Home / ਸਿੱਖੀ ਖਬਰਾਂ / ਸਵੇਰੇ ਉੱਠਦੇ ਸਾਰ ਸਭ ਤੋਂ ਪਹਿਲਾਂ ਇਹ 2 ਕੰਮ ਕਰਨੇ

ਸਵੇਰੇ ਉੱਠਦੇ ਸਾਰ ਸਭ ਤੋਂ ਪਹਿਲਾਂ ਇਹ 2 ਕੰਮ ਕਰਨੇ

ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ। ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ।ਰਹਾਉ।
ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ। ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ। (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ।੧।

ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ, ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਆਪਣੇ ਸੇਵਕ ਦੀ ਇੱਜ਼ਤ (ਗੁਰੂ ਮਿਲਾ ਕੇ) ਆਪ ਬਚਾਂਦਾ ਹੈ। ਹੇ ਨਾਨਕ! ਆਖ-ਮੈਂ ਉਸ ਪਰਮਾਤਮਾ ਤੋਂ) ਸਦਾ ਸਦਕੇ ਜਾਂਦਾ ਹਾਂ।੨।੧੬।੪੪।

ਹੇ ਭਾਈ! ਨਗਰ ਦੇ ਪੈਂਚਾਂ ਨੂੰ ਮਿਲ ਕੇ (ਕਾਮਾਦਿਕ ਵੈਰੀਆਂ ਤੋਂ ਪੈ ਰਿਹਾ) ਸਹਿਮ ਦੂਰ ਨਹੀਂ ਕੀਤਾ ਜਾ ਸਕਦਾ। ਸਰਦਾਰਾਂ ਲੋਕਾਂ ਤੋਂ ਭੀ ਤਸੱਲੀ ਨਹੀਂ ਮਿਲ ਸਕਦੀ (ਕਿ ਇਹ ਵੈਰੀ ਤੰਗ ਨਹੀਂ ਕਰਨਗੇ।) ਸਰਕਾਰੀ ਹਾਕਮਾਂ ਅੱਗੇ ਭੀ ਇਹ ਝਗੜਾ (ਪੇਸ਼ ਕੀਤਿਆਂ ਕੁਝ ਨਹੀਂ ਬਣਦਾ।) ਪ੍ਰਭੂ ਪਾਤਿਸ਼ਾਹ ਨੂੰ ਮਿਲ ਕੇ ਫ਼ੈਸਲਾ ਹੋ ਜਾਂਦਾ ਹੈ (ਤੇ, ਕਾਮਾਦਿਕ ਵੈਰੀਆਂ ਦਾ ਡਰ ਮੁੱਕ ਜਾਂਦਾ ਹੈ) ॥੧॥ ਹੁਣ (ਕਾਮਾਦਿਕ ਵੈਰੀਆਂ ਤੋਂ ਪੈ ਰਹੇ ਸਹਿਮ ਤੋਂ ਬਚਣ ਲਈ) ਕਿਸੇ ਹੋਰ ਥਾਂ (ਆਸਰਾ) ਭਾਲਣ ਦੀ ਲੋੜ ਨਾਹ ਰਹਿ ਗਈ, ਜਦੋਂ ਗੋਬਿੰਦ ਨੂੰ, ਗੁਰੂ ਨੂੰ ਸ੍ਰਿਸ਼ਟੀ ਦੇ ਖਸਮ ਨੂੰ ਮਿਲ ਪਏ ॥ ਰਹਾਉ ॥ ਹੇ ਭਾਈ! ਜਦੋਂ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ ਪਹੁੰਚਦਾ ਹੈ (ਚਿੱਤ ਜੋੜਦਾ ਹੈ), ਤਦੋਂ ਇਸ ਦੀ (ਕਾਮਾਦਿਕ ਵੈਰੀਆਂ ਦੇ ਵਿਰੁੱਧ) ਸਾਰੀ ਸ਼ਿਕੈਤ ਮੁੱਕ ਜਾਂਦੀ ਹੈ। ਤਦੋਂ ਮਨੁੱਖ ਉਹ ਵਸਤ ਹਾਸਲ ਕਰ ਲੈਂਦਾ ਹੈ,

ਜੋ ਸਦਾ ਇਸ ਦੀ ਆਪਣੀ ਬਣੀ ਰਹਿੰਦੀ ਹੈ, ਤਦੋਂ ਵਿਕਾਰਾਂ ਦੇ ਢਹੇ ਚੜ੍ਹ ਕੇ ਭਟਕਣੋਂ ਬਚ ਜਾਂਦਾ ਹੈ ॥੨॥ ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਸਦਾ ਕਾਇਮ ਰਹਿਣ ਵਾਲੇ ਨਿਆਂ ਅਨੁਸਾਰ (ਕਾਮਾਦਿਕਾਂ ਨਾਲ ਹੋ ਰਹੀ ਟੱਕਰ ਦਾ) ਫ਼ੈਸਲਾ ਹੋ ਜਾਂਦਾ ਹੈ। ਉਸ ਦਰਗਾਹ ਵਿਚ (ਜਾਬਰਾਂ ਦਾ ਕੋਈ ਲਿਹਾਜ਼ ਨਹੀਂ ਕੀਤਾ ਜਾਂਦਾ) ਮਾਲਕ ਤੇ ਨੌਕਰ ਇਕੋ ਜਿਹਾ ਸਮਝਿਆ ਜਾਂਦਾ ਹੈ। ਹਰੇਕ ਦੇ ਦਿਲ ਦੀ ਜਾਣਨ ਵਾਲਾ ਪ੍ਰਭੂ (ਹਜ਼ੂਰੀ ਵਿਚ ਪਹੁੰਚੇ ਹੋਏ ਸਵਾਲੀਏ ਦੇ ਦਿਲ ਦੀ) ਜਾਣਦਾ ਹੈ, (ਉਸ ਦੇ) ਬੋਲਣ ਤੋਂ ਬਿਨਾਂ ਉਹ ਪ੍ਰਭੂ ਆਪ (ਉਸ ਦੇ ਦਿਲ ਦੀ ਪੀੜਾ ਨੂੰ) ਸਮਝ ਲੈਂਦਾ ਹੈ ॥੩॥ ਹੇ ਭਾਈ! ਪ੍ਰਭੂ ਸਾਰੇ ਥਾਵਾਂ ਦਾ ਮਾਲਕ ਹੈ, ਉਸ ਨਾਲ ਮਿਲਾਪ-ਅਵਸਥਾ ਵਿਚ ਮਨੁੱਖ ਦੇ ਅੰਦਰ ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ ਇਕ-ਰਸ ਪੂਰਾ ਪ੍ਰਭਾਵ ਪਾ ਲੈਂਦੀ ਹੈ (ਤੇ, ਮਨੁੱਖ ਉੱਤੇ ਕਾਮਾਦਿਕ ਵੈਰੀ ਆਪਣਾ ਜ਼ੋਰ ਨਹੀਂ ਪਾ ਸਕਦੇ)। (ਪਰ, ਹੇ ਭਾਈ! ਉਸ ਨੂੰ ਮਿਲਣ ਵਾਸਤੇ) ਉਸ ਨਾਲ ਕੋਈ ਚਲਾਕੀ ਨਹੀਂ ਕੀਤੀ ਜਾ ਸਕਦੀ। ਨਾਨਕ ਜੀ! (ਆਖੋ-ਹੇ ਭਾਈ! ਜੇ ਉਸ ਨੂੰ ਮਿਲਣਾ ਹੈ, ਤਾਂ) ਆਪਾ-ਭਾਵ ਗਵਾ ਕੇ (ਉਸ ਨੂੰ) ਮਿਲ ॥੪॥੧॥੫੧॥*

Check Also

1 ਰੁ: ਦਾ ਮੱਥਾ ਟੇਕਣ ਨਾਲ ਗੁਰੂਘਰ ਚੋਂ ਮਿਲਦੀਆਂ ਹਨ ਅਨੇਕਾਂ ਦਾਤਾਂ

ਹੇ ਮੇਰੇ ਭੁੱਲੇ ਹੋਏ ਮਨ! ਰੋਜ਼ੀ ਆਦਿਕ ਦੀ ਖ਼ਾਤਰ ਕਿਸੇ ਨਾਲ) ਧੋਖਾ ਫ਼ਰੇਬ ਨਾਹ ਕਰਿਆ …