ਅਸਾਮ ਦੀ ਡਿਬਰੂਗੜ੍ਹ ਜੇਲ੍ਹ ‘ਚ ਬੰਦ ‘ਵਾਰਿਸ ਪੰਜਾਬ ਦੇ’ ਦਾ ਮੁਖੀ ਤੇ ਖਡੂਰ ਸਾਹਿਬ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ‘ਤੇ ਐਨਐਸਏ (National Security Act) ਇਕ ਸਾਲ ਲਈ ਹੋਰ ਵਧਾ ਦਿੱਤਾ ਗਿਆ ਹੈ। ਪਪਲਪ੍ਰੀਤ, ਪ੍ਰਧਾਨਮੰਤਰੀ ਬਾਜੇਕੇ, ਦਲਜੀਤ ਕਲਸੀ ਸਮੇਤ ਅੰਮ੍ਰਿਤਪਾਲ ਸਿੰਘ ਦੇ ਹੋਰ ਸਾਥੀਆਂ ‘ਤੇ ਵੀ ਐਨਐਸਏ ਵਧਾਇਆ ਗਿਆ ਹੈ। ਪਿਛਲੇ ਸਾਲ ਮਾਰਚ ਮਹੀਨੇ ਇਨ੍ਹਾਂ ਸਾਰਿਆਂ ‘ਤੇ ਐਨਐਸਏ ਲਗਾਇਆ ਗਿਆ ਸੀ ਤੇ ਡਿਬਰੂਗੜ੍ਹ ਜੇਲ੍ਹ ਭੇਜਿਆ ਗਿਆ ਸੀ। ਜ਼ਿਕਰਯੋਗ ਹੈ ਕਿ ਹਾਲ ਹੀ ‘ਚ ਹੋਈਆਂ ਲੋਕ ਸਭਾ ਚੋਣਾਂ ‘ਚ ਅੰਮ੍ਰਿਤਪਾਲ ਸਿੰਘ ਹਲਕਾ ਖਡੂਰ ਸਾਹਿਬ ਤੋਂ 2 ਲੱਖ ਤੋਂ ਜ਼ਿਆਦਾ ਵੋਟਾਂ ਨਾਲ ਜਿੱਤਿਆ ਹੈ। ਅਜਿਹੇ ਵਿਚ ਉਸ ਦੇ ਸਹੁੰ ਚੁੱਕਣ ਲਈ ਬਾਹਰ ਆਉਣ ਸਬੰਧੀ ਕਿਆਸਅਰਾਈਆਂ ਲਾਈਆਂ ਜਾ ਰਹੀਆਂ ਸਨ ਪਰ ਸਰਕਾਰ ਵੱਲੋਂ NSA ‘ਚ ਇਕ ਸਾਲ ਦੇ ਵਾਧੇ ਨੂੰ ਲੈ ਕੇ ਮੁੜ ਸ਼ਸ਼ੋਪੰਜ ਵਧ ਗਿਆ ਹੈ ਕਿ ਕੀ ਉਹ ਹਲਫ਼ ਲੈਣ ਲਈ ਜੇਲ੍ਹ ਤੋਂ ਬਾਹਰ ਆਵੇਗਾ ਜਾਂ ਨਹੀਂ ?
ਸਾਲ 2023 ‘ਚ ਪੰਜਾਬ ਪੁਲਿਸ ਨੇ ਇਕ ਵਿਸ਼ੇਸ਼ ਆਪ੍ਰੇਸ਼ਨ ਤਹਿਤ ਕੱਟੜਪੰਥੀ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਨੇ ਆਪਣੇ ਸਾਥੀਆਂ ਸਮੇਤ ਅੰਮ੍ਰਿਤਸਰ ਦੇ ਅਜਨਾਲਾ ਥਾਣੇ ‘ਤੇ ਹਮਲਾ ਕੀਤਾ ਸੀ। ਇਸ ਹਮਲੇ ‘ਚ 6 ਪੁਲਿਸ ਮੁਲਾਜ਼ਮ ਜ਼ਖ਼ਮੀ ਹੋਏ ਸਨ। ਝੜਪ ਤੋਂ ਬਾਅਦ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਸਾਥੀ ਲਵਪ੍ਰੀਤ ਸਿੰਘ ਤੂਫਾਨ ਨੂੰ ਰਿਹਾਅ ਕਰਨ ਦਾ ਐਲਾਨ ਕੀਤਾ ਸੀ।
ਪੰਜਾਬ ਸਰਕਾਰ ਨੇ ਐਨਐਸਏ ’ਚ ਕੀਤਾ ਵਾਧਾ ——-ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਸਣੇ ਉਨ੍ਹਾਂ ਦੇ ਤਿੰਨ ਸਾਥੀਆਂ ਦੀ ਐਨਐਸਏ ਦੀ ਮਿਆਦ 24 ਜੁਲਾਈ ਨੂੰ ਖਤਮ ਹੋਣੀ ਸੀ ਜਦਕਿ 6ਸਾਥੀਆਂ ਦੀ ਐਨਐਸਏ 18 ਜੂਨ ਨੂੰ ਖ਼ਤਮ ਹੋਣ ਜਾ ਰਹੀ ਸੀ। ਪਰ ਸਰਕਾਰ ਨੇ ਵੋਟਾਂ ਦੀ ਗਿਣਤੀ ਤੋਂ ਪਹਿਲਾਂ ਹੀ ਯਾਨੀ 3 ਜੂਨ ਨੂੰ ਚਿੱਠੀ ਜਾਰੀ ਕੀਤੀ ਗਈ ਜਿਸ ’ਚ ਇਨ੍ਹਾਂ ਸਾਰਿਆਂ ’ਤੇ ਲੱਗੀ ਐਨਐਸਏ ਨੂੰ ਇੱਕ ਸਾਲ ਦੇ ਲਈ ਹੋਰ ਵਧਾ ਦਿੱਤਾ ਗਿਆ ਹੈ।
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.