ਬਰਨਾਲਾ ਦੇ ਸੰਘੇੜਾ ਰੋਡ ਠੀਕਰੀ ਵਾਲਾ ਚੌਕ ਨੇੜੇ ਰਾਮ ਰਾਜ ਕਲੋਨੀ ਦੀ ਕੋਠੀ ਨੰਬਰ 353 ਵਿੱਚੋਂ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਅਤੇ ਇੱਕ ਕੁੱਤੇ ਦੀਆਂ ਲਾ ਸ਼ਾਂ ਮਿਲੀਆਂ ਹਨ। ਇਸ ਘਟਨਾ ਨਾਲ ਪੂਰੇ ਇਲਾਕੇ ਵਿਚ ਡਰ ਦਾ ਮਾਹੌਲ ਬਣ ਗਿਆ ਹੈ। ਇਸ ਘਟ ਨਾ ਕਾਰਨ ਪੂਰੀ ਕਲੋਨੀ ਵਿੱਚ ਸੋ ਗ ਦੀ ਲਹਿਰ ਹੈ। ਫਿਲਹਾਲ ਮਾਮਲੇ ਦੀ ਜਾਂਚ ਜਾਰੀ ਹੈ ਕਿ ਇਹਨਾਂ ਦਾ ਕਤ ਲ ਕੀਤਾ ਗਿਆ ਹੈ ਜਾਂ ਇਹਨਾਂ ਨੇ ਆ ਤਮ ਹੱਤਿ ਆਂ ਕੀਤੀ ਹੈ।
ਬਰਾਮਦ ਹੋਈਆਂ ਲਾ ਸ਼ਾਂ ਵਿੱਚ ਇੱਕ ਮਰਦ, ਉਸਦੀ ਮਾਂ ਅਤੇ ਉਸਦੀ ਧੀ ਦੀ ਹੈ, ਜਦਕਿ ਚੌਥੀ ਲਾਸ਼ ਇੱਕ ਕੁੱਤੇ ਦੀ ਹੈ। ਮ੍ਰਿ ਤਕ ਦੀ ਪਛਾਣ ਕੁਲਬੀਰ ਸਿੰਘ, ਲੜਕੀ ਨਿਮਰਤ ਕੌਰ ਅਤੇ ਕੁਲਬੀਰ ਸਿੰਘ ਦੀ ਮਾਤਾ ਬਲਵੰਤ ਕੌਰ ਵਜੋਂ ਹੋਈ ਹੈ। ਘਟ ਨਾ ਵਾਲੀ ਥਾਂ ਤੋਂ ਹਥਿਆਰ ਬਰਾਮਦ ਹੋਇਆ ਹੈ।
ਦੱਸ ਦੇਈਏ ਕਿ ਕੁਲਬੀਰ ਸਿੰਘ ਦੀ ਪਤਨੀ ਦੁੱਧ ਖਰੀਦਣ ਲਈ ਬਾਜ਼ਾਰ ਗਈ ਸੀ। ਜਦੋਂ ਉਹ ਦੁੱਧ ਲੈ ਕੇ ਘਰ ਪਰਤੀ ਤਾਂ ਘਰ ਦਾ ਗੇਟ ਅੰਦਰੋਂ ਬੰਦ ਸੀ। ਉਸ ਨੇ ਕਲੋਨੀ ਦੇ ਚੌਕੀਦਾਰ ਨੂੰ ਬੁਲਾਇਆ ਅਤੇ ਕੰਧ ਟੱਪ ਕੇ ਗੇਟ ਖੋਲ੍ਹ ਕੇ ਅੰਦਰ ਜਾ ਕੇ ਦੇਖਿਆ ਤਾਂ ਇੱਕ ਕਮਰੇ ਵਿੱਚ ਕੁਲਬੀਰ ਸਿੰਘ ਅਤੇ ਉਸ ਦੀ ਧੀ ਨਿਮਰਤ ਕੌਰ ਦੀਆਂ ਲਾਸ਼ਾਂ ਪਈਆਂ ਸਨ ਅਤੇ ਦੂਜੇ ਕਮਰੇ ਵਿੱਚ ਉਸ ਦੀ ਮਾਂ ਅਤੇ ਪਾਲਤੂ ਕੁੱਤੇ ਦੀਆਂ ਲਾ ਸ਼ਾਂ ਪਈਆਂ ਸਨ। ਜਾਣਕਾਰੀ ਅਨੁਸਾਰ ਲੜਕੀ ਕੈਨੇਡਾ ਰਹਿੰਦੀ ਸੀ ਅਤੇ ਛੁੱਟੀਆਂ ਦੌਰਾਨ ਆਪਣੇ ਘਰ ਪੰਜਾਬ ਆਈ ਹੋਈ ਸੀ। ਪਰਿਵਾਰ ਵਿੱਚ ਸਿਰਫ਼ ਚਾਰ ਮੈਂਬਰ ਹੀ ਸਨ।
ਡੀਐਸਪੀ ਨੇ ਦੱਸਿਆ ਕਿ ਹੁਣ ਤੱਕ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਕੁਲਬੀਰ ਸਿੰਘ ਕਾਫ਼ੀ ਸਮੇਂ ਤੋਂ ਮਾਨ ਸਿਕ ਤੌਰ ’ਤੇ ਬਿਮਾ ਰ ਸੀ। ਉਸਨੇ ਆਪਣੀ ਮਾਂ, ਬਾਅਦ ਵਿੱਚ ਆਪਣੇ ਕੁੱਤੇ ਅਤੇ ਧੀ ਨੂੰ ਅਤੇ ਫਿਰ ਖੁਦ ਨੂੰ ਗੋਲੀ ਮਾਰ ਕੇ ਖੁਦ ਕੁਸ਼ੀ ਕਰ ਲਈ। ਲਾਸ਼ ਨੂੰ ਪੋਸਟ ਮਾਰਟਮ ਲਈ ਸਿਵਲ ਹਸਪ ਤਾਲ ਬਰਨਾਲਾ ਵਿਖੇ ਰਖਵਾਇਆ ਗਿਆ ਹੈ।