Home / ਸਿੱਖੀ ਖਬਰਾਂ / ਕਲਯੁੱਗ ਦੇ ਸੰਕੇਤ ਸੁਣਕੇ ਹੋਸ਼ ਉੱਡ ਜਾਣਗੇ ਤੁਹਾਡੇ

ਕਲਯੁੱਗ ਦੇ ਸੰਕੇਤ ਸੁਣਕੇ ਹੋਸ਼ ਉੱਡ ਜਾਣਗੇ ਤੁਹਾਡੇ

ਹੇ ਭਾਈ! ਪਰਮਾਤਮਾ ਨਾਲ ਪਿਆਰ ਦੀ ਰਾਹੀਂ ਜਿਸ ਮਨੁੱਖ ਦਾ ਹਿਰਦਾ ਜਿਸ ਮਨੁੱਖ ਦਾ ਮਨ ਵਿੱਝ ਜਾਂਦਾ ਹੈ, ਉਹ ਪਰਮਾਤਮਾ (ਦੀ ਯਾਦ) ਤੋਂ ਬਿਨਾ ਰਹਿ ਨਹੀਂ ਸਕਦਾ। ਜਿਵੇਂ ਪਾਣੀ ਤੋਂ ਬਿਨਾ ਮੱਛੀ ਮਰ ਜਾਂਦੀ ਹੈ, ਤਿਵੇਂ ਉਹ ਮਨੁੱਖ ਪ੍ਰਭੂ ਦੇ ਨਾਮ ਤੋਂ ਬਿਨਾ ਆਪਣੀ ਆਤਮਕ ਮੌਤ ਆ ਗਈ ਸਮਝਦਾ ਹੈ ॥੧॥ ਹੇ ਮੇਰੇ ਪ੍ਰਭੂ! (ਮੈਨੂੰ ਆਪਣੀ) ਮੇਹਰ ਦਾ ਜਲ ਦੇਹ। ਹੇ ਹਰੀ! ਮੈਨੂੰ ਆਪਣੀ ਸਿਫ਼ਤ-ਸਾਲਾਹ ਦੀ ਦਾਤਿ ਦੇਹ।

ਮੈਂ ਆਪਣੇ ਹਿਰਦੇ ਵਿਚ ਦਿਨ ਰਾਤ ਤੇਰਾ ਨਾਮ (ਹੀ) ਮੰਗਦਾ ਹਾਂ (ਕਿਉਂਕਿ ਤੇਰੇ) ਨਾਮ ਵਿਚ ਜੁੜਿਆਂ ਹੀ ਆਤਮਕ ਠੰਡ ਪ੍ਰਾਪਤ ਹੋ ਸਕਦੀ ਹੈ ਰਹਾਉ ॥ ਹੇ ਭਾਈ! ਜਿਵੇਂ ਵਰਖਾ-ਜਲ ਤੋਂ ਬਿਨਾ ਪਪੀਹਾ ਵਿਲਕਦਾ ਹੈ, ਵਰਖਾ ਦੀ ਬੂੰਦ ਤੋਂ ਬਿਨਾ ਉਸ ਦੀ ਤ੍ਰੇਹ ਨਹੀਂ ਮਿਟਦੀ, ਤਿਵੇਂ ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਹ ਤਦੋਂ ਪ੍ਰਭੂ ਦੀ ਬਰਕਤਿ ਨਾਲ ਆਤਮਕ ਜੀਵਨ ਵਾਲਾ ਬਣਦਾ ਹੈ ਜਦੋਂ ਉਹ ਆਤਮਕ ਅਡੋਲਤਾ ਵਿਚ ਟਿਕ ਕੇ ਆਤਮਕ ਆਨੰਦ ਦੇਣ ਵਾਲਾ ਨਾਮ-ਜਲ (ਗੁਰੂ ਪਾਸੋਂ) ਹਾਸਲ ਕਰਦਾ ਹੈ ॥੨॥

ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਮਾਇਆ ਦੀ ਭੁੱਖ ਦੇ ਮਾਰੇ ਹੋਏ ਦਸੀਂ ਪਾਸੀਂ ਡੋਲਦੇ ਫਿਰਦੇ ਹਨ। ਮਨ ਦਾ ਮੁਰੀਦ ਮਨੁੱਖ ਪਰਮਾਤਮਾ ਦੇ ਨਾਮ ਤੋਂ ਖੁੰਝ ਕੇ ਦੁੱਖ ਪਾਂਦਾ ਰਹਿੰਦਾ ਹੈ। ਉਹ ਜੰਮਦਾ ਹੈ ਮਰਦਾ ਹੈ, ਮੁੜ ਮੁੜ ਜੂਨਾਂ ਵਿਚ ਪਿਆ ਰਹਿੰਦਾ ਹੈ, ਪਰਮਾਤਮਾ ਦੀ ਦਰਗਾਹ ਵਿਚ ਉਸ ਨੂੰ (ਇਹ) ਸਜ਼ਾ ਮਿਲਦੀ ਹੈ ॥੩॥ ਹੇ ਹਰੀ! ਜੇ ਤੂੰ (ਆਪ) ਮੇਹਰ ਕਰੇਂ, ਤਾਂ ਹੀ ਅਸੀਂ ਜੀਵ ਤੇਰੀ ਸਿਫ਼ਤ-ਸਾਲਾਹ ਦੇ ਗੀਤ ਗਾ ਸਕਦੇ ਹਾਂ। (ਜਿਸ ਉੱਤੇ ਮੇਹਰ ਹੋਵੇ, ਉਹੀ ਮਨੁੱਖ) ਆਪਣੇ ਹਿਰਦੇ ਵਿਚ ਹਰਿ-ਨਾਮ ਦਾ ਸੁਆਦ ਅਨੁਭਵ ਕਰਦਾ ਹੈ। ਹੇ ਨਾਨਕ ਜੀ! ਦੀਨਾਂ ਉਤੇ ਦਇਆ ਕਰਨ ਵਾਲਾ ਪ੍ਰਭੂ ਜਿਸ ਮਨੁੱਖ ਉੱਤੇ ਤ੍ਰੁੱਠਦਾ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਉਸ ਦੀ (ਮਾਇਆ ਦੀ) ਤ੍ਰੇਹ ਬੁਝਾ ਦੇਂਦਾ ਹੈ ॥੪॥੮॥*

Check Also

ਆਉਣ ਵਾਲਾ ਵੱਡਾ ਖਤਰਾ ਦੁਨੀਆ ਲਈ !

ਹੇ ਸੰਤ ਜਨੋ! ਸਾਧ ਸੰਗਤਿ (ਇਕ) ਸੁੰਦਰ (ਅਸਥਾਨ) ਹੈ। ਜੇਹੜਾ ਮਨੁੱਖ (ਸਾਧ ਸੰਗਤਿ ਵਿਚ) ਆਤਮਕ …