Home / ਵੀਡੀਓ / ਯੋਗਾ ਗਰਲ ਖੇਡ ਰਹੀ ਹੋਰ ਵੱਡੀ ਗੇਮ

ਯੋਗਾ ਗਰਲ ਖੇਡ ਰਹੀ ਹੋਰ ਵੱਡੀ ਗੇਮ

ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਦੇ ਵਿੱਚ ਯੋਗਾ ਕਰਨ ਵਾਲੀ ਸੋਸ਼ਲ ਮੀਡੀਆ ਇਨਫਲੂਐਂਸਰ ਅਰਚਨਾ ਮਕਵਾਨਾ ਦੇ ਇੱਕ ਵਾਰ ਫਿਰ ਸੁਰ ਬਦਲਦੇ ਨਜ਼ਰ ਆ ਰਹੇ ਹਨ। ਅਰਚਨਾ ਨੇ ਨਵੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ।ਅਰਚਨਾ ਮਕਵਾਨਾ ਨੇ ਹੁਣ ਸੋਸ਼ਲ ਮੀਡੀਆ ਉੱਤ ਨਵੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਤਸਵੀਰਾਂ ਵਿੱਚ ਉਹ ਸ੍ਰੀ ਦਰਬਾਰ ਸਾਹਿਬ ਦੀਆਂ ਪਰਿਕਰਮਾ ਵਿੱਚ ਖੜ੍ਹੀ ਹੈ ਤੇ ਇੱਕ ਤਸਵੀਰ ਉਸ ਨੇ ਲੰਗਰ ਦੀ ਵੀ ਸ਼ੇਅਰ ਕੀਤੀ ਹੈ। ਇਸ ਦੇ ਨਾਲ ਹੀ ਇੱਕ ਤਸਵੀਰ ਅਰਚਨਾ ਮਕਵਾਨਾ ਨੇ ਉਹ ਸ਼ੇਅਰ ਕੀਤੀ ਹੈ, ਜਿਸ ਵਿੱਚ ਉਸ ਦੇ 2100 ਰੁਪਏ ਦਾ ਚੜ੍ਹਾਵਾਂ ਚੜ੍ਹਾਇਆ ਹੈ।

ਅਰਚਨਾ ਨੇ ਕਾਨੂੰਨੀ ਲੜਾਈ ਲੜਨ ਦਾ ਕੀਤਾ ਸੀ ਐਲਾਨ

ਅਰਚਨਾ ਖਿਲਾਫ ਐਸਜੀਪੀਸੀ ਵੱਲੋਂ ਦਰਜ ਕਰਵਾਈ ਗਈ ਐਫਆਰਆਈ ਤੋਂ ਬਾਅਦ ਅਰਚਨਾ ਨੇ ਵੀ ਸ਼੍ਰੋਮਣੀ ਕਮੇਟੀ ਪ੍ਰਬੰਧਕਾਂ ਨਾਲ ਸੰਘਰਸ਼ ਦਾ ਰਾਹ ਅਪਣਾਉਣ ਦਾ ਐਲਾਨ ਕੀਤਾ ਸੀ। ਅਰਚਨਾ ਦਾ ਕਹਿਣਾ ਹੈ ਕਿ ਉਸ ਵਿਰੁੱਧ ਗਲਤ ਕੇਸ ਦਰਜ ਕੀਤਾ ਗਿਆ ਹੈ ਅਤੇ ਉਸ ਦੀ ਕਾਨੂੰਨੀ ਟੀਮ ਇਸ ਵਿਰੁੱਧ ਲੜੇਗੀ। ਪੁਲਿਸ ਵੱਲੋਂ 30 ਜੂਨ ਨੂੰ ਪੇਸ਼ ਹੋਣ ਲਈ ਜਾਰੀ ਕੀਤੇ ਨੋਟਿਸ ਤਹਿਤ ਉਸ ਨੇ ਥਾਣੇ ਵਿਚ ਹਾਜ਼ਰ ਹੋਣ ਤੋਂ ਵੀ ਸਾਫ਼ ਇਨਕਾਰ ਕਰ ਦਿੱਤਾ ਹੈ।

ਅੰਮ੍ਰਿਤਸਰ ਪੁਲਿਸ ਵੱਲੋਂ ਨੋਟਿਸ ਜਾਰੀ

ਦੱਸ ਦਈਏ ਕਿ ਕੁਝ ਦਿਨ ਪਹਿਲਾਂ ਕਾਰਵਾਈ ਕਰਦੇ ਹੋਏ ਅੰਮ੍ਰਿਤਸਰ ਪੁਲਿਸ ਨੇ ਅਰਚਨਾ ਮਕਵਾਨਾ ਨੂੰ 30 ਜੂਨ ਤੱਕ ਸੰਬੰਧਤ ਥਾਣੇ ਵਿੱਚ ਹਾਜ਼ਰ ਹੋਣ ਦੇ ਆਦੇਸ਼ ਦਿੱਤੇ ਹਨ। ਪੁਲਿਸ ਨੇ ਦੱਸਿਆ ਕਿ ਜੇਕਰ 30 ਜੂਨ ਤੱਕ ਅਰਚਨਾ ਮਕਵਾਨਾ ਪੇਸ਼ ਨਹੀਂ ਹੁੰਦੀ ਤਾਂ ਅਜਿਹੇ ਵਿੱਚ ਪੁਲਿਸ ਵੱਲੋਂ ਉਸਨੂੰ 2 ਹੋਰ ਨੋਟਿਸ ਭੇਜੇ ਜਾਣਗੇ। ਜੇਕਰ ਫਿਰ ਵੀ ਅਰਚਨਾ ਥਾਣੇ ਵਿੱਚ ਪੇਸ਼ ਨਹੀਂ ਹੋਈ ਤਾਂ ਫਿਰ ਅੰਮ੍ਰਿਤਸਰ ਪੁਲਿਸ ਦੀ ਇੱਕ ਟੀਮ ਗ੍ਰਿਫ਼ਤਾਰੀ ਲਈ ਅਰਚਨਾ ਮਕਵਾਨਾ ਦੇ ਘਰ ਭੇਜੀ ਜਾਵੇਗੀ।

ਗ੍ਰਿਫ਼ਤਾਰ ਕਰਨ ਦੀ ਉੱਠੀ ਮੰਗ

ਇਸ ਸਬੰਧੀ ਐੱਸਜੀਪੀਸੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਯੋਗਾ ਗਰਲ ਨੇ ਸਿੱਖ ਧਰਮ ਦੀ ਮਰਿਆਦਾ ਭੰਗ ਕੀਤੀ ਹੈ ਤੇ ਸਿੱਖਾਂ ਦੇ ਦਿਲਾਂ ਨੂੰ ਠੇਸ ਪਹੁੰਚਾਈ ਹੈਸ, ਇਸ ਲਈ ਲੜਕੀ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕੀਤੇ ਜਾਣਾ ਚਾਹੀਦਾ ਹੈ। ਐਡਵੋਕੇਟ ਧਾਮੀ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਕਾਨੂੰਨ ਮੁਤਾਬਿਕ ਲੜਕੀ ਨੂੰ ਬਣਦੀ ਸਜ਼ਾ ਦੇਵੇ ਤਾਂ ਜੋ ਅੱਗੇ ਤੋਂ ਅਜਿਹੀ ਗਲਤੀ ਕਰਨ ਦੀ ਕੋਈ ਕੋਸ਼ਿਸ਼ ਨਾ ਕਰ ਸਕੇ।

ਜਾਣੋ ਕੀ ਹੈ ਪੂਰਾ ਮਾਮਲਾ ?

ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਵਿਖੇ ਯੋਗਾ ਆਸਣ ਕੀਤੇ ਜਾਣ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਵਾਇਰਲ ਹੋਈਆਂ ਸਨ। ਅਰਚਨਾ ਮਕਵਾਨਾ ਨਾਮ ਦੀ ਲੜਕੀ ਨੇ ਫੋਟੋਆਂ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਕੀਤੀਆਂ ਸਨ। ਇਸ ਗੱਲ ਦਾ ਪਤਾ ਲੱਗਦਿਆਂ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਇਤਰਾਜ਼ ਪ੍ਰਗਟਾਇਆ ਤੇ ਅਰਚਨਾ ਮਕਵਾਣਾ ਖ਼ਿਲਾਫ਼ ਕਾਰਵਾਈ ਲਈ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ ਹੈ। ਇਸ ਦੇ ਨਾਲ ਹੀ ਐੱਸਜੀਪੀਸੀ ਨੇ ਐਕਸ਼ਨ ਲੈਂਦੇ ਹੋਏ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਡਿਊਟੀ ‘ਤੇ ਤਾਇਨਾਤ ਤਿੰਨ ਮੁਲਾਜ਼ਮਾਂ ਨੂੰ ਮੁਅੱਤਲ ਕਰਕੇ ਜਾਂਚ ਦੇ ਹੁਕਮ ਦਿੱਤੇ ਹਨ।

Check Also

ਪੁਨਰਜਨਮ ਦੀ ਰਹਿੱਸਮਾਈ ਹੱਡਬੀਤੀ

ਕੀ ਸੱਚਮੁੱਚ ਪੁਨਰਜਨਮ ਹੁੰਦਾ ਹੈ? ਕੀ ਕੋਈ ਇਨਸਾਨ ਮੌਤ ਤੋਂ ਬਾਅਦ ਦੁਬਾਰਾ ਜਨਮ ਲੈ ਸਕਦਾ …