ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਨਵੇਂ ਬਣੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਆਖਿਆ ਕਿ ਉਹ ਚੰਡੀਗੜ੍ਹ ਪੰਜਾਬ ਦੇਣ ਦੇ ਮਾਮਲੇ ਵਿਚ ਪੰਜਾਬ ਦੇ ਸਾਰੇ ਹੱਕ ਪੂਰੇ ਹੋਣੇ ਯਕੀਨੀ ਬਣਾਉਣ ਅਤੇ ਕੇਂਦਰ ਸਰਕਾਰ ਵੱਲੋਂ ਸੂਬੇ ਦੇ ਪੁਨਰਗਠਨ ਤੇ ਯੂ ਟੀ ਦੀ ਸਿਰਜਣਾ ਵੇਲੇ ਲਏ ਗਏ ਸਾਰੇ ਫੈਸਲੇ ਇੰਨ ਬਿਨ ਲਾਗੂ ਕਰਵਾਉਣ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਮਜੀਠੀਆ ਨੇ ਪੰਜਾਬੀ ਇਹਨਾਂ ਦੇ ਰਾਜਧਾਨੀ ਸ਼ਹਿਰ ਚੰਡੀਗੜ੍ਹ ਦੇ ਮਾਮਲੇ ਵਿਚ ਇਸ ਦੇ ਹੱਕ ਨੂੰ ਖੋਰਾ ਲਾਉਣ ਵਾਸਤੇ ਵਾਰ-ਵਾਰ ਲਏ ਜਾ ਰਹੇ ਫੈਸਲਿਆਂ ਤੋਂ ਔਖੇ ਹਨ ਕਿਉਂਕਿ ਚੰਡੀਗੜ੍ਹ ਨੂੰ ਸਿਰਫ ਆਰਜ਼ੀ ਤੌਰ ’ਤੇ ਯੂ ਟੀ ਬਣਾਇਆ ਗਿਆ ਸੀ। ਉਹਨਾਂ ਕਿਹਾ ਕਿ ਕਿਉਂਕਿ ਸਰਦਾਰ ਬਿੱਟੂ ਕੇਂਦਰੀ ਮੰਤਰੀ ਮੰਡਲ ਵਿਚ ਪੰਜਾਬੀਆਂ ਦੇ ਇਕਲੌਤੇ ਪ੍ਰਤੀਨਿਧ ਹਨ, ਇਸ ਲਈ ਉਹ ਯਕੀਨੀ ਬਣਾਉਣ ਕਿ ਕੇਂਦਰ ਵੱਲੋਂ ਲਏ ਗਏ ਸਾਰੇ ਫੈਸਲੇ ਲਾਗੂ ਕੀਤੇ ਜਾਣ।
ਚੋਣ ਪ੍ਰਚਾਰ ਦੌਰਾਨ ਅਮਿਤ ਸ਼ਾਹ ਜਦੋਂ ਲੁਧਿਆਣਾ ਆਏ ਸੀ, ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਸੀ ਰਵਨੀਤ ਬਿੱਟੂ ਮੇਰਾ ਦੋਸਤ ਹੈ, ਇਸਨੂੰ ਜਿੱਤਵਾ ਦਿਓ, ਅਸੀਂ ਵੱਡੀ ਜਿੰਮੇਵਾਰੀ ਦੇਵਾਂਗੇ। ਪਰ ਰਵਨੀਤ ਬਿੱਟੂ ਦੇ ਰਾਜਾ ਵੜਿੰਗ ਤੋਂ ਸਖ਼ਤ ਮੁਕਾਬਲੇ ਵਿਚ ਹਾਰਣ ਮਗਰੋਂ ਵੀ ਅਮਿਤ ਸ਼ਾਹ ਨੇ ਆਪਣੇ ਕਹੇ ਬੋਲ ਪੁਗਾ ਦਿੱਤੇ ਹਨ।
ਰਵਨੀਤ ਬਿੱਟੂ ਨੂੰ ਕਿਥੋਂ ਭੇਜਿਆ ਜਾਵੇਗਾ ਰਾਜਸਭਾ ?
ਬਿੱਟੂ ਨੂੰ ਕੇਂਦਰ ਵਿਚ ਮੰਤਰੀ ਬਣਾਉਣ ਦੇ ਨਾਲ ਹੀ ਵੱਡਾ ਸਵਾਲ ਇਹ ਉੱਠਦਾ ਹੈ ਕਿ ਕਿਸ ਖੇਤਰ ਤੋਂ ਰਾਜਸਭਾ ਭੇਜਿਆ ਜਾਵੇਗਾ, ਕਿਉਂਕਿ ਬਿੱਟੂ ਇਸ ਵਾਰ ਲੋਕ ਸਭਾ ਚੋਣ ਹਾਰ ਗਏ ਹਨ ਤੇ ਕੇਂਦਰ ਵਿਚ ਮੰਤਰੀ ਬਣਨ ਲਈ 6 ਮਹੀਨਿਆਂ ਦੇ ਅੰਦਰ-ਅੰਦਰ ਲੋਕ ਸਭਾ ਜਾਂ ਰਾਜ ਸਭਾ ਮੈਂਬਰ ਬਣਨਾ ਜ਼ਰੂਰੀ ਹੈ।