ਪੰਜਾਬ ਦੀ ਜਲੰਧਰ ਦਿਹਾਤੀ ਪੁਲਿਸ ਨੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਦੇ ਭਰਾ ਹਰਪ੍ਰੀਤ ਸਿੰਘ ਅਤੇ ਦੋ ਹੋਰ ਸਾਥੀਆਂ ਨੂੰ ਬੀਤੇ ਦਿਨੀਂ ਆਈਸ ਡਰੱਗ (ਨਸ਼ੇ) ਸਮੇਤ ਗ੍ਰਿਫ਼ਤਾਰ ਕੀਤਾ ਸੀ। ਅੱਜ ਪੁਲਿਸ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਨੇ ਮੁਲਜ਼ਮ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ। ਅੰਮ੍ਰਿਤਪਾਲ ਦੇ ਭਰਾ ਹਰਪ੍ਰੀਤ ਸਿੰਘ ਕੋਲੋਂ 4 ਗ੍ਰਾਮ ਡਰੱਗ ਬਰਾਮਦ ਹੋਈ ਹੈ। ਹਰਪ੍ਰੀਤ ਕੋਲੋਂ ਬਰਾਮਦ ਹੋਈ ਨਸ਼ੀਲਾ ਪਦਾਰਥ ਮੈਥਾਮਫੇਟਾਮਾਈਨ ਦੱਸਿਆ ਜਾਂਦਾ ਹੈ। ਇਸ ਤੋਂ ਬਾਅਦ ਦੇਰ ਰਾਤ ਉਸ ਦਾ ਮੈਡੀਕਲ ਵੀ ਕਰਵਾਇਆ ਗਿਆ।
ਇਸ ਮੌਕੇ ਐਸਐਸਪੀ ਅੰਕੁਰ ਗੁਪਤਾ ਨੇ ਦੱਸਿਆ ਕਿ ਨਸ਼ਿਆਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਇਸ ਤਹਿਤ ਪਿਛਲੇ ਤਿੰਨ ਹਫ਼ਤਿਆਂ ਤੋਂ ਕੁਝ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਦਕਿ ਕੁਝ ਵਿਅਕਤੀਆਂ ਦੀ ਜਾਇਦਾਦ ਜ਼ਬਤ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਕੱਲ੍ਹ ਦੇਰ ਸ਼ਾਮ ਫਿਲੌਰ ਤੋਂ ਜਲੰਧਰ ਨੂੰ ਆਉਂਦੇ ਸਮੇਂ ਉਕਤ ਵਿਅਕਤੀ ਨੂੰ ਸੜਕ ਕਿਨਾਰੇ ਇਕ ਕਰੈਟਾ ਗੱਡੀ ਜਿਸ ਦੀ ਅੰਮ੍ਰਿਤਸਰ ਨੰਬਰ ਮਿਲੀ। ਜਿਸ ਦੇ ਸ਼ੀਸ਼ੇ ਵੀ ਕਾਲੇ ਸਨ ਅਤੇ ਇੱਕ ਜਾਲੀ ਵੀ ਲੱਗੀ ਹੋਈ ਸੀ। ਚੈਕਿੰਗ ਦੌਰਾਨ ਗੱਡੀ ’ਚ 2 ਵਿਅਕਤੀ ਮੌਜੂਦ ਸਨ । ਜਿਸ ਤੋਂ ਬਾਅਦ ਉਨ੍ਹਾਂ ਦੀ ਟੀਮ ਨੇ ਉੱਚ ਅਧਿਕਾਰੀਆਂ ਨੂੰ ਸੂਚਿਤ ਕੀਤਾ। ਸੀਨੀਅਰ ਅਧਿਕਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਗੱਡੀ ਦੀ ਚੈਕਿੰਗ ਕੀਤੀ ਤਾਂ ਗੱਡੀ ‘ਚੋਂ 4 ਗ੍ਰਾਮ ਆਈਸ ਡਰੱਗ ਬਰਾਮਦ ਹੋਈ। ਇਸ ਦੇ ਨਾਲ ਹੀ 2 ਫੋਨ ਵੀ ਬਰਾਮਦ ਹੋਏ ਹਨ। ਪੁਲਿਸ ਨੇ ਇਸ ਮਾਮਲੇ ਵਿਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਮੁਲਜ਼ਮਾਂ ਦੀ ਪਛਾਣ ਲਵਪ੍ਰੀਤ ਪੁੱਤਰ ਗੁਰਪ੍ਰੀਤ ਵਾਸੀ ਚੀਮਾ ਵਾਰਡ, ਥਾਣਾ ਬਿਆਸ ਅਤੇ ਹਰਪ੍ਰੀਤ ਉਰਫ਼ ਹੈਪੀ ਪੁੱਤਰ ਤਰਸੇਮ ਸਿੰਘ ਵਾਸੀ ਜੱਲੂਪੁਰ ਖੇੜਾ ਵਜੋਂ ਹੋਈ ਹੈ। ਐਸਐਸਪੀ ਨੇ ਦੱਸਿਆ ਕਿ ਮੁਲਜ਼ਮਾਂ ਕੋਲੋਂ ਲਾਈਟਰ ਤੇ ਹੋਰ ਸਾਮਾਨ ਵੀ ਬਰਾਮਦ ਹੋਇਆ ਹੈ। ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਮੁਲਜ਼ਮ ਲੁਧਿਆਣਾ ਦੇ ਰਹਿਣ ਵਾਲੇ ਸੰਦੀਪ ਅਰੋੜਾ ਨਾਂ ਦੇ ਵਿਅਕਤੀ ਤੋਂ ਨਸ਼ੀਲੇ ਪਦਾਰਥ ਲੈ ਕੇ ਆਏ ਸਨ। ਮੁਲਜ਼ਮਾਂ ਨੇ ਪੇਟੀਐਮ ਰਾਹੀਂ ਉਕਤ ਵਿਅਕਤੀ ਨੂੰ 10,000 ਰੁਪਏ ਭੇਜੇ ਸਨ। ਮੈਡੀਕਲ ਰਿਪੋਰਟ ਵਿਚ ਦੋਵਾਂ ਮੁਲਜ਼ਮਾਂ ਦਾ ਟੈਸਟ ਪਾਜ਼ੇਟਿਵ ਪਾਇਆ ਗਿਆ ਹੈ। ਐਸਐਸਪੀ ਨੇ ਦੱਸਿਆ ਕਿ ਦੋਵੇਂ ਮੁਲਜ਼ਮ ਸ਼ੱਕੀ ਹਾਲਾਤ ਵਿਚ ਮਿਲੇ ਹਨ।
Check Also
ਗਿਆਨੀ ਹਰਪ੍ਰੀਤ ਸਿੰਘ ਨੇ ਛੱਡਿਆ ਜਥੇਦਾਰ ਦਾ ਅਹੁਦਾ
ਤਖਤ ਸ੍ਰੀ ਦਮਦਮਾ ਸਾਹਿਬ ਤੋਂ ਗਿਆਨੀ ਹਰਪ੍ਰੀਤ ਸਿੰਘ ਨੇ ਜਥੇਦਾਰ ਵਜੋਂ ਅਸਤੀਫ਼ਾ ਦੇ ਦਿੱਤਾ ਹੈ। …