Home / ਵੀਡੀਓ / ਅੰਮ੍ਰਿਤਪਾਲ ਦੇ ਘਰ ਅੱਗੇ ਕਿਸਾਨ ਧਰਨਾ

ਅੰਮ੍ਰਿਤਪਾਲ ਦੇ ਘਰ ਅੱਗੇ ਕਿਸਾਨ ਧਰਨਾ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਅਤੇ ਸਾਂਝੇ ਕਿਸਾਨ ਫੋਰਮ ਗੈਰ ਰਾਜਨੀਤਿਕ ਵੱਲੋਂ 13 ਫਰਵਰੀ 2024 ਤੋਂ ਪੰਜਾਬ ਦੇ ਵੱਖ-ਵੱਖ ਸੂਬਿਆਂ ਨੂੰ ਲੱਗਦੇ ਬਾਰਡਰਾਂ ਦੇ ਉੱਤੇ ਕਿਸਾਨੀ ਮੰਗਾਂ ਨੂੰ ਲੈ ਕੇ ਧਰਨੇ ਪ੍ਰਦਰਸ਼ਨ ਜਾਰੀ ਹਨ। ਇਸ ਦੌਰਾਨ ਹੀ ਕੱਲ੍ਹ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੀਨੀਅਰ ਕਿਸਾਨ ਨੇਤਾ ਸਰਵਣ ਸਿੰਘ ਭੰਧੇਰ ਵੱਲੋਂ ਐਲਾਨ ਕੀਤਾ ਗਿਆ ਸੀ ਕਿ 8 ਜੁਲਾਈ ਨੂੰ ਦੇਸ਼ ਭਰ ਦੇ ਵਿੱਚ ਭਾਜਪਾ ਦੇ 240 ਸੰਸਦਾਂ ਤੋਂ ਇਲਾਵਾ ਬਾਕੀ ਵੱਖ-ਵੱਖ ਪਾਰਟੀਆਂ ਦੇ ਅਤੇ ਬਤੌਰ ਆਜ਼ਾਦ ਉਮੀਦਵਾਰ ਜਿੱਤੇ ਮੈਂਬਰ ਪਾਰਲੀਮੈਂਟਾਂ ਨੂੰ ਕਿਸਾਨੀ ਮੰਗਾਂ ਸਬੰਧੀ ਮੰਗ ਪੱਤਰ ਸੌਂਪੇ ਜਾਣਗੇ।

ਇਸੇ ਲੜੀ ਦੇ ਤਹਿਤ ਅੱਜ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਜ਼ਾਦ ਤੌਰ ਦੇ ਉੱਤੇ ਮੈਂਬਰ ਪਾਰਲੀਮੈਂਟ ਜਿੱਤੇ ਅੰਮ੍ਰਿਤਪਾਲ ਸਿੰਘ ਦੇ ਘਰ ਦੇ ਬਾਹਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਵੱਲੋਂ ਵੱਡੀ ਇਕੱਤਰਤਾ ਕੀਤੀ ਗਈ ਹੈ, ਜਿਸ ਦੌਰਾਨ ਉਹਨਾਂ ਵੱਲੋਂ ਘਰ ਦੇ ਬਾਹਰ ਟੈਂਟ ਲਗਾ ਕੇ ਕਿਸਾਨੀ ਮੰਗਾਂ ਸਬੰਧੀ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨੂੰ ਜਾਣੂ ਕਰਵਾਇਆ ਗਿਆ। ਇਸ ਦੇ ਨਾਲ ਹੀ ਉਹਨਾਂ ਵੱਲੋਂ ਥੋੜੀ ਦੇਰ ਦੇ ਵਿੱਚ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੂੰ ਕਿਸਾਨਾਂ ਦੀਆਂ ਸੰਬੰਧਿਤ ਮੰਗਾਂ ਬਾਰੇ ਜਾਣੂ ਕਰਵਾ ਕੇ ਇੱਕ ਮੰਗ ਪੱਤਰ ਸੌਂਪਿਆ ਜਾਵੇਗਾ।

ਕਿਸਾਨਾਂ ਵੱਲੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੂੰ ਕਿਸਾਨਾਂ ਦੀਆਂ ਸਬੰਧਤ ਮੰਗਾਂ ਬਾਰੇ ਜਾਣੂ ਕਰਵਾ ਕੇ ਇੱਕ ਮੰਗ ਪੱਤਰ ਸੌਂਪਿਆ ਗਿਆ। ਕਿਸਾਨ MSP ‘ਤੇ ਗ੍ਰੰਟੀ ਕਾਨੂੰਨ ਸਮੇਤ 23 ਫਸਲਾਂ ‘ਤੇ MSP ਦੇਣ ਲਈ 13 ਫਰਵਰੀ ਤੋਂ ਹਰਿਆਣਾ ਦੀਆਂ ਸਰਹੱਦਾਂ ‘ਤੇ ਬੈਠੇ ਹੋਏ ਹਨ ਅਤੇ ਬੀਤੇ ਦਿਨ ਕਿਸਾਨ ਜਥੇਬੰਦੀਆਂ ਨੇ ਗੈਰ ਭਾਜਪਾ ਸਾਂਸਦ ਮੈਂਬਰਾਂ ਨੂੰ ਮੰਗ ਪੱਤਰ ਸੌਂਪਣ ਦਾ ਪ੍ਰੋਗਰਾਮ ਉਲੀਕਿਆ ਸੀ। ਇਸੇ ਹੀ ਤਰ੍ਹਾਂ ਪੂਰੇ ਪੰਜਾਬ ਵਿੱਚ ਗ਼ੈਰ ਭਾਜਪਾ ਸਾਂਸਦ ਮੈਂਬਰਾਂ ਨੂੰ ਕਿਸਾਨਾਂ ਨੇ ਆਪਣੇ ਮੰਗ ਪੱਤਰ ਦਿੱਤੇ ਹਨ।

ਕਿਸਾਨ ਮਜ਼ਦੂਰ ਸਬੰਧੀ ਮੰਗਾਂ ਨੂੰ ਲਾਗੂ ਕਰਵਾਉਣ ਲਈ 13 ਫਰਵਰੀ ਤੋਂ ਦਿੱਲੀ ਕੂਚ ਦੇਸ਼ ਦੀਆਂ 200 ਦੇ ਕਰੀਬ ਜਥੇਬੰਦੀਆਂ ਵੱਲੋਂ ਸ਼ੁਰੂ ਕੀਤਾ ਗਿਆ ਸੰਘਰਸ਼ ਸਰਕਾਰ ਵੱਲੋਂ ਭਾਰੀ ਰੋਕਾਂ ਲਾ ਕੇ ਰਸਤੇ ਰੋਕੇ ਜਾਣ ਤੋਂ ਬਾਅਦ ਅੱਜ 147 ਦਿਨ ਵਿੱਚ ਵੱਖ ਵੱਖ ਥਾਵਾਂ ਤੇ ਜਾਰੀ ਹੈਂ। ਇਸਦੇ ਚਲਦੇ ਅੰਦੋਲਨ ਦੀ ਅਗਵਾਹੀ ਕਰ ਰਹੇ ਦੋਨਾਂ ਫੋਰਮਾਂ ਵੱਲੋਂ ਤਹਿ ਕੀਤੇ ਪ੍ਰੋਗਰਾਮ ਤਹਿਤ ਦੇਸ਼ ਦੇ 12 ਰਾਜਾਂ ਵਿੱਚ ਗੈਰ ਭਾਜਪਾਈ ਸੰਸਦ ਮੈਂਬਰਾਂ ਨੂੰ ਕਿਸਾਨ ਮਜ਼ਦੂਰ ਸੰਘਰਸ਼ ਦੀਆਂ ਮੰਗਾਂ ਸਬੰਧੀ ਮੰਗ ਪੱਤਰ ਦਿੱਤੇ ਗਏ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਏ ਸੁਖਬੀਰ ਬਾਦਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ …