Home / ਵੀਡੀਓ / ਵਾਪਸ ਡਿਬਰੂਗੜ੍ਹ ਜੇਲ੍ਹ ਭੇਜਿਆ ਗਿਆ

ਵਾਪਸ ਡਿਬਰੂਗੜ੍ਹ ਜੇਲ੍ਹ ਭੇਜਿਆ ਗਿਆ

‘ਵਾਰਿਸ ਪੰਜਾਬ ਦੇ’ ਦੇ ਮੁਖੀ ਅਤੇ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਆਜ਼ਾਦ ਸੰਸਦ ਮੈਂਬਰ ਅੰਮ੍ਰਿਤਪਾਲ ਨੂੰ ਸਹੁੰ ਚੁੱਕਣ ਲਈ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਦਿੱਲੀ ਲਿਆਂਦਾ ਗਿਆ।ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ ਮੈਂਬਰ ਵਜੋਂ ਕੱਲ੍ਹ ਸਹੁੰ ਚੁੱਕੀ । ਸਹੁੰ ਚੁੱਕਣ ਤੋਂ ਬਾਅਦ ਉਨ੍ਹਾਂ ਨੂੰ ਮੁੜ ਦਿੱਲੀ ਤੋਂ ਡਿਬਰੂਗੜ੍ਹ ਕੇਂਦਰੀ ਜੇਲ੍ਹ ਭੇਜ ਦਿੱਤਾ ਗਿਆ ਹੈ।

ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕ ਸਮਾਗਮ ਲਈ ਵਿਸ਼ੇਸ਼ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਅੰਮ੍ਰਿਤਪਾਲ ਸਿੰਘ ਨੂੰ ਅਸਾਮ ਤੋਂ ਹਵਾਈ ਜਹਾਜ਼ ਰਾਹੀਂ ਸਿੱਧਾ ਨਵੀਂ ਦਿੱਲੀ ਲਿਆਂਦਾ ਗਿਆ। ਇਸ ਤੋਂ ਬਾਅਦ ਸਪੀਕਰ ਓਮ ਬਿਰਲਾ ਨੇ ਉਨ੍ਹਾਂ ਨੂੰ ਲੋਕ ਸਭਾ ਮੈਂਬਰ ਵਜੋਂ ਸਹੁੰ ਚੁਕਾਈ।

ਚਾਰ ਦਿਨਾਂ ਲਈ ਮਿਲੀ ਸੀ ਪੈਰੋਲ

ਅਦਾਲਤ ਨੇ ਅੰਮ੍ਰਿਤਪਾਲ ਨੂੰ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕਣ ਲਈ 4 ਦਿਨ ਦੀ ਪੈਰੋਲ ਦਿੱਤੀ ਸੀ। ਇਸ ਦੌਰਾਨ ਅਦਾਲਤ ਨੇ ਕੁਝ ਸ਼ਰਤਾਂ ਵੀ ਲਗਾਈਆਂ ਸਨ। ਅਦਾਲਤ ਨੇ ਆਪਣੇ ਹੁਕਮਾਂ ਵਿੱਚ ਕਿਹਾ ਸੀ ਕਿ ਅੰਮ੍ਰਿਤਪਾਲ ਦੇ ਦਿੱਲੀ ਵਿੱਚ ਰਹਿਣ ਦੌਰਾਨ ਉਸ ਦੇ ਪਰਿਵਾਰ ਜਾਂ ਰਿਸ਼ਤੇਦਾਰਾਂ ਵੱਲੋਂ ਮੀਡੀਆ ਵਿੱਚ ਕੋਈ ਬਿਆਨ ਨਹੀਂ ਦਿੱਤਾ ਜਾਵੇਗਾ। ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਨੂੰ 23 ਅਪ੍ਰੈਲ ਨੂੰ ਅੰਮ੍ਰਿਤਸਰ ਤੋਂ ਗ੍ਰਿਫਤਾਰ ਕੀਤਾ ਸੀ।

ਇਸ ਤੋਂ ਪਹਿਲਾਂ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅਤੇ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਆਜ਼ਾਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ ਨੇ ਕਿਹਾ, ‘ਮੈਂ ਸਾਰੇ ਸਮਰਥਕਾਂ ਨੂੰ ਵਧਾਈ ਦਿੰਦੀ ਹਾਂ। ਉਨ੍ਹਾਂ ਨੂੰ ਵੀ ਜੂਨ ਵਿੱਚ ਹੋਰ ਸੰਸਦ ਮੈਂਬਰਾਂ ਦੇ ਨਾਲ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਸੀ। ਉਨ੍ਹਾਂ ਦੇ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕਣ ਕਾਰਨ ਸਮਰਥਕ ਕਾਫੀ ਖੁਸ਼ ਹਨ। ਮੈਂ ਸਰਕਾਰ ਤੋਂ ਮੰਗ ਕਰਦੀ ਹਾਂ ਕਿ ਉਸ ਨੂੰ ਜੇਲ੍ਹ ਤੋਂ ਰਿਹਾਅ ਕੀਤਾ ਜਾਵੇ।

Check Also

ਗਿਆਨੀ ਹਰਪ੍ਰੀਤ ਸਿੰਘ ਨੇ ਛੱਡਿਆ ਜਥੇਦਾਰ ਦਾ ਅਹੁਦਾ

ਤਖਤ ਸ੍ਰੀ ਦਮਦਮਾ ਸਾਹਿਬ ਤੋਂ ਗਿਆਨੀ ਹਰਪ੍ਰੀਤ ਸਿੰਘ ਨੇ ਜਥੇਦਾਰ ਵਜੋਂ ਅਸਤੀਫ਼ਾ ਦੇ ਦਿੱਤਾ ਹੈ। …