Home / ਸਿੱਖੀ ਖਬਰਾਂ / ਇਸ ਪਾਠ ਦੀ ਤਾਕਤ ਨੇ 10 ਦਿਨਾਂ ਚ ਜਿੱਤ ਦਵਾਈ

ਇਸ ਪਾਠ ਦੀ ਤਾਕਤ ਨੇ 10 ਦਿਨਾਂ ਚ ਜਿੱਤ ਦਵਾਈ

ਮੈਂ ਆਪਣੇ ਗੁਰੂ ਤੋਂ ਸਦਾ ਕੁਰਬਾਨ ਜਾਂਦਾ ਹਾਂ, ਜਿਸ ਦੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੇ ਸ਼ਬਦ ਵਿਚ ਜੁੜਿਆਂ ਵਿਚਾਰਵਾਨ ਹੋ ਜਾਈਦਾ ਹੈ, ਤੇ, ਸਦਾ ਆਤਮਕ ਆਨੰਦ ਮਿਲਿਆ ਰਹਿੰਦਾ ਹੈ।੧।ਰਹਾਉ।
(ਹੇ ਭਾਈ! ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਦੀ) ਜੀਭ ਪਰਮਾਤਮਾ ਦੇ ਨਾਮ ਦੇ ਸੁਆਦ ਵਿਚ ਲੱਗਦੀ ਹੈ, ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਜਾਂਦਾ ਹੈ, ਪ੍ਰਭੂ-ਪ੍ਰੇਮ ਵਿਚ ਜੁੜ ਜਾਂਦਾ ਹੈ। ਪਰਮਾਤਮਾ ਦਾ ਨਾਮ ਸਿਮਰ ਕੇ ਉਸ ਦਾ ਮਨ (ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ।੧।

(ਹੇ ਭਾਈ! ਗੁਰੂ ਦੀ ਸਰਨ ਦੀ ਬਰਕਤਿ ਨਾਲ) ਇਕ ਪਰਮਾਤਮਾ ਵਿਚ ਸੁਰਤਿ ਜੋੜ ਕੇ ਮਨੁੱਖ ਦੀਆਂ ਅੱਖਾਂ (ਪਰਾਏ ਰੂਪ ਵਲੋਂ) ਰੱਜ ਜਾਂਦੀਆਂ ਹਨ, (ਅੰਦਰੋਂ) ਮਾਇਆ ਦਾ ਪਿਆਰ ਦੂਰ ਕਰ ਕੇ ਮਨੁੱਖ ਦਾ ਮਨ (ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ।੨।

(ਹੇ ਭਾਈ! ਗੁਰੂ ਦੇ) ਸ਼ਬਦ ਦੀ ਬਰਕਤਿ ਨਾਲ ਪਰਮਾਤਮਾ ਦੇ ਨਾਮ ਵਿਚ ਜੁੜਿਆਂ ਸਰੀਰ ਵਿਚ ਆਨੰਦ ਪੈਦਾ ਹੁੰਦਾ ਹੈ, (ਗੁਰੂ ਦੀ ਮੇਹਰ ਨਾਲ) ਆਤਮਕ ਜੀਵਨ ਦੀ ਸੁਗੰਧੀ ਦੇਣ ਵਾਲਾ ਹਰਿ-ਨਾਮ ਮਨੁੱਖ ਦੇ ਹਿਰਦੇ ਵਿਚ ਸਦਾ ਟਿਕਿਆ ਰਹਿੰਦਾ ਹੈ।੩।ਹੇ ਨਾਨਕ! ਜਿਸ ਮਨੁੱਖ ਦੇ ਮੱਥੇ ਉਤੇ ਉੱਚੀ ਕਿਸਮਤਿ ਜਾਗਦੀ ਹੈ ਉਹ ਮਨੁੱਖ ਗੁਰੂ ਦੀ ਬਾਣੀ ਵਿਚ ਜੁੜਦਾ ਹੈ (ਜਿਸ ਦੀ ਬਰਕਤਿ ਨਾਲ ਉਸ ਦੇ ਅੰਦਰ) ਆਤਮਕ ਅਡੋਲਤਾ ਪੈਦਾ ਕਰਨ ਵਾਲਾ ਵੈਰਾਗ ਉਪਜਦਾ ਹੈ।੪।੭।

Check Also

ਬਾਬਾ ਜੀ ਆ 1 ਪਾਠ 40 ਦਿਨਾਂ ਲਈ ਕਰਨ ਲਈ ਕਿਹਾ

(ਸਿਫ਼ਤਿ-ਸਾਲਾਹ ਦੀ ਬਾਣੀ ਵਿਸਾਰਿਆਂ) ਜਿੰਦ ਮੁੜ ਮੁੜ ਦੁਖੀ ਹੁੰਦੀ ਹੈ, ਦੁਖੀ ਹੋ ਹੋ ਕੇ (ਫਿਰ …