Home / ਸਿੱਖੀ ਖਬਰਾਂ / ਜੋ ਦੂਜਿਆਂ ਦੀਆਂ ਗਲਤੀਆਂ ਅਗੁਣ ਕੱਢਦੇ

ਜੋ ਦੂਜਿਆਂ ਦੀਆਂ ਗਲਤੀਆਂ ਅਗੁਣ ਕੱਢਦੇ

ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ; ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ।ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥ {ਪੰਨਾ 646}
ਅਰਥ: ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ) ਪਹਿਨਣਾ ਫਿਟਕਾਰ-ਜੋਗ ਹੈ।੧।ਮਃ ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ {ਪੰਨਾ 646}

ਅਰਥ: ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ; (ਪਰ,) ਹੇ ਨਾਨਕ! ਗੁਰਮੁਖ ਜੀਊੜੇ ਹਰੀ ਦੇ ਗੁਣ ਗਾਉਂਦੇ ਹਨ। (ਜਿਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹ) ਗੁਣਾਂ ਵਿਚ ਲੀਨ ਹੋਇਆ ਰਹਿੰਦਾ ਹੈ।੨।ਪਉੜੀ ॥ ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥ ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥ ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥ ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥ {ਪੰਨਾ 646}


ਅਰਥ: (ਇਹ ਮਨੁੱਖਾ) ਸਰੀਰ, ਮਾਨੋ, ਚੋਲੀ ਹੈ ਜੋ ਪ੍ਰਭੂ ਨੇ ਬਣਾਈ ਹੈ ਤੇ ਭਗਤੀ (-ਰੂਪ ਕਸੀਦਾ) ਕੱਢ ਕੇ ਇਹ ਚੋਲੀ ਪਹਿਨਣ-ਜੋਗ ਬਣਦੀ ਹੈ। (ਇਸ ਚੋਲੀ ਨੂੰ) ਬਹੁਤ ਤਰ੍ਹਾਂ ਕਈ ਵੰਨਗੀਆਂ ਦਾ ਹਰੀ-ਨਾਮ ਪੱਟ ਲੱਗਾ ਹੋਇਆ ਹੈ; (ਇਸ ਭੇਤ ਨੂੰ) ਮਨ ਵਿਚ ਵਿਚਾਰ ਕਰ ਕੇ ਕੋਈ ਵਿਰਲਾ ਸਮਝਣ ਵਾਲਾ ਸਮਝਦਾ ਹੈ। ਇਸ ਵਿਚਾਰ ਨੂੰ ਉਹ ਸਮਝਦਾ ਹੈ, ਜਿਸ ਨੂੰ ਹਰੀ ਆਪ ਸਮਝਾਵੇ।ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥ {ਪੰਨਾ 646}ਪਦਅਰਥ: ਸਤਿ = ਸਦਾ-ਥਿਰ ਰਹਿਣ ਵਾਲਾ।ਅਰਥ: ਦਾਸ ਨਾਨਕ ਇਹ ਵਿਚਾਰ ਦੱਸਦਾ ਹੈ ਕਿ ਸਦਾ-ਥਿਰ ਰਹਿਣ ਵਾਲਾ ਹਰੀ ਗੁਰੂ ਦੀ ਰਾਹੀਂ (ਸਿਮਰਿਆ ਜਾ ਸਕਦਾ ਹੈ) ।੧੧।

Check Also

ਇਹ 3 ਅਰਦਾਸ ਜਰੂਰ ਕਰਿਆ ਕਰੋ

ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰਤ ਮਾਲਕ-ਪ੍ਰਭੂ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ …