Home / ਸਿੱਖੀ ਖਬਰਾਂ / ਇਹ 5 ਗੱਲਾਂ (ਆਦਤਾਂ) ਹੁਣੇ ਛੱਡ ਦਿਉ

ਇਹ 5 ਗੱਲਾਂ (ਆਦਤਾਂ) ਹੁਣੇ ਛੱਡ ਦਿਉ

(ਹੇ ਭਾਈ! ਪੂਰੇ ਗੁਰੂ ਦੀ ਸਰਨ ਪਉ। ਜੇਹੜਾ ਮਨੁੱਖ ਪੂਰੇ ਗੁਰੂ ਦੀ ਸਰਨ ਪਿਆ) ਪੂਰੇ ਗੁਰੂ ਨੇ (ਉਸ ਦਾ) ਭਰਮ ਮਿਟਾ ਦਿੱਤਾ, (ਉਸ ਦਾ ਮਾਇਆ ਦੇ ਮੋਹ ਦਾ) ਹਨੇਰਾ ਦੂਰ ਕਰ ਦਿੱਤਾ। (ਹੇ ਭਾਈ! ਤੂੰ ਭੀ ਗੁਰੂ ਦੀ ਸਰਨ ਪੈ ਕੇ) ਪ੍ਰੇਮ-ਭਰੀ ਭਗਤੀ ਨਾਲ ਪ੍ਰਭੂ ਦਾ ਭਜਨ ਕਰਿਆ ਕਰ, (ਤੈਨੂੰ) ਪ੍ਰਭੂ ਅੰਗ-ਸੰਗ (ਦਿੱਸ ਪਏਗਾ) ।ਰਹਾਉ।
(ਹੇ ਭਾਈ! ਪੂਰੇ ਗੁਰੂ ਦੀ ਸਰਨ ਪੈ ਕੇ) ਸਰਬ-ਵਿਆਪਕ ਨਾਸ-ਰਹਿਤ ਪ੍ਰਭੂ ਦੇ ਗੁਣ ਗਾਇਆ ਕਰ। (ਜੇਹੜਾ ਮਨੁੱਖ ਇਹ ਉੱਦਮ ਕਰਦਾ ਹੈ ਗੁਰੂ ਉਸ ਦੇ ਅੰਦਰੋਂ ਆਤਮਕ ਮੌਤ ਲਿਆਉਣ ਵਾਲੇ) ਕਾਮ ਕ੍ਰੋਧ (ਆਦਿਕ ਦੀ) ਜ਼ਹਰ ਸਾੜ ਦੇਂਦਾ ਹੈ। (ਇਹ ਜਗਤ ਵਿਕਾਰਾਂ ਦੀ) ਅੱਗ ਦਾ ਸਮੁੰਦਰ (ਹੈ, ਇਸ ਵਿਚੋਂ ਪਾਰ ਲੰਘਣਾ) ਬਹੁਤ ਕਠਨ ਹੈ (ਸਿਫ਼ਤਿ-ਸਾਲਾਹ ਦੇ ਗੀਤ ਗਾਣ ਵਾਲੇ ਮਨੁੱਖ ਨੂੰ ਗੁਰੂ) ਸਾਧ ਸੰਗਤਿ ਵਿਚ (ਰੱਖ ਕੇ, ਇਸ ਸਮੁੰਦਰ ਵਿਚੋਂ) ਪਾਰ ਲੰਘਾ ਦੇਂਦਾ ਹੈ।੧।

ਹੇ ਭਾਈ! ਪਰਮਾਤਮਾ ਦਾ ਨਾਮ (ਸਾਰੇ ਰਸਾਂ ਦਾ ਖ਼ਜ਼ਾਨਾ ਹੈ, ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਇਸ) ਖ਼ਜ਼ਾਨੇ ਦਾ ਰਸ ਪੀਂਦਾ ਹੈ, ਉਸ ਦਾ ਮਨ ਉਸ ਦਾ ਤਨ (ਮਾਇਆ ਦੇ ਰਸਾਂ ਵਲੋਂ) ਰੱਜ ਜਾਂਦੇ ਹਨ। ਉਸ ਨੂੰ ਹਰ ਥਾਂ ਪਰਮਾਤਮਾ ਵਿਆਪਕ ਦਿੱਸ ਪੈਂਦਾ ਹੈ। ਉਹ ਮਨੁੱਖ ਫਿਰ ਨਾਹ ਜੰਮਦਾ ਹੈ ਨਾਹ ਮਰਦਾ ਹੈ।੨।

ਹੇ ਭਾਈ! ਜਿਸ ਮਨੁੱਖ ਨੇ ਗੁਰੂ ਦੀ ਸਰਨ ਪੈ ਕੇ ਨਾਮ ਰਤਨ ਲੱਭ ਲਿਆ, ਉਸ ਦੀ (ਆਤਮਕ ਜੀਵਨ ਵਾਲੀ) ਮੇਹਨਤ ਕਾਮਯਾਬ ਹੋ ਗਈ। (ਗੁਰੂ ਦੀ ਰਾਹੀਂ) ਜਿਸ ਮਨੁੱਖ ਦੇ ਮਨ ਵਿਚ ਸ੍ਰਿਸ਼ਟੀ ਦਾ ਪਾਲਣ-ਹਾਰ ਆ ਵੱਸਦਾ ਹੈ, ਉਹ ਮਨੁੱਖ ਅਸਲੀ ਜਪ ਤਪ ਸੰਜਮ ਦਾ ਭੇਤ ਸਮਝਣ ਵਾਲਾ ਹੋ ਜਾਂਦਾ ਹੈ ਉਹ ਮਨੁੱਖ ਆਤਮਕ ਜੀਵਨ ਦੀ ਸੂਝ ਦਾ ਗਿਆਤਾ ਹੋ ਜਾਂਦਾ ਹੈ।੩।

ਹੇ ਨਾਨਕ! ਆਖ-ਜਿਸ ਮਨੁੱਖ ਉਤੇ ਪ੍ਰਭੂ ਨੇ ਮੇਹਰ ਕੀਤੀ (ਉਸ ਨੂੰ ਪ੍ਰਭੂ ਨੇ ਗੁਰੂ ਮਿਲਾ ਦਿੱਤਾ, ਤੇ) ਉਸ ਦਾ ਮਨ ਉਸ ਦਾ ਤਨ ਆਤਮਕ ਆਨੰਦ ਨਾਲ ਪ੍ਰਫੁਲਤ ਹੋ ਗਿਆ। ਉਸ ਮਨੁੱਖ ਦੀ ਜਮਾਂ ਵਾਲੀ ਫਾਹੀ ਕੱਟੀ ਗਈ (ਉਸ ਦੇ ਗਲੋਂ ਮਾਇਆ ਦੇ ਮੋਹ ਦੀ ਫਾਹੀ ਕੱਟੀ ਗਈ ਜੋ ਆਤਮਕ ਮੌਤ ਲਿਆ ਕੇ ਜਮਾਂ ਦੇ ਵੱਸ ਪਾਂਦੀ ਹੈ) , ਉਸ ਦੇ ਸਾਰੇ ਦੁੱਖ ਕਲੇਸ਼ ਕਸ਼ਟ ਦੂਰ ਹੋ ਗਏ।੪।੧੨।੨੩।

Check Also

ਘਰ ਦੇ ਵੱਡੇ ਹਮੇਸ਼ਾ ਕਰਦੇ ਇਹ ਗਲਤੀ

ਹੇ ਮੇਰੇ ਖਸਮ-ਪ੍ਰਭੂ! ਮੇਰੇ ਉੱਤੇ) ਦਇਆ ਕਰ। ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ …