Home / ਨੁਸਖੇ ਤੇ ਮੌਸਮ ਖੇਤੀ-ਬਾਰੇ / ਪੰਜਾਬ ‘ਚ ਮੌਸਮ ਲੈਣ ਲੱਗਾ ਕਰਵਟ

ਪੰਜਾਬ ‘ਚ ਮੌਸਮ ਲੈਣ ਲੱਗਾ ਕਰਵਟ

ਪੰਜਾਬ ਵਿੱਚ ਵੈਸਟਰਨ ਡਿਸਟਰਬੈਂਸ ਐਕਟਿਵ ਹੋ ਗਈ ਹੈ। ਇਸ ਕਰਕੇ ਵੀਰਵਾਰ ਸ਼ਾਮ ਨੂੰ ਸੂਬੇ ਦੇ ਕੁਝ ਇਲਾਕਿਆਂ ‘ਚ ਹਲਕੀ ਧੂੜ ਭਰੀਆਂ ਹਵਾਵਾਂ ਚੱਲੀਆਂ। ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ ‘ਚ ਪਾਰੇ ਵਿੱਚ ਕਰੀਬ ਇੱਕ ਡਿਗਰੀ ਦੀ ਗਿਰਾਵਟ ਦੇਖੀ ਗਈ ਹੈ। ਮੌਸਮ ਵਿਭਾਗ ਨੇ ਅੱਜ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਤੋਂ ਬਾਅਦ ਅੱਜ ਤਾਪਮਾਨ ‘ਚ 2 ਤੋਂ 3 ਡਿਗਰੀ ਦੀ ਗਿਰਾਵਟ ਦੇਖਣ ਨੂੰ ਮਿਲ ਸਕਦੀ ਹੈ।

ਮੌਸਮ ਵਿਭਾਗ ਅਨੁਸਾਰ ਅੱਜ ਪੂਰੇ ਪੰਜਾਬ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਹ ਅਲਰਟ ਹੀਟਵੇਵ ਨੂੰ ਲੈ ਕੇ ਹੈ ਪਰ ਇਸ ਦੇ ਨਾਲ ਹੀ ਬਾਰਸ਼ ਤੇ ਧੂੜ ਭਰੇ ਤੂਫਾਨ ਨੂੰ ਲੈ ਕੇ ਵੀ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਅੱਜ ਤਾਪਮਾਨ 45 ਡਿਗਰੀ ਦੇ ਆਸ-ਪਾਸ ਰਹਿਣ ਦਾ ਅਨੁਮਾਨ ਹੈ। ਅੱਜ ਗਰਮ ਹਵਾਵਾਂ ਚੱਲਦੀਆਂ ਰਹਿਣਗੀਆਂ। ਇਸ ਦੇ ਨਾਲ ਹੀ ਸੂਬੇ ਦੇ ਕਈ ਹਿੱਸਿਆਂ ਵਿੱਚ ਤੇਜ਼ ਹਵਾਵਾਂ, ਤੂਫਾਨ ਤੇ ਬਾਰਸ਼ ਹੋ ਸਕਦੀ ਹੈ। ਇਸ ਨਾਲ ਗਰਮੀ ਤੋਂ ਕੁਝ ਰਾਹਤ ਮਿਲੇਗੀ। ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਕਾਰਨ ਇਹ ਬਦਲਾਅ ਵੇਖਣ ਨੂੰ ਮਿਲ ਰਿਹਾ ਹੈ।

