂਰ ਕਰ ਦਿੱਤਾ ਹੈ।

ਖਡੂਰ ਸਾਹਿਬ, ਜਿਸ ਨੂੰ “ਮਿੰਨੀ ਪੰਜਾਬ” ਵਜੋਂ ਵੀ ਜਾਣਿਆ ਜਾਂਦਾ ਹੈ, ਮਾਝਾ, ਦੋਆਬਾ ਅਤੇ ਮਾਲਵਾ ਖੇਤਰਾਂ ਦੇ 4 ਜ਼ਿਲ੍ਹਿਆਂ ‘ਚ ਫੈਲੇ 9 ਵਿਧਾਨ ਸਭਾ ਹਲਕਿਆਂ ਨੂੰ ਕਵਰ ਕਰਦਾ ਹੈ। ਜਿਨ੍ਹਾਂ ਵਿੱਚ ਜੰਡਿਆਲਾ, ਤਰਨਤਾਰਨ, ਖੇਮ ਕਰਨ, ਪੱਟੀ, ਖਡੂਰ ਸਾਹਿਬ, ਬਾਬਾ ਬਕਾਲਾ, ਕਪੂਰਥਲਾ, ਸੁਲਤਾਨਪੁਰ ਲੋਧੀ ਅਤੇ ਜ਼ੀਰਾ ਸ਼ਾਮਲ ਹਨ। ਆਪਣੇ ਇਤਿਹਾਸਕ ਸਿੱਖ ਗੁਰਦੁਆਰਿਆਂ ਲਈ ਮਸ਼ਹੂਰ ਹਲਕਾ 75 ਫ਼ੀਸਦੀ ਸਿੱਖ ਸ਼ਰਧਾਲੂਆਂ ਦੀ ਆਬਾਦੀ ਵਾਲਾ ਇਲਾਕਾ ਹੈ।

ਹੁਣ ਤੱਕ ਸ਼੍ਰੋਮਣੀ ਅਕਾਲੀ ਦਲ ਨੂੰ ਮਿਲਿਆ ਸਭ ਤੋਂ ਵੱਧ ਨੁਮਾਇੰਦਗੀ ਦਾ ਮੌਕਾ

ਜੇਕਰ ਕੁੱਲ ਮਿਲਾ ਕੇ ਵੇਖਿਆ ਜਾਵੇ ਤਾਂ ਤਰਨਤਾਰਨ ਤੋਂ ਖਡੂਰ ਸਾਹਿਬ ਲੋਕ ਸਭਾ ਬਣੇ ਇਸ ਹਲਕੇ ‘ਤੇ ਹੁਣ ਤੱਕ ਇਸ ਸੀਟ ‘ਤੇ ਸ਼੍ਰੋਮਣੀ ਅਕਾਲੀ ਦਲ ਦਾ ਹੀ ਲੋਹਾ ਰਿਹਾ ਹੈ, ਜਿਸ ਨੇ ਹੁਣ ਤੱਕ ਹੋਈਆਂ ਸਾਰੀਆਂ ਲੋਕ ਸਭਾ ਚੋਣਾਂ ਵਿੱਚ 10 ਵਾਰੀ ਜਿੱਤ ਦਰਜ ਕੀਤੀ ਹੈ, ਜਦਕਿ ਦੂਜੇ ਨੰਬਰ ‘ਤੇ ਮੁੱਖ ਵਿਰੋਧੀ ਧਿਰ ਕਾਂਗਰਸ ਨੇ 7 ਵਾਰ ਚੋਣਾਂ ਜਿੱਤੀਆਂ ਹਨ। ਹਾਲਾਂਕਿ ਜੇਕਰ ਪਿਛਲੀਆਂ ਤਿੰਨ ਵਾਰ ਹੋਈਆਂ ਚੋਣਾਂ ਦੇ ਅੰਕੜੇ ਵੇਖੀਏ ਤਾਂ ਇਥੇ ਅਕਾਲੀ ਦਲ ਨੇ ਦੋ ਵਾਰ ਲਗਾਤਾਰ ਜਿੱਤ ਦਰਜ ਕੀਤੀ ਹੈ, ਜਦਕਿ ਇੱਕ ਵਾਰ ਕਾਂਗਰਸ ਜਿੱਤੀ।

