Home / ਵੀਡੀਓ / ਬੁੱਧਵਾਰ ਨੂੰ ਸ਼ੁੱਭ ਦੇ ਕਿਉ ਮੰਨਦੇ ਲੋਕ !

ਬੁੱਧਵਾਰ ਨੂੰ ਸ਼ੁੱਭ ਦੇ ਕਿਉ ਮੰਨਦੇ ਲੋਕ !

ਹੇ ਭਾਈ! ਪਰਮਾਤਮਾ ਨੂੰ ਸਦਾ ਨਮਸਕਾਰ ਕਰਿਆ ਕਰੋ, ਪ੍ਰਭੂ ਪਾਤਿਸ਼ਾਹ ਦੇ ਗੁਣ ਗਾਂਦੇ ਰਹੋ। ਰਹਾਉ।
ਹੇ ਭਾਈ! ਜਿਸ ਮਨੁੱਖ ਨੂੰ ਵੱਡੀ ਕਿਸਮਤ ਨਾਲ ਗੁਰੂ ਮਿਲ ਪੈਂਦਾ ਹੈ, (ਗੁਰੂ ਦੀ ਰਾਹੀਂ) ਪਰਮਾਤਮਾ ਦੀ ਸੇਵਾ-ਭਗਤੀ ਕਰਨ ਨਾਲ ਉਸ ਦੇ ਕ੍ਰੋੜਾਂ ਪਾਪ ਮਿਟ ਜਾਂਦੇ ਹਨ।੧।

ਹੇ ਭਾਈ! ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਸੋਹਣੇ ਚਰਨਾਂ (ਦੇ ਪ੍ਰੇਮ-ਰੰਗ) ਵਿਚ ਰੰਗਿਆ ਜਾਂਦਾ ਹੈ, ਉਸ ਮਨੁੱਖ ਉਤੇ ਚਿੰਤਾ ਦੀ ਅੱਗ ਜ਼ੋਰ ਨਹੀਂ ਪਾ ਸਕਦੀ।੨।ਹੇ ਭਾਈ! ਪ੍ਰੇਮ ਨਾਲ ਨਿਰਭਉ ਪ੍ਰਭੂ ਦਾ ਨਾਮ ਜਪਿਆ ਕਰੋ। ਗੁਰੂ ਦੀ ਸੰਗਤਿ ਵਿਚ (ਨਾਮ ਜਪਣ ਦੀ ਬਰਕਤਿ ਨਾਲ) ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ।੩।


ਹੇ ਭਾਈ! ਸਿਮਰਨ ਦਾ ਸਦਕਾ) ਪਰਾਏ ਧਨ (ਆਦਿਕ) ਦੇ ਕੋਈ ਐਬ ਪਾਪ ਮੰਦੇ ਕਰਮ ਨਹੀਂ ਹੁੰਦੇ, ਭਿਆਨਕ ਜਮ ਭੀ ਨੇੜੇ ਨਹੀਂ ਢੁਕਦਾ (ਮੌਤ ਦਾ ਡਰ ਨਹੀਂ ਵਿਆਪਦਾ, ਆਤਮਕ ਮੌਤ ਨੇੜੇ ਨਹੀਂ ਆਉਂਦੀ) ।੪।ਹੇ ਭਾਈ! ਜੇਹੜੇ ਮਨੁੱਖ ਪ੍ਰਭੂ ਦੇ ਗੁਣ ਗਾਂਦੇ ਹਨ) ਉਹਨਾਂ ਦੀ ਤ੍ਰਿਸ਼ਨਾ ਦੀ ਅੱਗ ਪ੍ਰਭੂ ਨੇ ਆਪ ਬੁਝਾ ਦਿੱਤੀ ਹੈ। ਹੇ ਨਾਨਕ! ਪ੍ਰਭੂ ਦੀ ਸਰਨ ਪੈ ਕੇ (ਅਨੇਕਾਂ ਜੀਵ ਤ੍ਰਿਸ਼ਨਾ ਦੀ ਅੱਗ ਵਿਚੋਂ) ਬਚ ਨਿਕਲਦੇ ਹਨ।੫।੧।੫੫।

ਜਿਨ੍ਹਾਂ ਮਨੁੱਖਾਂ ਦਾ ਮਾਇਆ ਨਾਲ ਮੋਹ ਪਿਆਰ ਹੈ ਜੋ ਮਾਇਆ ਦੇ ਪਿਆਰ ਵਿਚ ਮਸਤ ਹੋ ਰਹੇ ਹਨ (ਇਸ ਗ਼ਫ਼ਲਿਤ ਵਿਚੋਂ) ਕਦੇ ਜਾਗਦੇ ਨਹੀਂ, ਉਹਨਾਂ ਦੇ ਮਨ ਵਿਚ ਤੌਖਲਾ ਤੇ ਕਲੇਸ਼ ਟਿਕਿਆ ਰਹਿੰਦਾ ਹੈ, ਉਹਨਾਂ ਨੇ ਦੁਨੀਆ ਦੇ ਝੰਬੇਲਿਆਂ ਦਾ ਇਹ ਖਪਾਣਾ ਆਪਣੇ ਸਿਰ ਉਤੇ ਆਪ ਸਹੇੜਿਆ ਹੋਇਆ ਹੈ।
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦਿਆਂ ਦੀ ਰਹਿਣੀ ਇਹ ਹੈ ਕਿ ਉਹ ਕਦੇ ਗੁਰ-ਸ਼ਬਦ ਨਹੀਂ ਵੀਚਾਰਦੇ। ਹੇ ਨਾਨਕ! ਉਹਨਾਂ ਨੂੰ ਪਰਮਾਤਮਾ ਦਾ ਨਾਮ ਨਸੀਬ ਨਹੀਂ ਹੋਇਆ, ਉਹ ਜਨਮ ਅਜਾਈਂ ਗਵਾਂਦੇ ਹਨ ਤੇ ਜਮ ਉਹਨਾਂ ਨੂੰ ਮਾਰ ਕੇ ਖ਼ੁਆਰ ਕਰਦਾ ਹੈ (ਭਾਵ, ਮੌਤ ਹੱਥੋਂ ਸਦਾ ਸਹਮੇ ਰਹਿੰਦੇ ਹਨ)।੨।

Check Also

ਪੰਜਾਬੀ ਗਾਇਕ ਗੁਰਦਾਸ ਮਾਨ ਨੂੰ ਵੱਡਾ ਸਦਮਾ

ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਗੁਰਦਾਸ ਮਾਨ ਦੇ ਛੋਟੇ ਭਰਾ ਗੁਰਪੰਥ ਮਾਨ ਦਾ ਸੋਮਵਾਰ ਸ਼ਾਮ …