Home / ਪੰਜਾਬੀ ਖਬਰਾਂ / ਅੰਮ੍ਰਿਤਪਾਲ ਦੀ ਹਿਮਾਇਤ ਕਰਕੇ ਆਦੇਸ਼ ਪ੍ਰਤਾਪ ਕੈਰੋਂ ਨੂੰ ਕੱਢਿਆ ਬਾਹਰ ?

ਅੰਮ੍ਰਿਤਪਾਲ ਦੀ ਹਿਮਾਇਤ ਕਰਕੇ ਆਦੇਸ਼ ਪ੍ਰਤਾਪ ਕੈਰੋਂ ਨੂੰ ਕੱਢਿਆ ਬਾਹਰ ?

ਲੋਕ ਸਭਾ ਚੋਣਾਂ ਨੂੰ ਲੈਕੇ ਦੇਸ਼ ਭਰ ਵਿਚ ਮਹੌਲ ਭਖਿਆ ਹੋਇਆ ਹੈ। ਸੂਬੇ ਵਿਚ ਅਗਲੇ ਸ਼ਨੀਵਾਰ ਭਾਵ 1 ਜੂਨ ਨੂੰ ਵੋਟਾਂ ਦਾ ਦਿਨ ਹੈ। ਵੋਟਾਂ ਤੋਂ ਹਫਤੇ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੇ ਸੀਨੀਅਰ ਆਗੂ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਪਾਰਟੀ ‘ਚੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਉਹ ਸਾਬਕਾ ਮੁੱਖ ਮੰਤਰੀ ਪ੍ਰਤਾਪ ਸਿੰਘ ਕੈਰੋਂ ਦੇ ਪੋਤੇ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਜਵਾਈ ਹਨ।

ਉਨ੍ਹਾਂ ਦਾ ਵਿਆਹ ਸੁਖਬੀਰ ਸਿੰਘ ਬਾਦਲ ਦੀ ਭੈਣ ਪਰਨੀਤ ਕੌਰ ਨਾਲ ਹੋਇਆ ਹੈ। ਉਹ ਅਕਾਲੀ ਦਲ ਦੀ ਸਰਕਾਰ ‘ਚ ਐਕਸਾਈਜ਼ ਅਤੇ ਟੈਕਸੇਸ਼ਨ, ਖ਼ੁਰਾਕ ਅਤੇ ਆਈ.ਟੀ. ਜਿਹੇ ਵਿਭਾਗਾਂ ਦੇ ਮੰਤਰੀ ਰਹਿ ਚੁੱਕੇ ਹਨ। ਉਹ ਪੱਟੀ ਹਲਕੇ ਤੋਂ 4 ਵਾਰ ਵਿਧਾਇਕ ਤੇ 3 ਵਾਰ ਮੰਤਰੀ ਰਹਿ ਚੁੱਕੇ ਹਨ।ਉਨ੍ਹਾਂ ਖ਼ਿਲਾਫ਼ ਇਹ ਕਾਰਵਾਈ ਖਡੂਰ ਸਾਹਿਬ ਤੋਂ ਪਾਰਟੀ ਦੇ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਦੀ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ। ਹਾਲਾਂਕਿ ਚਰਚਾ ਇਹ ਵੀ ਚੱਲ ਰਹੀ ਹੈ ਕਿ ਉਨ੍ਹਾਂ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਚੋਣ ਲੜ ਰਹੇ ਅੰਮ੍ਰਿਤਪਾਲ ਸਿੰਘ ਦੀ ਹਿਮਾਇਤ ਕਰਨ ਕਰਕੇ ਪਾਰਟੀ ‘ਚੋਂ ਕੱਢਿਆ ਗਿਆ ਹੈ।

