ਪੰਜਾਬ ਵਿੱਚ ਮੀਂਹ ਦਾ ਯੈਲੋ ਅਲਰਟ ਜਾਰੀ ਹੋਣ ਤੋਂ ਬਾਅਦ ਵੀ ਮੀਂਹ ਨਹੀਂ ਪਿਆ। ਇਸ ਦੇ ਨਾਲ ਹੀ ਪੰਜਾਬ ਵਿੱਚ ਮਾਨਸੂਨ ਐਕਟਿਵ ਨਹੀਂ ਹੋ ਸਕਿਆ। ਕੱਲ੍ਹ ਨਮੀ ਅਤੇ ਗਰਮੀ ਵਿੱਚ ਵਾਧਾ ਹੋਇਆ ਸੀ, ਜਿਸ ਤੋਂ ਬਾਅਦ ਵੱਧ ਤੋਂ ਵੱਧ ਤਾਪਮਾਨ 1.5 ਡਿਗਰੀ ਵੱਧ ਪਾਇਆ ਗਿਆ। ਅੱਜ ਮੀਂਹ ਦੀ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ। ਜਿਸ ਕਾਰਨ ਤਾਪਮਾਨ ‘ਚ ਮਾਮੂਲੀ ਵਾਧਾ ਹੋਵੇਗਾ। ਪਰ 21 ਜੁਲਾਈ ਤੋਂ ਮਾਨਸੂਨ ਦੇ ਇੱਕ ਵਾਰ ਫਿਰ ਐਕਟਿਵ ਹੋਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਬੰਗਾਲ ਦੀ ਖਾੜੀ ਵਿੱਚ ਬਣੇ ਦਬਾਅ ਅਤੇ ਦੂਜੇ ਪਾਸੇ ਪੱਛਮੀ ਗੜਬੜੀ ਦੀ ਸੁਸਤੀ ਕਰਕੇ ਪੰਜਾਬ ਵਿੱਚ ਮਾਨਸੂਨ ਪ੍ਰਭਾਵਿਤ ਹੋਇਆ ਹੈ। ਉਮੀਦ ਕੀਤੀ ਜਾ ਰਹੀ ਸੀ ਕਿ ਮਾਨਸੂਨ ਬੁੱਧਵਾਰ ਅਤੇ ਵੀਰਵਾਰ ਨੂੰ ਐਕਟਿਵ ਰਹੇਗਾ ਪਰ ਅਜਿਹਾ ਨਹੀਂ ਹੋਇਆ। ਕੁਝ ਇਲਾਕਿਆਂ ‘ਚ ਹਲਕੀ ਬਾਰਿਸ਼ ਹੋਈ। ਜਿਸ ਤੋਂ ਬਾਅਦ ਸੂਬੇ ‘ਚ ਨਮੀ ਅਤੇ ਤਾਪਮਾਨ ‘ਚ ਵਾਧਾ ਦਰਜ ਕੀਤਾ ਗਿਆ ਹੈ। ਪੰਜਾਬ ਦਾ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 38.3 ਡਿਗਰੀ ਦਰਜ ਕੀਤਾ ਗਿਆ। ਪੰਜਾਬ ਦਾ ਔਸਤ ਤਾਪਮਾਨ ਆਮ ਨਾਲੋਂ 2.7 ਡਿਗਰੀ ਵੱਧ ਪਾਇਆ ਗਿਆ ਹੈ।
ਪੰਜਾਬ ਵਿੱਚ ਦੋ ਦਿਨਾਂ ਤੱਕ ਕੋਈ ਅਲਰਟ ਨਹੀਂ ਕੀਤਾ ਗਿਆ ਜਾਰੀ——–ਪੰਜਾਬ ਵਿੱਚ ਅਗਲੇ ਦੋ ਦਿਨਾਂ ਤੱਕ ਕਿਸੇ ਵੀ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਪਰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਹੁਸ਼ਿਆਰਪੁਰ, ਜਲੰਧਰ, ਨਵਾਂਸ਼ਹਿਰ, ਬਰਨਾਲਾ, ਮਾਨਸਾ, ਸੰਗਰੂਰ, ਪਟਿਆਲਾ, ਰੂਪਨਗਰ, ਫਤਿਹਗੜ੍ਹ ਸਾਹਿਬ ਅਤੇ ਐਸਏਐਸ ਨਗਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਜਿਸ ਕਾਰਨ ਨਮੀ ਵਧੇਗੀ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਇਕ ਵਾਰ ਫਿਰ 21 ਜੁਲਾਈ ਤੋਂ ਇਨ੍ਹਾਂ ਸਾਰੇ ਜ਼ਿਲ੍ਹਿਆਂ ਵਿਚ ਬਾਰਿਸ਼ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ।
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.