(ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧।
ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ।
ਰਵਿਦਾਸ ਆਖਦਾ ਹੈ-ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧।
ਹੇ ਨਾਨਕ! ਇਹ ਰਾਜ ਰੂਪ ਧਨ ਤੇ (ਉੱਚੀ) ਕੁਲ ਦਾ ਮਾਣ-ਸਭ ਛਲ-ਰੂਪ ਹੈ। ਜੀਵ ਛਲ ਕਰ ਕੇ ਦੂਜਿਆਂ ਤੇ ਦੂਸ਼ਣ ਲਾ ਲਾ ਕੇ (ਕਈ ਢੰਗਾਂ ਨਾਲ) ਮਾਇਆ ਜੋੜਦੇ ਹਨ, ਪਰ ਪ੍ਰਭੂ ਦੇ ਨਾਮ ਤੋਂ ਬਿਨਾ ਕੋਈ ਭੀ ਚੀਜ਼ ਏਥੋਂ ਨਾਲ ਨਹੀਂ ਜਾਂਦੀ।੨।
ਤੁੰਮਾ ਵੇਖਣ ਨੂੰ ਮੈਨੂੰ ਸੋਹਣਾ ਦਿੱਸਿਆ। ਕੀ ਇਹ ਉਕਾਈ ਲੱਗ ਗਈ? ਇਸ ਦਾ ਤਾਂ ਅੱਧੀ ਕੌਡੀ ਭੀ ਮੁੱਲ ਨਹੀਂ ਮਿਲਦਾ। ਹੇ ਨਾਨਕ! ਇਹੀ ਹਾਲ ਮਾਇਆ ਦਾ ਹੈ, ਜੀਵ ਦੇ ਭਾ ਦੀ ਤਾਂ ਇਹ ਭੀ ਕੌਡੀ ਮੁੱਲ ਦੀ ਨਹੀਂ ਹੁੰਦੀ ਕਿਉਂਕਿ ਏਥੋਂ ਤੁਰਨ ਵੇਲੇ) ਇਹ ਮਾਇਆ ਜੀਵ ਦੇ ਨਾਲ ਨਹੀਂ ਜਾਂਦੀ।੨।
ਪਉੜੀ ॥ ਚਲਦਿਆ ਨਾਲਿ ਨ ਚਲੈ ਸੋ ਕਿਉ ਸੰਜੀਐ ॥ ਤਿਸ ਕਾ ਕਹੁ ਕਿਆ ਜਤਨੁ ਜਿਸ ਤੇ ਵੰਜੀਐ ॥ ਹਰਿ ਬਿਸਰਿਐ ਕਿਉ ਤ੍ਰਿਪਤਾਵੈ ਨਾ ਮਨੁ ਰੰਜੀਐ ॥ ਪ੍ਰਭੂ ਛੋਡਿ ਅਨ ਲਾਗੈ ਨਰਕਿ ਸਮੰਜੀਐ ॥ ਹੋਹੁ ਕ੍ਰਿਪਾਲ ਦਇਆਲ ਨਾਨਕ ਭਉ ਭੰਜੀਐ ॥੧੦॥ {ਪੰਨਾ 708}