ਉਨ੍ਹਾਂ ‘ਤੇ ਹਲਕੇ ‘ਚ ਪਾਰਟੀ ਉਮੀਦਵਾਰ ਖ਼ਿਲਾਫ਼ ਗਤੀਵਿਧੀਆਂ ਕਰਨ ਦੇ ਦੋਸ਼ ਹਨ, ਜਿਸ ਤੋਂ ਬਾਅਦ ਪਾਰਟੀ ਦੇ ਜਨਰਲ ਸਕੱਤਰ ਬਲਵਿੰਦਰ ਸਿੰਘ ਭੂੰਦੜ ਨੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਉਨ੍ਹਾਂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ‘ਚੋਂ ਕੱਢਣ ਦਾ ਫ਼ੈਸਲਾ ਕੀਤਾ।ਕੈਰੋਂ ਪਰਿਵਾਰ ਨਾਲ ਸੰਬੰਧ ਰੱਖਣ ਵਾਲੇ ਪੰਜਾਬ ਦੇ ਨੇਤਾ ਆਦੇਸ਼ ਪ੍ਰਤਾਪ ਸਿੰਘ ਕੈਰੋਂ ਦਾ ਜਨਮ 1959 ਵਿਚ ਹੋਇਆ ਸੀ। ਨਿਹਾਲ ਸਿੰਘ ਕੈਰੋਂ ਦੇ ਪੜਪੋਤੇ ਅਤੇ ਪ੍ਰਤਾਪ ਸਿੰਘ ਕੈਰੋਂ ਦੇ ਪੋਤੇ ਆਦੇਸ਼ ਪ੍ਰਤਾਪ ਸਿੰਘ ਕੈਰੋਂ ਦਾ ਵਿਆਹ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਬੇਟੀ ਪਰਨੀਤ ਕੌਰ ਨਾਲ ਹੋਇਆ ਹੈ। ਕੈਰੋਂ 4 ਵਾਰ ਵਿਧਾਨ ਸਭਾ ਦੇ ਮੈਂਬਰ ਰਹੇ ਹਨ।

ਇਸ ਦੌਰਾਨ ਉਨ੍ਹਾਂ 3 ਵਾਰ ਕੈਬਨਿਟ ਮੰਤਰੀ ਵਜੋਂ ਆਪਣੀਆਂ ਸੇਵਾਵਾਂ ਦਿੱਤੀਆਂ ਹਨ। ਕੈਰੋ ਕੋਲ ਐਕਸਾਈਜ਼ ਅਤੇ ਟੈਕਸੇਸ਼ਨ, ਖੁਰਾਕ ਅਤੇ ਆਈ. ਟੀ. ਵਰਗੇ ਵਿਭਾਗ ਰਹੇ ਹਨ। ਉਨ੍ਹਾਂ ਪੰਜਾਬ ਇੰਜੀਨੀਅਰਿੰਗ ਕਾਲਜ ਤੋਂ ਬੀ. ਟੈਕ ਦੀ ਡਿਗਰੀ ਹਾਸਲ ਕੀਤੀ ਹੈ। ਉਨ੍ਹਾਂ ਦੇ ਬਾਅਦ ਨਾਰਥ ਵੈਸਟਰਨ ਕੈਲੋਗ ਸਕੂਲ ਆਫ ਮੈਨੇਜਮੈਂਟ ਤੋਂ ਐੱਮ. ਬੀ. ਏ. ਦੀ ਡਿਗਰੀ ਹਾਸਲ ਕੀਤੀ। ਪੰਜਾਬ ਦੀ ਸਿਆਸਤ ਵਿਚ ਕੈਰੋਂ ਨੂੰ ਨੇਤਾ ਤੋਂ ਵਧ ਕੇ ਇਕ ਸਟੇਟਸਮੈਨ ਵਜੋਂ ਜਾਣਿਆ ਜਾਂਦਾ ਹੈ।

Check Also

PM ਮੋਦੀ ਨੇ ਟਰੰਪ ਨਾਲ ਖੜ੍ਹ ਆਖ਼’ਤੀ ਵੱਡੀ ਗੱਲ

ਅਮਰੀਕਾ ਵੱਲੋਂ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਡਿਪੋਰਟ ਕਰ ਕੇ ਉਨ੍ਹਾਂ ਦੇ ਮੁਲਕ ਵਾਪਸ ਭੇਜਿਆ ਜਾ ਰਿਹਾ …