ਪਿਛਲੀਆਂ ਤਿੰਨ ਵਿਚੋਂ 2 ਵਾਰ ਅਕਾਲੀ ਦਲ ਦਾ ਹੱਥ ਉਪਰ

ਸਾਲ 2009 ‘ਚ ਸ਼੍ਰੋਮਣੀ ਅਕਾਲੀ ਦਲ ਨੂੰ 49.43 ਫ਼ੀਸਦੀ ਵੋਟਾਂ ਮਿਲੀਆਂ ਸਨ, ਜਦਕਿ ਕਾਂਗਰਸੀ ਉਮੀਦਵਾਰ ਨੂੰ 46.03 ਫ਼ੀਸਦੀ ਵੋਟਾਂ ਪ੍ਰਾਪਤ ਹੋਈਆਂ। ਪਰ 2014 ਦੀਆਂ ਚੋਣਾਂ ‘ਚ ਜਿੱਤ ਦਾ ਇਹ ਫਰਕ ਵਧ ਕੇ 10 ਫ਼ੀਸਦੀ ਦੇ ਨੇੜੇ ਪੁੱਜ ਗਿਆ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਨੇ ਕੁੱਲ 44.91 ਫ਼ੀਸਦੀ ਵੋਟਾਂ ਹਾਸਲ ਕੀਤੀਆਂ ਤਾਂ ਵਿਰੋਧੀ ਕਾਂਗਰਸੀ ਉਮੀਦਵਾਰ ਨੂੰ ਸਿਰਫ਼ 35.25 ਫ਼ੀਸਦੀ ਵੋਟਾਂ ਹਾਸਲ ਹੋਈਆਂ। ਪਰੰਤੂ 2019 ਦੀਆਂ ਲੋਕ ਸਭਾ ਚੋਣਾਂ ‘ਚ ਬੇਅਦਬੀ ਦਾ ਮੁੱਦਾ ਭਾਰੂ ਰਹਿਣ ਕਾਰਨ ਸ਼੍ਰੋਮਣੀ ਅਕਾਲੀ ਦਲ ਦਾ ਵੋਟ ਫ਼ੀਸਦੀ ਡਿੱਗ ਗਿਆ ਅਤੇ ਬੀਬੀ ਜਗੀਰ ਕੌਰ ਨੂੰ ਇਥੋਂ 30.51 ਵੋਟਾਂ ਹਾਸਲ ਹੋਈਆਂ। ਜਦਕਿ ਕਾਂਗਰਸ ਨੇ ਇਸ ਵਾਰ ਇਥੇ 43.95 ਫ਼ੀਸਦੀ ਵੋਟਾਂ ਨਾਲ ਜਿੱਤ ਦਰਜ ਕੀਤੀ।

ਜਾਣੋ ਪਾਰਟੀਆਂ ਦੇ ਉਮੀਦਵਾਰਾਂ ਬਾਰੇ

ਆਮ ਆਦਮੀ ਪਾਰਟੀ ਵੱਲੋਂ ਇਸ ਸੀਟ ਤੋਂ ਲਾਲਜੀਤ ਸਿੰਘ ਭੁੱਲਰ ਨੂੰ ਉਮੀਦਵਾਰ ਬਣਾਇਆ ਗਿਆ ਹੈ, ਜੋ ਕਿ ਪੰਜਾਬ ਸਰਕਾਰ ‘ਚ ਕੈਬਨਿਟ ਮੰਤਰੀ ਦੇ ਅਹੁਦੇ ‘ਤੇ ਵੀ ਬਿਰਾਜਮਾਨ ਹਨ। ਉਹ ਵਿਧਾਨ ਸਭਾ ਹਲਕਾ ਪੱਟੀ ਤੋਂ ਪਾਰਟੀ ਦੇ ਵਿਧਾਇਕ ਹਨ ਅਤੇ 12ਵੀਂ ਪਾਸ ਹਨ। ਹਾਲਾਂਕਿ ਖਡੂਰ ਸਾਹਿਬ ‘ਚ ਲਾਲਜੀਤ ਸਿੰਘ ਭੁੱਲਰ ਨੂੰ ਸਵਰਨਕਾਰਾਂ ਅਤੇ ਰਾਮਗੜ੍ਹੀਆ ਭਾਈਚਾਰੇ ਦੇ ਤਿੱਖੇ ਵਿਰੋਧ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ, ਕਿਉਂਕਿ ਉਨ੍ਹਾਂ ਇੱਕ ਚੋਣ ਮੀਟਿੰਗ ਦੌਰਾਨ ਭਾਈਚਾਰਿਆਂ ਨੂੰ ਲੈ ਕੇ ਵਿਵਾਦਤ ਬਿਆਨ ਵੀ ਦਿੱਤਾ ਸੀ। ਹਾਲਾਂਕਿ ਉਹ ਆਪਣੇ ਬਿਆਨ ਨੂੰ ਲੈ ਕੇ ਮਾਫੀ ਮੰਗ ਚੁੱਕੇ ਹਨ। ਇਸਤੋਂ ਇਲਾਵਾ ਸ੍ਰੀ ਦਰਬਾਰ ਸਾਹਿਬ ‘ਚ ਇੱਕ ਨੌਜਵਾਨ ਵੱਲੋਂ ਵੀ ਉਨ੍ਹਾਂ ਨੂੰ ਘੇਰ ਕੇ ਪੰਜਾਬ ਵਿਚੋਂ ਚਿੱਟਾ ਬੰਦ ਕਰਨ ਦੀ ਅਪੀਲ ਕੀਤੀ, ਪਰ ਭੁੱਲਰ ਉਥੋਂ ਬਿਨਾਂ ਜਵਾਬ ਦਿੰਦੇ ਲੰਘ ਗਏ।

Check Also

Canada ‘ਚ ਵਿਗੜੇ ਮਾਹੌਲ

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਬਰੈਂਪਟਨ ਦੇ ਹਿੰਦੂ ਸਭਾ ਮੰਦਰ ‘ਤੇ ਖਾਲਿਸਤਾਨੀ ਕੱਟੜਪੰਥੀਆਂ …