Home / ਪੰਜਾਬੀ ਖਬਰਾਂ / ਗਰਮੀ ਦੌਰਾਨ ਸਕੂਲਾਂ ‘ਚ ਛੁੱਟੀਆਂ ਦਾ ਐਲਾਨ

ਗਰਮੀ ਦੌਰਾਨ ਸਕੂਲਾਂ ‘ਚ ਛੁੱਟੀਆਂ ਦਾ ਐਲਾਨ

ਇਸ ਵੇਲੇ ਭਿਆਨਕ ਗਰਮੀ ਪੈਣ ਕਾਰਨ ਲੋਕ ਹਾਲੋਂ ਬੇਹਾਲ ਹੋ ਚੁੱਕੇ ਹਨ।ਇਸੇ ਦਰਮਿਆਨ ਪੰਜਾਬ ਦੇ ਸਕੂਲਾਂ ‘ਚ ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਅਹਿਮ ਖਬਰ ਸਾਹਮਣੇ ਆਈ ਹੈ।ਜਾਣਕਾਰੀ ਮੁਤਾਬਕ ਸਿੱਖਿਆ ਵਿਭਾਗ ਪੰਜਾਬ ਵਲੋਂ ਸਕੂਲਾਂ ‘ਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ।

ਦੱਸਣਯੋਗ ਹੈ ਕਿ ਸਰਕਾਰੀ, ਨਿੱਜੀ ਅਤੇ ਮਾਨਤਾ ਪ੍ਰਾਪਤ ਸਕੂਲਾਂ ‘ਚ ਆਉਣ ਵਾਲੀ 1 ਜੂਨ ਤੋਂ ਲੈ ਕੇ 30 ਜੂਨ ਤੱਕ ਛੁੱਟੀਆਂ ਰਹਿਣਗੀਆਂ।ਦੱਸਿਆ ਜਾ ਰਿਹਾ ਹੈ ਕਿ ਇਹ ਹੁਕਮ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਮਨਜ਼ੂਰੀ ਤੋਂ ਬਾਅਦ ਜਾਰੀ ਕੀਤੇ ਗਏ ਹਨ।ਦੱਸਣਯੋਗ ਹੈ ਕਿ ਇਸ ਸਮੇਂ ਕਹਿਰ ਦੀ ਗਰਮੀ ਪੈ ਰਹੀ ਹੈ, ਜਿਸ ਕਾਰਨ ਦੇਸ਼ ਦੇ ਕਈ ਸੂਬਿਆਂ ‘ਚ ਤਾਂ ਪਹਿਲਾਂ ਹੀ ਸਕੂਲਾਂ ‘ਚ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ।

ਪੰਜਾਬ ਦੀ ਗੱਲ ਕਰੀਏ ਤਾਂ ਮੌਸਮ ਵਿਭਾਗ ਵਲੋਂ ਆਉਣ ਵਾਲੇ ਦਿਨਾਂ ‘ਚ ਹੀਟ ਵੇਵ ਚੱਲਣ ਨੂੰ ਲੈ ਕੇ ਜਿੱਥੇ ਅਲਰਟ ਜਾਰੀ ਕੀਤਾ ਹੈ, ਉਥੇ ਹੀ ਲੋਕਾਂ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਛੋਟੇ ਬੱਚਿਆਂ, ਗਰਭਵਤੀ ਔਰਤਾਂ ਅਤੇ ਬਜ਼ੁਰਗਾਂ ਲਈ ਘਰੋਂ ਬਾਹਰ ਨਾਲ ਨਿਕਲਣ ਦੀ ਐਡਵਾਇਜ਼ਰੀ ਵੀ ਜਾਰੀ ਕੀਤੀ ਹੋਈ ਹੈ।ਇਸ ਲਈ ਸਿਖਿਆ ਵਿਭਾਗ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬੱਚਿਆਂ ਨੂੰ 1 ਜੂਨ ਤੋਂ ਗਰਮੀ ਦੀਆਂ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ।

Check Also

ਕੈਨੇਡਾ ‘ਚ ਜੰਗਲ ਦੀ ਅੱਗ ਦਾ ਕਹਿਰ

ਪੱਛਮੀ ਕੈਨੇਡਾ ਵਿੱਚ ਜੈਸਪਰ ਅਤੇ ਨੇੜਲੇ ਜੰਗਲਾਂ ਵਿੱਚ ਲੱਗੀ ਅੱਗ ਵਧਦੀ ਜਾ ਰਹੀ ਹੈ। ਅੱਗ …