Home / ਨੁਸਖੇ ਤੇ ਮੌਸਮ ਖੇਤੀ-ਬਾਰੇ / ਗਰਮੀ ਤੋਂ ਰਾਹਤ – ਤੇਜ਼ ਹਨ੍ਹੇਰੀ ਤੋਂ ਬਾਅਦ ਹੋਈ ਬਾਰਿਸ਼

ਗਰਮੀ ਤੋਂ ਰਾਹਤ – ਤੇਜ਼ ਹਨ੍ਹੇਰੀ ਤੋਂ ਬਾਅਦ ਹੋਈ ਬਾਰਿਸ਼

ਦਿਨ ਭਰ ਹੁੰਮਸ ਭਰੀ ਗਰਮੀ ਤੋਂ ਬਾਅਦ ਸ਼ੁੱਕਰਵਾਰ ਸ਼ਾਮ ਨੂੰ ਜਲੰਧਰ ਸਮੇਤ ਪੰਜਾਬ ਦੇ ਵੱਖ-ਵੱਖ ਇਲਾਕਿਆਂ ‘ਚ ਮੌਸਮ ਦਾ ਰੂਪ ਬਦਲ ਗਿਆ। ਰਾਤ 8:30 ਵਜੇ ਦੇ ਕਰੀਬ ਤੇਜ਼ ਹਵਾਵਾਂ ਚੱਲੀਆਂ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਥੋੜੀ ਰਾਹਤ ਮਿਲੀ। ਜਦਕਿ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ’ਚ ਮੀਂਹ ਵੀ ਪਿਆ ਹੈ। ਜਿਸ ਨਾਲ ਤਾਪਮਾਨ ’ਚ ਗਿਰਾਵਟ ਦੇਖਣ ਨੂੰ ਮਿਲੀ ਹੈ ਅਤੇ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ।

ਦੱਸ ਦਈਏ ਕਿ ਪੰਜਾਬ ਵਿਚ ਇਸ ਸਮੇਂ ਅੱਤ ਦੀ ਗਰਮੀ ਪੈ ਰਹੀ ਹੈ, ਲੋਕ ਪਿਛਲੇ ਕੁਝ ਦਿਨਾਂ ਤੋਂ ਹੁੰਮਸ ਭਰੀ ਗਰਮੀ ਤੋਂ ਪ੍ਰੇਸ਼ਾਨ ਸਨ। ਗਰਮੀ ਕਾਰਨ ਲੋਕਾਂ ਦੀ ਮੌਤ ਹੋਣ ਦੀ ਵੀ ਖ਼ਬਰ ਸਾਹਮਣੇ ਆ ਰਹੀ ਹੈ। ਫਾਜ਼ਿਲਕਾ ‘ਚ ਸ਼ੁੱਕਰਵਾਰ ਨੂੰ ਗਰਮੀ ਕਾਰਨ ਮੌਤ ਦਾ ਦੂਜਾ ਮਾਮਲਾ ਸਾਹਮਣੇ ਆਇਆ ਹੈ, ਜਾਣਕਾਰੀ ਮੁਤਾਬਕ ਪਿੰਡ ਝੋਟਿਆਂਵਾਲੀ ਦੇ 19 ਸਾਲਾ ਪਵਨ ਕੁਮਾਰ ਦੀ ਗਰਮੀ ਕਾਰਨ ਮੌਤ ਹੋ ਗਈ ਹੈ।

ਪੰਜਾਬ ‘ਚ ਅੱਜ ਸ਼ਾਮ ਅਚਾਨਕ ਮੌਸਮ ‘ਚ ਆਈ ਤਬਦੀਲੀ ਕਾਰਨ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ। ਦਰਅਸਲ ਪੰਜਾਬ ਦੇ ਕੁਝ ਇਲਾਕਿਆਂ ‘ਚ ਹੋਈ ਬਾਰਿਸ਼ ਕਾਰਨ ਲੋਕਾਂ ਨੂੰ ਪੈ ਰਹੀ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਸ਼ੁੱਕਰਵਾਰ ਯਾਨੀ ਅੱਜ ਸ਼ਾਮ ਨੂੰ ਪੰਜਾਬ ਦੇ ਕਈ ਹਿੱਸਿਆਂ ‘ਚ ਕਾਲੇ ਬੱਦਲ ਛਾ ਗਏ ਅਤੇ ਕਈ ਥਾਵਾਂ ‘ਤੇ ਤੇਜ਼ ਹਨੇਰੀ ਨਾਲ ਮੀਂਹ ਪਿਆ। ਪੰਜਾਬ ‘ਚ ਮੌਸਮ ‘ਚ ਬਦਲਾਅ ਦੇ ਨਾਲ-ਨਾਲ ਤੇਜ਼ ਹਵਾਵਾਂ ਵੀ ਚੱਲ ਰਹੀਆਂ ਹਨ।

ਜ਼ਿਕਰਯੋਗ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਗਰਮੀ ਦਾ ਮੌਸਮ ਜ਼ੋਰ ਫੜਦਾ ਜਾ ਰਿਹਾ ਸੀ ਅਤੇ ਦਿਨੋਂ-ਦਿਨ ਤਾਪਮਾਨ ‘ਚ ਵਾਧਾ ਹੋ ਰਿਹਾ ਸੀ, ਜਿਸ ਕਾਰਨ ਆਮ ਲੋਕ ਗਰਮੀ ਤੋਂ ਤੌਬਾ ਕਰਨ ਲੱਗ ਪਏ ਸਨ ਪਰ ਅੱਜ ਜਲੰਧਰ ਦੇ ਨਾਲ-ਨਾਲ ਪੰਜਾਬ ‘ਚ ਵੀ ਕਈ ਥਾਵਾਂ ‘ਤੇ ਮੀਂਹ ਪੈ ਰਿਹਾ ਹੈ, ਜਿਸ ਕਾਰਨ ਮੌਸਮ ਸੁਹਾਵਣਾ ਹੋ ਗਿਆ ਹੈ ਅਤੇ ਗਰਮੀ ਤੋਂ ਰਾਹਤ ਮਿਲਦੀ ਨਜ਼ਰ ਆ ਰਹੀ ਹੈ।

ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਗਰਮੀ ਤੋਂ ਪ੍ਰੇਸ਼ਾਨ ਜ਼ਿਆਦਾਤਰ ਲੋਕ ਮੌਸਮ ਦਾ ਆਨੰਦ ਲੈਂਦੇ ਵੀ ਨਜ਼ਰ ਆਏ।

Check Also

ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ

ਮੌਸਮ ਨੇ ਇਕ ਵਾਰ ਫਿਰ ਆਪਣਾ ਮਿਜਾਜ਼ ਬਦਲ ਦਿੱਤਾ ਹੈ। ਮੌਸਮ ਵਿਭਾਗ ਨੇ ਅਗਲੇ 4 …