Home / ਸਿੱਖੀ ਖਬਰਾਂ / ਰਾਤ ਨੂੰ ਸੌਣ ਤੋਂ ਪਹਿਲਾਂ ਇਹ ਜਾਪ ਕਰਨਾ

ਰਾਤ ਨੂੰ ਸੌਣ ਤੋਂ ਪਹਿਲਾਂ ਇਹ ਜਾਪ ਕਰਨਾ

ਜਿਨ੍ਹਾਂ ਸਿਆਣੇ ਬੰਦਿਆਂ ਨੇ ਵੇਦ ਪੁਰਾਨ ਆਦਿਕਾਂ ਦੇ ਸਾਰੇ ਮਤ ਸੁਣ ਕੇ ਕਰਮ-ਕਾਂਡ ਦੀ ਆਸ ਰੱਖੀ, (ਇਹ ਆਸ ਰੱਖੀ ਕਿ ਕਰਮ-ਕਾਂਡ ਨਾਲ ਜੀਵਨ ਸੌਰੇਗਾ) ਉਹ ਸਾਰੇ (ਆਤਮਕ) ਮੌਤ ਵਿਚ ਹੀ ਗ੍ਰਸੇ ਰਹੇ। ਪੰਡਿਤ ਲੋਕ ਭੀ ਆਸ ਪੂਰੀ ਹੋਣ ਤੋਂ ਬਿਨਾ ਹੀ ਉੱਠ ਕੇ ਚਲੇ ਗਏ (ਜਗਤ ਤਿਆਗ ਗਏ) ॥੧॥ ਹੇ ਮਨ! ਤੈਥੋਂ ਇਹ ਇੱਕ ਕੰਮ ਭੀ (ਜੋ ਕਰਨ-ਜੋਗ ਸੀ) ਨਹੀਂ ਹੋ ਸਕਿਆ, ਤੂੰ ਪ੍ਰਕਾਸ਼-ਰੂਪ ਪਰਮਾਤਮਾ ਦਾ ਭਜਨ ਨਹੀਂ ਕੀਤਾ ॥੧॥


ਰਹਾਉ ॥ ਕਈ ਲੋਕਾਂ ਨੇ ਜੰਗਲਾਂ ਵਿਚ ਜਾ ਕੇ ਜੋਗ ਸਾਧੇ, ਤਪ ਕੀਤੇ, ਗਾਜਰ-ਮੂਲੀ ਆਦਿਕ ਚੁਣ ਖਾ ਕੇ ਗੁਜ਼ਾਰਾ ਕੀਤਾ; ਜੋਗੀ, ਕਰਮ-ਕਾਂਡੀ, ‘ਅਲੱਖ’ ਆਖਣ ਵਾਲੇ ਜੋਗੀ, ਮੋਨਧਾਰੀ-ਇਹ ਸਾਰੇ ਜਮ ਦੇ ਲੇਖੇ ਵਿਚ ਹੀ ਲਿਖੇ ਗਏ (ਭਾਵ, ਇਹਨਾਂ ਦੇ ਸਾਧਨ ਮੌਤ ਦੇ ਡਰ ਤੋਂ ਬਚਾ ਨਹੀਂ ਸਕਦੇ) ॥੨॥ ਜਿਸ ਮਨੁੱਖ ਨੇ ਸਰੀਰ ਉੱਤੇ ਤਾਂ (ਧਾਰਮਿਕ ਚਿੰਨ੍ਹ) ਚੱਕਰ ਆਦਿਕ ਲਾ ਲਏ ਹਨ, ਪਰ ਪ੍ਰੇਮਾ-ਭਗਤੀ ਉਸ ਦੇ ਹਿਰਦੇ ਵਿਚ ਪੈਦਾ ਨਹੀਂ ਹੋਈ, ਜੋ ਰਾਗ ਰਾਗਨੀਆਂ ਤਾਂ ਗਾਉਂਦਾ ਹੈ ,,,,,,

ਪਰ ਨਿਰਾ ਪਖੰਡ-ਮੂਰਤੀ ਹੀ ਬਣ ਬੈਠਾ ਹੈ, ਅਜਿਹੇ ਮਨੁੱਖ ਨੂੰ ਪਰਮਾਤਮਾ ਪਾਸੋਂ ਕੁਝ ਨਹੀਂ ਮਿਲਦਾ ॥੩॥ ਸਾਰੇ ਜਗਤ ਉੱਤੇ ਕਾਲ ਦਾ ਸਹਿਮ ਪਿਆ ਹੋਇਆ ਹੈ, ਭਰਮੀ ਗਿਆਨੀ ਭੀ ਉਸੇ ਹੀ ਲੇਖੇ ਵਿਚ ਲਿਖੇ ਗਏ ਹਨ (ਉਹ ਭੀ ਮੌਤ ਦੇ ਸਹਿਮ ਵਿਚ ਹੀ ਹਨ)। ਕਬੀਰ ਜੀ ਆਖਦੇ ਹਨ – ਜਿਨ੍ਹਾਂ ਮਨੁੱਖਾਂ ਨੇ ਪ੍ਰੇਮਾ-ਭਗਤੀ ਕਰਨੀ ਸਮਝ ਲਈ ਹੈ ਉਹ (ਮੌਤ ਦੇ ਸਹਿਮ ਤੋਂ) ਆਜ਼ਾਦ ਹੋ ਗਏ ਹਨ ॥੪॥੩॥*

Check Also

ਦੀਵਾਲੀ ਵਾਲੇ ਦਿਨ ਤੋਂ ਪਹਿਲਾਂ ਇਹ ਜਾਪ ਕਰਕੇ

ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ …