ਪੰਜਾਬ ‘ਚ ਪੈ ਰਹੀ ਭਿਆਨਕ ਗਰਮੀ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ। ਇਸ ਦੇ ਮੱਦੇਨਜ਼ਰ ਸਕੂਲਾਂ ਦਾ ਸਮਾਂ ਸਵੇਰੇ 7 ਵਜੇ ਤੋਂ ਦੁਪਹਿਰ 12 ਵਜੇ ਤੱਕ ਕੀਤਾ ਗਿਆ ਹੈ। ਇਸ ਨੂੰ ਦੇਖਦੇ ਹੋਏ ਸਿੱਖਿਆ ਵਿਭਾਗ ਨੇ ਸਾਰੇ ਡਬਲ ਸ਼ਿਫ਼ਟਾਂ ਵਾਲੇ ਸਕੂਲਾਂ ਲਈ ਵੀ ਨਵੇਂ ਹੁਕਮ ਜਾਰੀ ਕੀਤੇ ਹਨ। ਇਸ ਦੇ ਤਹਿਤ ਇਨ੍ਹਾਂ ਸਕੂਲਾਂ ‘ਚ ਪਹਿਲੀ ਸ਼ਿਫ਼ਟ ਸਵੇਰੇ 7 ਵਜੇ ਤੋਂ 10 ਵਜੇ ਤੱਕ ਅਤੇ ਦੂਜੀ ਸ਼ਿਫਟ ਸਵੇਰੇ 10.15 ਵਜੇ ਤੋਂ ਦੁਪਹਿਰ 1.15 ਵਜੇ ਤੱਕ ਹੋਵੇਗੀ।
ਸਕੂਲਾਂ ‘ਚ ਸਮੇਂ ਦਾ ਬਦਲਾਅ 20 ਮਈ ਤੋਂ 31 ਮਈ ਤੱਕ ਜਾਰੀ ਰਹੇਗਾ। ਦੱਸਣਯੋਗ ਹੈ ਕਿ ਬੀਤੇ ਦਿਨੀਂ ਪੰਜਾਬ ਸਰਕਾਰ ਨੇ ਇਕ ਪੱਤਰ ਜਾਰੀ ਕਰਦੇ ਹੋਏ 20 ਮਈ ਤੋਂ 31 ਮਈ ਤੱਕ ਸਾਰੇ ਸਰਕਾਰੀ, ਏਡਿਡ ਅਤੇ ਨਿੱਜੀ ਸਕੂਲਾਂ ਦੇ ਸਮੇਂ ‘ਚ ਬਦਲਾਅ ਕਰਦੇ ਹੋਏ ਸਵੇਰੇ 7 ਵਜੇ ਤੋਂ ਦੁਪਹਿਰ 12 ਵਜੇ ਦਾ ਸਮਾਂ ਕਰ ਦਿੱਤਾ ਹੈ, ਜਿਸ ਦੇ ਚੱਲਦਿਆਂ ਹੁਣ ਸਕੂਲ ਸਵੇਰੇ 8 ਵਜੇ ਦੀ ਬਜਾਏ ਸਵੇਰੇ 7 ਵਜੇ ਖੁੱਲ੍ਹਣਗੇ।

ਇਹ ਵੀ ਦੱਸ ਦੇਈਏ ਕਿ ਮਈ ‘ਚ ਭਿਆਨਕ ਗਰਮੀ ਦੌਰਾਨ ਸਕੂਲੀ ਬੱਚੇ ਪਰੇਸ਼ਾਨ ਹੋ ਰਹੇ ਸਨ। ਤਾਪਮਾਨ ਵੱਧਣ ਕਾਰਨ ਸਭ ਤੋਂ ਜ਼ਿਆਦਾ ਸਕੂਲੀ ਬੱਚਿਆਂ ‘ਤੇ ਅਸਰ ਪੈ ਰਿਹਾ ਸੀ ਕਿਉਂਕਿ ਜਿਸ ਸਮੇਂ ਸਕੂਲਾਂ ‘ਚ ਛੁੱਟੀ ਹੁੰਦੀ ਹੈ, ਪਾਰਾ 44-45 ਡਿਗਰੀ ਦੇ ਨੇੜੇ ਹੁੰਦਾ ਹੈ ਅਤੇ ਲੂ ਚੱਲ ਰਹੀ ਹੁੰਦੀ ਹੈ। ਇਸ ਦੌਰਾਨ ਪੰਜਾਬ ਸਰਕਾਰ ਨੇ ਸਕੂਲਾਂ ਦੇ ਸਮੇਂ ‘ਚ ਬਦਲਾਅ ਕੀਤਾ ਹੈ।
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.