ਹਾਸਲ ਜਾਣਕਾਰੀ ਮੁਤਾਬਕ ਪਿਛਲੇ ਕਈ ਦਿਨ ਪੰਜਾਬ ਦਾ ਸਭ ਤੋਂ ਗਰਮ ਸ਼ਹਿਰ ਬਠਿੰਡਾ ਰਹਿਣ ਤੋਂ ਬਾਅਦ ਵੀਰਵਾਰ ਨੂੰ ਫਰੀਦਕੋਟ ਸਭ ਤੋਂ ਗਰਮ ਸ਼ਹਿਰ ਰਿਹਾ। ਇੱਥੇ ਤਾਪਮਾਨ 48.3 ਡਿਗਰੀ ਦਰਜ ਕੀਤਾ ਗਿਆ। ਰਾਜਸਥਾਨ ਦਾ ਸ਼੍ਰੀ ਗੰਗਾਨਗਰ ਵੀ ਇੰਨਾ ਹੀ ਗਰਮ ਰਿਹਾ ਹੈ, ਜਿਸ ਨੂੰ ਦੇਸ਼ ਦਾ ਸਭ ਤੋਂ ਗਰਮ ਸ਼ਹਿਰ ਦੱਸਿਆ ਗਿਆ ਹੈ। ਅੱਜ ਵੀ ਇੱਥੇ ਤਾਪਮਾਨ 48 ਡਿਗਰੀ ਦੇ ਆਸ-ਪਾਸ ਰਹੇਗਾ, ਪਰ ਇਸ ਵਿੱਚ ਮਾਮੂਲੀ ਗਿਰਾਵਟ ਆਵੇਗੀ। ਇਸ ਦੇ ਨਾਲ ਹੀ ਜੇਕਰ ਪੰਜਾਬ ਦੇ ਔਸਤ ਤਾਪਮਾਨ ਦੀ ਗੱਲ ਕਰੀਏ ਤਾਂ ਰਾਜ ਅਜੇ ਵੀ ਆਮ ਨਾਲੋਂ 5.7 ਡਿਗਰੀ ਵੱਧ ਗਰਮ ਹੈ। ਜਦੋਂਕਿ ਪਿਛਲੇ 24 ਘੰਟਿਆਂ ਵਿੱਚ ਔਸਤ ਤਾਪਮਾਨ ਵਿੱਚ ਇੱਕ ਡਿਗਰੀ ਦੀ ਗਿਰਾਵਟ ਆਈ ਹੈ।

ਮੌਸਮ ਵਿਭਾਗ ਮੁਤਾਬਕ ਅੰਮ੍ਰਿਤਸਰ ਵਿੱਚ ਵੀਰਵਾਰ ਨੂੰ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 45.4 ਡਿਗਰੀ ਦਰਜ ਕੀਤਾ ਗਿਆ। ਅੱਜ ਵੀ ਤਾਪਮਾਨ 45 ਡਿਗਰੀ ਦੇ ਆਸਪਾਸ ਰਹਿਣ ਦਾ ਅਨੁਮਾਨ ਹੈ। ਜਲੰਧਰ ਵਿੱਚ ਵੀਰਵਾਰ ਨੂੰ ਘੱਟੋ-ਘੱਟ ਤਾਪਮਾਨ 43.8 ਡਿਗਰੀ ਦਰਜ ਕੀਤਾ ਗਿਆ। ਅੱਜ ਤਾਪਮਾਨ 45 ਡਿਗਰੀ ਦੇ ਆਸਪਾਸ ਰਹਿਣ ਦਾ ਅਨੁਮਾਨ ਹੈ। ਲੁਧਿਆਣਾ ਵਿੱਚ ਕੱਲ੍ਹ ਘੱਟੋ-ਘੱਟ ਤਾਪਮਾਨ 45.6 ਡਿਗਰੀ ਦਰਜ ਕੀਤਾ ਗਿਆ। ਅੱਜ ਤਾਪਮਾਨ 45 ਡਿਗਰੀ ਦੇ ਆਸਪਾਸ ਰਹਿਣ ਦਾ ਅਨੁਮਾਨ ਹੈ।

ਇਸੇ ਤਰ੍ਹਾਂ ਪਟਿਆਲਾ ਵਿੱਚ ਬੀਤੇ ਦਿਨ ਸ਼ਹਿਰ ਦਾ ਘੱਟੋ-ਘੱਟ ਤਾਪਮਾਨ 46.2 ਡਿਗਰੀ ਦਰਜ ਕੀਤਾ ਗਿਆ। ਅੱਜ ਇਸ ਵਿੱਚ 1 ਡਿਗਰੀ ਦੀ ਗਿਰਾਵਟ ਤੇ ਤਾਪਮਾਨ 45 ਡਿਗਰੀ ਦੇ ਆਸਪਾਸ ਰਹਿਣ ਦੀ ਸੰਭਾਵਨਾ ਹੈ। ਮੁਹਾਲੀ ਵਿੱਚ ਵੀਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 44.6 ਡਿਗਰੀ ਦਰਜ ਕੀਤਾ ਗਿਆ। ਅੱਜ ਤਾਪਮਾਨ 45 ਡਿਗਰੀ ਦੇ ਆਸਪਾਸ ਰਹਿਣ ਦਾ ਅਨੁਮਾਨ ਹੈ।

Check Also

ਸੁਖਬੀਰ ‘ਤੇ ਹਮਲੇ ‘ਚ ਨਵਾਂ TWIST!

ਅਕਾਲੀ ਦਲ ਦੇ ਸੁਖਬੀਰ ਸਿੰਘ ਬਾਦਲ ‘ਤੇ ਅੱਜ ਦਰਬਾਰ ਸਾਹਿਬ ਦੀ ਦਰਸ਼ਨੀ ਡਿਓੜੀ ਲਾਗੇ ਗੋਲੀ …