Home / ਪੰਜਾਬੀ ਖਬਰਾਂ / ਸ੍ਰੀ ਹੇਮਕੁੰਟ ਸਾਹਿਬ ਯਾਤਰਾ ‘ਤੇ ਗਏ ਨੌਜਵਾਨ

ਸ੍ਰੀ ਹੇਮਕੁੰਟ ਸਾਹਿਬ ਯਾਤਰਾ ‘ਤੇ ਗਏ ਨੌਜਵਾਨ

ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ’ਤੇ ਆਏ ਪੰਜਾਬ ਦੇ ਇਕ ਨੌਜਵਾਨ ਦੀ ਮੌਤ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕ ਨੌਜਵਾਨ ਨਾਲ ਆਏ ਗੁਰਮੀਤ ਸਿੰਘ ਪੁੱਤਰ ਭਗਵਾਨ ਸਿੰਘ ਨੇ ਦੱਸਿਆ ਹੈ ਕਿ ਗੁਰਮਨਪਾਲ ਸਿੰਘ (23) ਪੱਟੀ (ਪੰਜਾਬ) ਦਾ ਰਹਿਣ ਵਾਲਾ ਸੀ।ਗੁਰਮੀਤ ਸਿੰਘ ਨੇ ਦੱਸਿਆ ਕਿ ਜਦੋਂ ਗੁਰਮਨਪਾਲ ਸਿੰਘ ਗੁਰਦਵਾਰਾ ਸ੍ਰੀ ਗੋਬਿੰਦ ਘਾਟ ਸਾਹਿਬ ਤੋਂ ਸ੍ਰੀ ਹੇਮਕੁੰਟ ਸਾਹਿਬ ਪਹੁੰਚਿਆ ਤਾਂ ਉੱਥੇ ਉਸ ਨੂੰ ਆਕਸੀਜਨ ਦੀ ਘਾਟ ਕਾਰਨ ਸਾਹ ਲੈਣ ’ਚ ਤਕਲੀਫ਼ ਹੋ ਗਈ ਅਤੇ ਕੁਝ ਸਮੇਂ ਬਾਅਦ ਉਸ ਦੀ ਮੌਤ ਹੋ ਗਈ।


ਇਥੋਂ ਦੇ ਨੌਜਵਾਨ ਸੁਖਮਨਪਾਲ ਸਿੰਘ (25) ਪੁੱਤਰ ਸਵਰਗੀ ਹਰਪ੍ਰੀਤ ਸਿੰਘ ਦੀ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਦੌਰਾਨ ਭੇਤ-ਭਰੀ ਹਾਲਤ ਵਿੱਚ ਮੌਤ ਹੋ ਗਈ ਹੈ। ਮ੍ਰਿਤਕ ਦੇ ਤਾਇਆ ਰਾਜਵੰਤ ਸਿੰਘ ਨੇ ਦੱਸਿਆ ਕਿ ਸੁਖਮਨਪਾਲ ਸਿੰਘ ਹਰ ਸਾਲ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ’ਤੇ ਜਾਂਦਾ ਸੀ ਅਤੇ ਇਸ ਵਾਰ ਉਹ 12 ਜੂਨ ਨੂੰ ਆਪਣੇ ਸਾਥੀਆਂ ਨਾਲ ਪੱਟੀ ਤੋਂ ਰਵਾਨਾ ਹੋਇਆ ਸੀ। ਅੱਜ ਉਨ੍ਹਾਂ ਨੂੰ ਸ੍ਰੀ ਹੇਮਕੁੰਟ ਸਾਹਿਬ ਦੇ ਟਰੱਸਟ ਤੋਂ ਜਾਣਕਾਰੀ ਮਿਲੀ ਹੈ ਕਿ ‌‌ਸੁਖਮਨਪਾਲ ਸ੍ਰੀ ਹੇਮਕੁੰਟ ਸਾਹਿਬ ਤੋਂ ਕਰੀਬ 300 ਕੁ ਮੀਟਰ ਦੂਰੀ ’ਤੇ ਬਣੀਆਂ ਪੌੜੀਆਂ ਰਾਹੀਂ ਉੱਪਰ ਜਾ ਰਿਹਾ ਸੀ ਕਿ ਉਸ ਨੂੰ ਸਾਹ ਲੈਣ ਵਿੱਚ ਤਕਲੀਫ਼ ਹੋਈ ਤੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ‌

ਤਰਨਤਾਰਨ ਜ਼ਿਲ੍ਹੇ ਦੇ ਕਸਬਾ ਪੱਟੀ ਦੇ ਇਕ ਨੌਜਵਾਨ ਦੀ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਦੌਰਾਨ ਮੌਤ ਹੋਣ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਉਕਤ ਨੌਜਵਾਨ ਦੀ ਪਛਾਣ ਸੁਖਮਨਪਾਲ ਸਿੰਘ ਵਜੋਂ ਹੋਈ ਹੈ। ਮਿ੍ਰਤਕ ਨੌਜਵਾਨ ਦੇ ਚਚੇਰੇ ਭਰਾ ਰਜਵੰਤ ਸਿੰਘ ਮੁਤਾਬਿਕ ਸੁਖਮਨਪਾਲ ਸਿੰਘ ਤਿੰਨ ਹੋਰ ਸਾਥੀਆਂ ਸਮੇਤ 12 ਜੂਨ ਨੂੰ ਪੱਟੀ ਤੋਂ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ’ਤੇ ਗਿਆ ਸੀ। ਅੱਜ ਜਦੋਂ ਉਹ ਯਾਤਰਾ ਦੌਰਾਨ ਸ੍ਰੀ ਹੇਮਕੁੰਟ ਸਾਹਿਬ ਦੇ ਦਰਬਾਰ ਸਾਹਿਬ ਤੋਂ 300 ਮੀਟਰ ਹੀ ਦੂਰ ਸੀ ਤਾਂ ਉਸਦੀ ਭੇਤਭਰੀ ਹਾਲਤ ਵਿਚ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਪਰਿਵਾਰ ਵਾਲੇ ਪੱਟੀ ਤੋਂ ਸ੍ਰੀ ਹੇਮਕੁੰਟ ਸਾਹਿਬ ਲਈ ਰਵਾਨਾ ਹੋ ਗਏ ਹਨ ਤਾਂ ਜੋ ਉਸਦੀ ਦੇਹ ਨੂੰ ਪੱਟੀ ਲਿਆਂਦਾ ਜਾ ਸਕੇ।

Check Also

ਕਨੇਡਾ ਦੀ ਪ੍ਰਵਾਸੀਆਂ ਉੱਤੇ ਹੁਣ ਤੱਕ ਦੀ ਸਭ ਤੋਂ ਵੱਡੀ ਪਾਬੰਦੀ

2025 ਤੋਂ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਸਰਕਾਰ “ਕੈਨੇਡਾ ਫਸਟ” ਨੀਤੀ ਤਹਿਤ ਵਿਦੇਸ਼ੀ ਅਸਥਾਈ …