ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਵਿਰਸਾ ਸਿੰਘ ਵਲਟੋਹਾ ਨੂੰ ਆਪਣਾ ਉਮੀਦਵਾਰ ਐਲਾਨ ਕੇ ਸ਼੍ਰੋਮਣੀ ਅਕਾਲੀ ਦਲ ਕਸੂਤਾ ਘਿਰ ਗਿਆ ਹੈ। ਵਲਟੋਹਾ ਨੇ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨੂੰ ਮਿਲ ਕੇ ਹਮਾਇਤ ਮੰਗੀ ਪਰ ਉਨ੍ਹਾਂ ਨੂੰ ਖਾਲੀ ਹੱਥ ਪਰਤਣਾ ਪਿਆ।ਵਲਟੋਹਾ ਨੂੰ ਅੰਮ੍ਰਿਤਪਾਲ ਸਿੰਘ ਦੇ ਪਿਤਾ ਦੀਆਂ ਖਰੀਆਂ ਖਰੀਆਂ… ਹਮਾਇਤ ਕਰਨ ਦੀ ਥਾਂ, ਵਲਟੋਹਾ ਪੰਥ ਨੂੰ ਲਾ ਰਹੇ ਢਾਹ
ਖਡੂਰ ਸਾਹਿਬ ’ਚ ਸਿਮਰਨਜੀਤ ਸਿੰਘ ਮਾਨ ਵਲੋਂ ਆਪਣੀ ਪਾਰਟੀ ਦੇ ਉਮੀਦਵਾਰ ਹਰਪਾਲ ਸਿੰਘ ਬਲੇਅਰ ਦਾ ਨਾਮ ਵਾਪਸ ਲੈ ਲਿਆ ਗਿਆ ਹੈ। ਇਸ ਮੌਕੇ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਸ. ਸਿਮਰਨਜੀਤ ਸਿੰਘ ਮਾਨ ਦਾ ਧੰਨਵਾਦ ਕਰਦਿਆ ਕਿਹਾ ਕਿ ਹਾਲਾਤ ਅਜਿਹੇ ਬਣ ਗਏ ਹਨ ਕਿ ਅੰਮ੍ਰਿਤਪਾਲ ਸਿੰਘ ਨੂੰ ਚੋਣ ਮੈਦਾਨ ’ਚ ਆਉਣਾ ਪਿਆ। ਉਨ੍ਹਾਂ ਕਿਹਾ ਕਿ ਸਿਮਰਨਜੀਤ ਸਿੰਘ ਮਾਨ ਅਤੇ ਅੰਮ੍ਰਿਤਪਾਲ ਸਿੰਘ ਦੋਹਾਂ ਨੂੰ ਜਿਤਾ ਕੇ ਲੋਕ ਸਭਾ ’ਚ ਭੇਜਿਆ ਜਾਵੇ, ਇਨ੍ਹਾਂ ਦੀ ਬਦੌਲਤ ਹੀ ਬੰਦੀ ਸਿੰਘ ਰਿਹਾਅ ਹੋ ਸਕਦੇ ਹਨ।
ਅੰਮ੍ਰਿਤਪਾਲ ਦੇ ਪਿਤਾ ਨੇ ਅਪੀਲ ਕਰਦਿਆਂ ਕਿਹਾ ਕਿ ਰਾਜਨੀਤੀ ਅਤੇ ਪਾਰਟੀਬਾਜੀ ਤੋਂ ਉੱਪਰ ਉੱਠ ਸੱਚਾਈ ਦਾ ਸਾਥ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣਾ ਹੀ ਉਨ੍ਹਾਂ ਦੀ ਚੋਣ ਮੁਹਿੰਮ ਦਾ ਮੁੱਖ ਮਕਸਦ ਰਹੇਗਾ, ਕਿਉਂਕਿ ਜੇਕਰ ਜਵਾਨੀ ਬਚੇਗੀ ਤਾਂਹੀ ਪੰਜਾਬ ਬਚੇਗਾ।