Home / ਸਿੱਖੀ ਖਬਰਾਂ / ਜੋ ਗੁਰੂਘਰ ਅਰਦਾਸ ਕਰਵਾ ਕੇ ਹੋਰਨਾਂ ਥਾਵਾਂ ਤੇ ਭੱਟਕਦੇ

ਜੋ ਗੁਰੂਘਰ ਅਰਦਾਸ ਕਰਵਾ ਕੇ ਹੋਰਨਾਂ ਥਾਵਾਂ ਤੇ ਭੱਟਕਦੇ

ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧।
ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨।

ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥ {ਪੰਨਾ 709} ਆਤਮਕ ਜੀਵਨ ਦੀ ਸੂਝ ਵਾਲੇ ਹੇ ਮਨੁੱਖ! ਸਦਾ) ਪਰਮਾਤਮਾ ਦਾ ਨਾਮ-ਰਸ ਪੀਆ ਕਰ। (ਹੇ ਭਾਈ!) ਗੁਰੂ ਦੀ ਆਤਮਕ ਜੀਵਨ ਦੇਣ ਵਾਲੀ ਬਾਣੀ ਦੀ ਰਾਹੀਂ (ਪਰਮਾਤਮਾ ਦਾ) ਨਾਮ ਮੁੜ ਮੁੜ ਸੁਣ ਕੇ (ਮਨੁੱਖ ਦਾ) ਮਨ ਸਭ ਤੋਂ ਉੱਚਾ ਸੰਤੋਖ ਹਾਸਲ ਕਰ ਲੈਂਦਾ ਹੈ।ਰਹਾਉ।

ਹੇ ਭਾਈ! ਬੜੀ ਲੰਮੀ ਖੋਜ ਕਰ ਕੇ ਅਸੀ ਇਸ ਵਿਚਾਰ ਤੇ ਪਹੁੰਚੇ ਹਾਂ ਕਿ ਪਰਮਾਤਮਾ ਦਾ ਨਾਮ (-ਸਿਮਰਨਾ ਹੀ ਮਨੁੱਖਾ ਜੀਵਨ ਦੀ) ਸਭ ਤੋਂ ਉੱਚੀ ਅਸਲੀਅਤ ਹੈ। ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਸਿਮਰਿਆਂ (ਇਹ ਨਾਮ) ਅੱਖ ਦੇ ਫੋਰ ਵਿਚ (ਸਾਰੇ) ਪਾਪ ਕੱਟ ਦੇਂਦਾ ਹੈ, ਤੇ, (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਦੇਂਦਾ ਹੈ।੧।
ਹੇ ਭਾਈ! ਸਾਰੇ ਸੁਖਾਂ ਦਾ ਦੇਣ ਵਾਲਾ, ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਜੇ ਮਿਲ ਪਏ, ਤਾਂ ਇਹੀ ਹੈ ਵਿਕਾਰਾਂ ਤੋਂ ਖ਼ਲਾਸੀ (ਦਾ ਮੂਲ) , ਇਹੀ ਹੈ (ਆਤਮਾ ਦੀ) ਖ਼ੁਰਾਕ, ਇਹੀ ਹੈ ਜੀਊਣ ਦਾ ਸੁਚੱਜਾ ਢੰਗ। ਉਹ ਸਰਬ-ਵਿਆਪਕ ਸਿਰਜਣਹਾਰ ਪ੍ਰਭੂ ਭਗਤੀ ਦਾ (ਇਹ) ਦਾਨ ਆਪਣੇ ਸੇਵਕ ਨੂੰ (ਹੀ) ਬਖ਼ਸ਼ਦਾ ਹੈ।੨।

ਹੇ ਭਾਈ! ਜਿਸ ਜਗਤ ਦੇ ਮੂਲ ਸਭ ਤਾਕਤਾਂ ਦੇ ਮਾਲਕ ਪ੍ਰਭੂ ਦੇ ਦਰ ਤੋਂ ਕੋਈ ਜੀਵ ਖ਼ਾਲੀ-ਹੱਥ ਨਹੀਂ ਜਾਂਦਾ, ਉਸ (ਦੇ) ਹੀ (ਨਾਮ) ਨੂੰ ਕੰਨਾਂ ਨਾਲ ਸੁਣਨਾ ਚਾਹੀਦਾ ਹੈ, ਜੀਭ ਨਾਲ ਗਾਣਾ ਚਾਹੀਦਾ ਹੈ, ਹਿਰਦੇ ਵਿਚ ਆਰਾਧਣਾ ਚਾਹੀਦਾ ਹੈ।੩।ਹੇ ਗੋਪਾਲ! ਹੇ ਕਿਰਪਾਲ! ਵੱਡੀ ਕਿਸਮਤ ਨਾਲ ਇਹ ਸ੍ਰੇਸ਼ਟ ਮਨੁੱਖਾ ਜਨਮ ਲੱਭਾ ਹੈ (ਹੁਣ) ਮੇਹਰ ਕਰ, (ਤੇਰਾ ਸੇਵਕ) ਨਾਨਕ ਸਾਧ ਸੰਗਤਿ ਵਿਚ ਰਹਿ ਕੇ ਤੇਰੇ ਗੁਣ ਗਾਂਦਾ ਰਹੇ, ਤੇਰਾ ਨਾਮ ਸਦਾ ਸਿਮਰਦਾ ਰਹੇ।੪।੧੦।

Check Also

ਅਕਸਰ ਸੰਤ ਰੋਕਦੇ ਹੁੰਦੇ ਸੀ ਸੰਗਤ ਨੂੰ

ਹੇ ਭਾਈ! ਮੇਰੇ ਪ੍ਰਾਣਾਂ ਦੇ ਆਸਰੇ ਪ੍ਰਭੂ ਜੀ ਹੁਣ ਮੇਰੇ ਮਨ ਵਿਚ ਮੇਰੇ ਹਿਰਦੇ ਵਿਚ …