Home / ਸਿੱਖੀ ਖਬਰਾਂ / ਮੂਲ ਮੰਤਰ ਦੇ ਜਾਪ ਅੱਗੇ ਆਤਮਾ ਨੇ ਮੰਗੀ ਮਾਫੀ

ਮੂਲ ਮੰਤਰ ਦੇ ਜਾਪ ਅੱਗੇ ਆਤਮਾ ਨੇ ਮੰਗੀ ਮਾਫੀ

ਹੇ ਭਾਈ! ਜਿਸ ਗੁਰੂ ਨੇ (ਸਰਨ ਆਏ ਹਰੇਕ ਮਨੁੱਖ ਦਾ) ਬੋਦੀ ਵਾਲਾ ਤਾਰਾ ਹੀ ਸਦਾ ਕੱਟ ਦਿੱਤਾ ਹੈ (ਜੇਹੜਾ ਗੁਰੂ ਹਰੇਕ ਸਰਨ ਆਏ ਮਨੁੱਖ ਦੇ ਦੁੱਖਾਂ ਦੀ ਜੜ੍ਹ ਹੀ ਕੱਟ ਦੇਂਦਾ ਹੈ) , ਉਹ ਗੁਰੂ ਮੇਰਾ ਭੀ ਸਦਾ ਲਈ ਮਦਦਗਾਰ ਬਣ ਗਿਆ ਹੈ (ਤੇ, ਉਸ ਦੀ ਕਿਰਪਾ ਨਾਲ) ਮੇਰਾ ਪਰਮਾਤਮਾ ਨਾਲ ਪਿਆਰ ਬਣ ਗਿਆ ਹੈ।੧।ਰਹਾਉ।

(ਹੇ ਭਾਈ! ਉਹ ਪਰਮਾਤਮਾ ਆਪਣੇ ਸੇਵਕਾਂ ਨੂੰ ਆਪਣੇ) ਹੱਥ ਦੇ ਕੇ (ਦੁੱਖਾਂ ਤੋਂ) ਬਚਾਂਦਾ ਹੈ, (ਸੇਵਕਾਂ ਨੂੰ) ਆਪਣੇ ਬਣਾ ਕੇ ਉਹਨਾਂ ਦਾ ਸਾਰਾ ਦੁੱਖ-ਦਰਦ ਮਿਟਾ ਦੇਂਦਾ ਹੈ। ਪਰਮਾਤਮਾ ਆਪਣੇ ਸੇਵਕਾਂ ਦਾ ਆਪ ਮਦਦਗਾਰ ਬਣਦਾ ਹੈ, ਤੇ, ਉਹਨਾਂ ਦੀ ਨਿੰਦਾ ਕਰਨ ਵਾਲਿਆਂ ਦੇ ਮੂੰਹ ਕਾਲੇ ਕਰਦਾ ਹੈ।੧।ਹੇ ਨਾਨਕ! ਸਦਾ ਕਾਇਮ ਰਹਿਣ ਵਾਲਾ ਮਾਲਕ (ਆਪਣੇ ਸੇਵਕਾਂ ਦਾ ਆਪ) ਰਾਖਾ ਬਣਦਾ ਹੈ, ਉਹਨਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ। ਪਰਮਾਤਮਾ ਦੇ ਸੇਵਕ ਪਰਮਾਤਮਾ ਦੇ ਗੁਣ ਗਾ ਗਾ ਕੇ, ਤੇ, ਸਦਾ ਆਤਮਕ ਆਨੰਦ ਮਾਣ ਕੇ (ਦੁੱਖਾਂ ਕਲੇਸ਼ਾਂ ਵਲੋਂ) ਨਿਡਰ ਹੋ ਜਾਂਦੇ ਹਨ।੨।੧੭।

ਹੇ ਭਾਈ! ਅਸੀ ਜੀਵ ਗੁਣਾਂ ਤੋਂ ਸੱਖਣੇ ਹਾਂ, ਵਿਕਾਰੀ ਹਾਂ। ਪੂਰੇ ਗੁਰੂ ਨੇ (ਜਿਨ੍ਹਾਂ ਨੂੰ ਆਪਣੀ ਸੰਗਤਿ ਵਿਚ) ਰਲਾ ਲਿਆ ਹੈ, ਉਹਨਾਂ ਨੂੰ ਪਰਮਾਤਮਾ ਆਪ ਹੀ ਮੇਹਰ ਕਰ ਕੇ (ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈ।ਰਹਾਉ।
ਹੇ ਭਾਈ! ਗੁਣਾਂ ਤੋਂ ਸੱਖਣੇ ਜੀਵਾਂ ਨੂੰ ਸਤਿਗੁਰੂ ਦੀ ਸੇਵਾ ਵਿਚ ਲਾ ਕੇ ਪਰਮਾਤਮਾ ਆਪ ਹੀ ਬਖ਼ਸ਼ ਲੈਂਦਾ ਹੈ। ਹੇ ਭਾਈ! ਗੁਰੂ ਦੀ ਸ਼ਰਨ-ਸੇਵਾ ਬੜੀ ਸ੍ਰੇਸ਼ਟ ਹੈ, ਗੁਰੂ (ਸ਼ਰਨ ਪਏ ਮਨੁੱਖ ਦਾ) ਮਨ ਪਰਮਾਤਮਾ ਦੇ ਨਾਮ ਵਿਚ ਜੋੜ ਦੇਂਦਾ ਹੈ।੧।
ਹੇ ਪਿਆਰੇ! ਪਰਮਾਤਮਾ ਨੇ ਅਨੇਕਾਂ ਹੀ ਅਪਰਾਧੀਆਂ ਨੂੰ ਗੁਰੂ ਦੇ ਸੱਚੇ ਸ਼ਬਦ ਦੀ ਰਾਹੀਂ (ਆਤਮਕ ਜੀਵਨ ਦੀ) ਵਿਚਾਰ ਵਿਚ (ਜੋੜ ਕੇ) ਬਖ਼ਸ਼ਿਆ ਹੈ। ਹੇ ਭਾਈ! ਗੁਰੂ ਦੇ (ਸ਼ਬਦ-) ਜਹਾਜ਼ ਵਿਚ ਚਾੜ੍ਹ ਕੇ ਉਸ ਪਰਮਾਤਮਾ ਨੇ (ਅਨੇਕਾਂ ਜੀਵਾਂ ਨੂੰ) ਸੰਸਾਰ-ਸਮੁੰਦਰ ਤੋਂ ਪਾਰ ਲੰਘਾਇਆ ਹੈ।੨।ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਪਾਰਸ-ਗੁਰੂ (ਆਪਣੀ ਸੰਗਤਿ ਵਿਚ) ਮਿਲਾ ਕੇ (ਪ੍ਰਭੂ-ਚਰਨਾਂ ਵਿਚ) ਜੋੜ ਦੇਂਦਾ ਹੈ, ਉਹ ਮਨੁੱਖ ਸੜੇ ਹੋਏ ਲੋਹੇ ਤੋਂ ਸੋਨਾ ਬਣ ਜਾਂਦੇ ਹਨ। ਹੇ ਭਾਈ! ਆਪਾ-ਭਾਵ ਤਿਆਗ ਕੇ ਉਹਨਾਂ ਦੇ ਮਨ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ। ਗੁਰੂ ਉਹਨਾਂ ਦੀ ਸੁਰਤਿ ਨੂੰ ਪ੍ਰਭੂ ਦੀ ਜੋਤਿ ਵਿਚ ਮਿਲਾ ਦੇਂਦਾ ਹੈ।੩।

ਹੇ ਭਾਈ! ਮੈਂ ਕੁਰਬਾਨ ਜਾਂਦਾ ਹਾਂ, ਮੈਂ ਕੁਰਬਾਨ ਜਾਂਦਾ ਹਾਂ, ਮੈਂ ਗੁਰੂ ਤੋਂ ਸਦਾ ਹੀ ਕੁਰਬਾਨ ਜਾਂਦਾ ਹਾਂ। ਹੇ ਭਾਈ! ਜਿਸ ਗੁਰੂ ਨੇ (ਮੈਨੂੰ) ਪਰਮਾਤਮਾ ਦਾ ਨਾਮ-ਖ਼ਜ਼ਾਨਾ ਦਿੱਤਾ ਹੈ, ਉਸ ਗੁਰੂ ਦੀ ਮਤਿ ਲੈ ਕੇ ਮੈਂ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹਾਂ।੪।

Check Also

ਇਸ ਸਾਲ ਦੇ ਆਖਰ ਚ ਦੁਨੀਆ ਨੇ ਮਰ ਜਾਣਾ

ਮਰਨ ਪਿਛੋਂ) ਜੇ ਸਰੀਰ (ਚਿਖਾ ਵਿਚ) ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ …