Home / ਪੰਜਾਬੀ ਖਬਰਾਂ / 12 ਜ਼ਿਲ੍ਹਿਆਂ ‘ਚ ਹੀਟਵੇਵ ਦਾ ਅਲਰਟ ਜਾਰੀ

12 ਜ਼ਿਲ੍ਹਿਆਂ ‘ਚ ਹੀਟਵੇਵ ਦਾ ਅਲਰਟ ਜਾਰੀ

ਪੰਜਾਬ ‘ਚ ਅਜੇ ਲੋਕਾਂ ਨੂੰ ਗਰਮੀ ਅਤੇ ਲੂ ਦਾ ਸਾਹਮਣਾ ਕਰਨਾ ਪਵੇਗਾ।ਬਾਰਿਸ਼ ਦੀ ਅਜੇ ਕੋਈ ਸੰਭਾਵਨਾ ਨਹੀਂ ਹੈ।ਮੌਸਮ ਵਿਭਾਗ ਵਲੋਂ ਅੱਜ ਲੂ ਅਤੇ ਗਰਮੀ ਦੇ ਲਈ 12 ਜ਼ਿਲ੍ਹਿਆਂ ‘ਚ ਯੈਲੋ ਤੇ 11 ‘ਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।ਦੂਜੇ ਪਾਸੇ ਸਾਰੇ ਜ਼ਿਲਿ੍ਹਆਂ ਦਾ ਤਾਪਮਾਨ ਹੁਣ 42 ਡਿਗਰੀ ਨੂੰ ਪਾਰ ਕਰ ਗਿਆ।

ਫਰੀਦਕੋਟ ਵਿੱਚ ਸਭ ਤੋਂ ਵੱਧ ਤਾਪਮਾਨ 47.5 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਝੋਨੇ ਦੀ ਲਵਾਈ ਦਾ ਸੀਜ਼ਨ ਸ਼ੁਰੂ ਹੋ ਗਿਆ ਹੈ। ਬਿਜਲੀ ਵਿਭਾਗ ਵੱਲੋਂ ਕਿਸਾਨਾਂ ਨੂੰ ਬਿਨਾਂ ਕਿਸੇ ਰੁਕਾਵਟ ਦੇ ਅੱਠ ਘੰਟੇ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ। ਹਾਲਾਂਕਿ ਗਰਮੀ ਦਾ ਅਸਰ ਫਲਾਂ ਅਤੇ ਸਬਜ਼ੀਆਂ ਦੀਆਂ ਕੀਮਤਾਂ ‘ਤੇ ਨਜ਼ਰ ਆਉਣ ਲੱਗਾ ਹੈ। ਹਰ ਚੀਜ਼ ਦੀਆਂ ਕੀਮਤਾਂ ਵਧ ਗਈਆਂ ਹਨ।

ਅੱਜ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ, ਰੂਪਨਗਰ, ਮੋਹਾਲੀ ਅਤੇ ਪਟਿਆਲਾ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਦਕਿ ਮਾਨਸਾ, ਬਰਨਾਲਾ, ਲੁਧਿਆਣਾ, ਬਠਿੰਡਾ, ਮੋਗਾ, ਮੁਕਤਸਰ, ਫਰੀਦਕੋਟ, ਫਾਜ਼ਿਲਕਾ ਫਿਰੋਜ਼ਪੁਰ, ਤਰਨਤਾਰਨ ਅਤੇ ਅੰਮ੍ਰਿਤਸਰ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਨੇ 16 ਜੂਨ ਤੱਕ ਯੈਲੋ ਹੀਟ ਅਤੇ ਹੀਟ ਅਲਰਟ ਜਾਰੀ ਕੀਤਾ ਹੈ।

ਮੌਸਮ ਵਿਭਾਗ ਨੇ ਅਗਲੇ ਪੰਜ ਦਿਨਾਂ ਲਈ ਆਰੇਂਜ ਅਲਰਟ ਜਾਰੀ ਕੀਤਾ ਹੈ। ਇਸੇ ਹਫਤੇ ਤਾਪਮਾਨ 45 ਡਿਗਰੀ ਸੈਲਸੀਅਸ ਤੱਕ ਪਹੁੰਚਣ ਦੀ ਵੀ ਸੰਭਾਵਨਾ ਹੈ। ਲੂ ਕਾਰਨ ਹੀਟ ਸਟ੍ਰੋਕ ਆਦਿ ਸਮੱਸਿਆਵਾਂ ਹੋ ਸਕਦੀਆਂ ਹਨ।
ਮੌਸਮ ਵਿਗਿਆਨੀ ਡਾ. ਦਲਜੀਤ ਸਿੰਘ ਦਾ ਕਹਿਣਾ ਹੈ ਕਿ ਸਿਰਫ਼ ਸੂਰਜ ਦੀ ਰੌਸ਼ਨੀ ਨਾਲ ਹੀ ਤਾਪਮਾਨ ਨਹੀਂ ਵਧਦਾ, ਸਗੋਂ ਵੱਖ-ਵੱਖ ਥਾਵਾਂ ‘ਤੇ ਅੱਗ ਲਗਾਉਣ, ਪਲਾਸਟਿਕ ਨੂੰ ਅੱਗ ਲਗਾਉਣ, ਸੁੱਕੇ ਪੱਤਿਆਂ ਨੂੰ ਅੱਗ ਲਗਾਉਣ ਆਦਿ ਕਾਰਨ ਵੀ ਤਾਪਮਾਨ ਵਧਦਾ ਹੈ।ਅਜਿਹੇ ‘ਚ ਇਨ੍ਹਾਂ ਬੁਰੀਆਂ ਆਦਤਾਂ ਤੋਂ ਬਚਦੇ ਹੋਏ ਬੂਟੇ ਲਗਾਓ। ਮਾਨਸੂਨ ਜਲਦੀ ਆ ਰਿਹਾ ਹੈ ਇਸ ਲਈ ਵੱਧ ਤੋਂ ਵੱਧ ਬੂਟੇ ਲਗਾਓ ਅਤੇ ਰੁੱਖ ਬਣਨ ਤੱਕ ਉਨ੍ਹਾਂ ਦੀ ਦੇਖਭਾਲ ਕਰੋ।

Check Also

ਕੈਨੇਡਾ ਵੱਲੋਂ ਪੰਜਾਬੀ ਪਾੜ੍ਹਿਆਂ ਨੂੰ ਵੱਡਾ ਝਟਕਾ

ਕੈਨੇਡਾ ਨੇ ਇੰਟਰਨੈਸ਼ਨਲ ਵਿਦਿਆਰਥੀਆਂ ਨੂੰ ਇਕ ਹੋਰ ਝਟਕਾ ਦਿੱਤਾ ਹੈ। ਭਾਰਤੀ ਖਾਸਕਰ ਪੰਜਾਬੀ ਵਿਦਿਆਰਥੀਆਂ ਉਤੇ …