ਹੇ ਸੰਤ ਜਨੋ! ਮੈਨੂੰ ਕੋਈ) ਇਹੋ ਜਿਹਾ ਇਲਾਜ ਦੱਸੋ, ਜਿਸ ਨਾਲ ਮੈਂ (ਆਪਣਾ ਅੰਦਰੋਂ) ਹਉਮੈ ਅਹੰਕਾਰ ਦੂਰ ਕਰ ਸਕਾਂ,।ਰਹਾਉ।;(ਜਿਸ ਇਲਾਜ ਨਾਲ ਮੇਰੇ ਅੰਦਰੋਂ) ਮੋਹ ਨਾਸ ਹੋ ਜਾਏ, ਮੇਰ-ਤੇਰ ਵਾਲਾ ਵਿਤਕਰਾ ਦੂਰ ਹੋ ਜਾਏ, ਮੇਰੀ ਮਾਇਆ-ਨਾਲ-ਪਕੜ ਖ਼ਤਮ ਹੋ ਜਾਏ।੧।;(ਜਿਸ ਇਲਾਜ ਨਾਲ) ਪਰਮਾਤਮਾ ਸਾਰੇ ਜੀਵਾਂ ਵਿਚ ਵੱਸਦਾ ਮੰਨਿਆ ਜਾ ਸਕੇ, ਤੇ, ਮੈਂ ਸਭਨਾਂ ਦੀ ਚਰਨ-ਧੂੜ ਬਣਿਆ ਰਹਾਂ।੨।;
(ਜਿਸ ਇਲਾਜ ਨਾਲ) ਪਰਮਾਤਮਾ ਆਪਣੇ ਅੰਗ-ਸੰਗ ਵੇਖਿਆ ਜਾ ਸਕੇ, ਤੇ, (ਮੇਰੇ ਅੰਦਰੋਂ) ਮਾਇਆ ਦੀ ਖ਼ਾਤਰ ਭਟਕਣਾ ਵਾਲੀ ਕੰਧ ਦੂਰ ਹੋ ਜਾਏ (ਜੋ ਪਰਮਾਤਮਾ ਨਾਲੋਂ ਵਿੱਥ ਪਾ ਰਹੀ ਹੈ) ।੩।(ਹੇ ਭਾਈ!) ਉਹ ਦਵਾਈ ਤਾਂ ਪਰਮਾਤਮਾ ਦਾ ਨਾਮ ਹੀ ਹੈ, ਆਤਮਕ ਜੀਵਨ ਦੇਣ ਵਾਲਾ ਪਵਿਤ੍ਰ ਨਾਮ-ਜਲ ਹੀ ਹੈ। ਇਹ ਨਾਮ ਗੁਰੂ ਦੇ ਦਰ ਤੋਂ ਮਿਲਦਾ ਹੈ।੪।ਹੇ ਨਾਨਕ! ਆਖ-ਜਿਸ ਮਨੁੱਖ ਦੇ ਮੱਥੇ ਉੱਤੇ (ਨਾਮ ਦੀ ਪ੍ਰਾਪਤੀ ਦਾ ਲੇਖ) ਲਿਖਿਆ ਹੋਵੇ, (ਉਸ ਨੂੰ ਗੁਰੂ ਪਾਸੋਂ ਮਿਲਦਾ ਹੈ) , ਗੁਰੂ ਨੂੰ ਮਿਲ ਕੇ ਉਸ ਦੇ ਰੋਗ ਕੱਟੇ ਜਾਂਦੇ ਹਨ।੫।੧੭।੨੮।
ਹੇ ਮੇਰੇ ਮਨ! ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ ਨੂੰ ਆਪਣੇ ਨਾਮ ਦੀ ਦਾਤਿ ਦੇਂਦਾ ਹੈ। ਉਹ ਸਾਰੇ ਦੁੱਖਾਂ ਪੀੜਾਂ ਦਾ ਨਾਸ ਕਰਨ ਵਾਲਾ ਹੈ।ਰਹਾਉ।
ਹੇ ਭਾਈ! ਜਿਸ ਪਰਮਾਤਮਾ ਨੇ ਆਪ ਹੀ ਸਾਰਾ ਜਗਤ ਪੈਦਾ ਕੀਤਾ ਹੈ, ਜੋ ਸਾਰੇ ਜਗਤ ਦਾ ਮੂਲ ਹੈ, ਜੋ ਸਾਰੀਆਂ ਤਾਕਤਾਂ ਦਾ ਮਾਲਕ ਹੈ, ਜਿਸ ਨੇ ਆਪਣੀ ਸੱਤਿਆ ਦੇ ਕੇ (ਮਨੁੱਖ ਦਾ) ਜਿੰਦ ਤੇ ਸਰੀਰ ਪੈਦਾ ਕੀਤਾ ਹੈ, ਉਹ ਕਰਤਾਰ (ਤਾਂ) ਕਿਸੇ ਪਾਸੋਂ ਭੀ ਬਿਆਨ ਨਹੀਂ ਕੀਤਾ ਜਾ ਸਕਦਾ। ਹੇ ਭਾਈ! ਉਹ ਕਰਤਾਰ ਦਾ ਸਰੂਪ ਦਸਿਆ ਨਹੀਂ ਜਾ ਸਕਦਾ। ਉਸ ਨੂੰ ਕਿਵੇਂ ਵੇਖਿਆ ਜਾਏ? ਹੇ ਭਾਈ! ਗੋਬਿੰਦ ਦੇ ਰੂਪ ਗੁਰੂ ਦੀ ਸਿਫ਼ਤਿ ਕਰਨੀ ਚਾਹੀਦੀ ਹੈ, ਕਿਉਂਕਿ ਗੁਰੂ ਪਾਸੋਂ ਹੀ ਸਾਰੇ ਜਗਤ ਦੇ ਮੂਲ ਪਰਮਾਤਮਾ ਦੀ ਸੂਝ ਪੈ ਸਕਦੀ ਹੈ।੧।