Home / ਪੰਜਾਬੀ ਖਬਰਾਂ / CM ਮਾਨ ਦਾ ਕਿਸਾਨਾਂ ਨੂੰ ਵੱਡਾ ਤੋਹਫ਼ਾ

CM ਮਾਨ ਦਾ ਕਿਸਾਨਾਂ ਨੂੰ ਵੱਡਾ ਤੋਹਫ਼ਾ

ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਗੁਰਦਾਸਪੁਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ਼ੈਰੀ ਕਲਸੀ ਲਈ ਚੋਣ ਪ੍ਰਚਾਰ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਦੇ ਕਿਸਾਨਾਂ ਅਤੇ ਖੇਤੀ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਦਾ ਵਿਕਾਸ ਸਾਡੀ ਪਹਿਲੀ ਤਰਜੀਹ ਹੈ।

ਮੁੱਖ ਮੰਤਰੀ ਬਣਨ ਤੋਂ ਬਾਅਦ ਮੈਂ ਅਧਿਕਾਰੀਆਂ ਦੀ ਮੀਟਿੰਗ ਬੁਲਾਈ ਅਤੇ ਕਿਹਾ ਕਿ ਕਿਸਾਨਾਂ ਨੂੰ ਦਿਨ ਦੇ ਸਮੇਂ ਬਿਨਾਂ ਕਿਸੇ ਕੱਟ ਤੋਂ ਲਗਾਤਾਰ ਬਿਜਲੀ ਸਪਲਾਈ ਦਿੱਤੀ ਜਾਵੇ। ਮੁੱਖ ਮੰਤਰੀ ਮਾਨ ਨੇ ਕਿਹਾ ਅਕਤੂਬਰ ਤੱਕ 70 ਫ਼ੀਸਦੀ ਖੇਤਾਂ ਨੂੰ ਨਹਿਰੀ ਪਾਣੀ ਮੁਹੱਈਆ ਕਰਵਾ ਦੇਵਾਂਗੇ, ਜਿਸ ਤੋਂ ਬਾਅਦ ਪੰਜਾਬ ਦੇ ਕਰੀਬ 6 ਲੱਖ ਟਿਊਬਵੈੱਲ ਬੇਕਾਰ ਹੋ ਜਾਣਗੇ। ਫਿਰ ਸਰਕਾਰ ਨੂੰ ਲਗਭਗ 5000 ਤੋਂ 6000 ਕਰੋੜ ਰੁਪਏ ਦੀ ਬੱਚਤ ਹੋਵੇਗੀ। ਉਸ ਪੈਸੇ ਨਾਲ ਅਸੀਂ ਆਪਣੀਆਂ ਮਾਵਾਂ ਅਤੇ ਭੈਣਾਂ ਨੂੰ ਹਰ ਮਹੀਨੇ 1000 ਰੁਪਏ ਦੇਵਾਂਗੇ।


ਅਸੀਂ ਆਪਣੀਆਂ ਸਾਰੀਆਂ ਗਰੰਟੀਆਂ ਨੂੰ ਪੂਰਾ ਕਰਨ ਦੀ ਯੋਜਨਾ ਬਣਾ ਲਈ ਹੈ।ਉਨ੍ਹਾਂ ਕਿਹਾ ਕਿ ਇਸ ਵਾਰ ਵੀ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਲਈ ਦਿਨ ਦੇ ਸਮੇਂ ਬਿਨਾਂ ਕੱਟਾਂ ਦੇ ਲਗਾਤਾਰ ਬਿਜਲੀ ਮਿਲੇਗੀ ਕਿਉਂਕਿ ਹੁਣ ਪੰਜਾਬ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਹੈ। ਹੁਣ ਪੰਜਾਬ ਦੂਜੇ ਸੂਬਿਆਂ ਨੂੰ ਬਿਜਲੀ ਵੇਚਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਬਿਜਲੀ ਦੀ ਸਮੱਸਿਆ ਨੂੰ ਹੱਲ ਕਰਨ ਲਈ ਅਸੀਂ ਇੱਕ ਪ੍ਰਾਈਵੇਟ ਥਰਮਲ ਪਾਵਰ ਪਲਾਂਟ ਖ਼ਰੀਦਿਆ ਅਤੇ ਝਾਰਖੰਡ ਵਿੱਚ ਆਪਣੀ ਕੋਲੇ ਦੀ ਖਾਣ ਨੂੰ ਮੁੜ ਚਾਲੂ ਕੀਤਾ ਹੈ।

Check Also

ਕੈਨੇਡਾ ‘ਚ ਜੰਗਲ ਦੀ ਅੱਗ ਦਾ ਕਹਿਰ

ਪੱਛਮੀ ਕੈਨੇਡਾ ਵਿੱਚ ਜੈਸਪਰ ਅਤੇ ਨੇੜਲੇ ਜੰਗਲਾਂ ਵਿੱਚ ਲੱਗੀ ਅੱਗ ਵਧਦੀ ਜਾ ਰਹੀ ਹੈ। ਅੱਗ …