Home / ਪੰਜਾਬੀ ਖਬਰਾਂ / ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

ਪੰਜਾਬ ਵਿਚ ਜਿੱਥੇ ਭਿਆਨਕ ਗਰਮੀ ਦਾ ਦੌਰ ਲਗਾਤਾਰ ਜਾਰੀ ਹੈ, ਉਥੇ ਹੀ ਸੂਬੇ ਦੇ ਕਈ ਜ਼ਿਲ੍ਹਿਆਂ ਵਿਚ ਰੁਕ-ਰੁਕ ਕੇ ਬਾਰਸ਼ ਵੀ ਹੋ ਰਹੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਮਾਨਸੂਨ ਇਕ ਵਾਰ ਫਿਰ ਸਰਗਰਮ ਹੋ ਰਿਹਾ ਹੈ ਅਤੇ ਅਗਲੇ 1-2 ਦਿਨ ਬਾਰਸ਼ ਦਾ ਸਿਲਸਲਾ ਜਾਰੀ ਰਹਿ ਸਕਦਾ ਹੈ। ਮੌਸਮ ਵਿਭਾਗ ਵੱਲੋਂ ਤਾਜ਼ਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਪੰਜਾਬ ਵਿਚ 23 ਤੇ 24 ਜੁਲਾਈ ਨੂੰ ਭਰਵਾਂ ਮੀਂਹ ਦੀ ਪੇਸ਼ੀਨਗੋਈ ਕੀਤੀ ਹੈ।

ਇਸ ਲਈ ਮੌਸਮ ਵਿਗਿਆਨੀਆਂ ਨੇ 23 ਜੁਲਾਈ ਨੂੰ ਔਰੇਂਜ ਤੇ 24 ਜੁਲਾਈ ਲਈ ਯੈਲੋ ਅਲਰਟ ਵੀ ਜਾਰੀ ਕਰ ਦਿੱਤਾ ਹੈ। ਅੱਜ ਸਵੇਰੇ ਵੀ ਦੁਆਬੇ ਦੇ ਕਈ ਹਿੱਸਿਆਂ ਵਿਚ ਹਲਕੀ ਬਾਰਿਸ਼ ਪਈ ਹੈ। ਵਿਭਾਗ ਮੁਤਾਬਕ ਆਉਣ ਵਾਲੇ ਕੁੱਝ ਘੰਟਿਆਂ ਦਰਮਿਆਨ ਅੰਮ੍ਰਿਤਸਰ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਤਰਨਤਾਰਨ, ਐੱਸ.ਏ.ਐੱਸ.ਨਗਰ, ਚੰਡੀਗੜ੍ਹ ਵਿਚ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋ ਸਕਦੀ ਹੈ।

ਇਥੇ ਇਹ ਖਾਸ ਤੌਰ ‘ਤੇ ਦੱਸਣਯੋਗ ਹੈ ਕਿ ਪੰਜਾਬ ਵਿਚ ਮਾਨਸੂਨ ਮੱਠਾ ਹੋਣ ਅਤੇ ਮੀਂਹ ਨਾ ਪੈਣ ਕਰਕੇ ਲੋਕਾਂ ਨੂੰ ਅਤਿ ਦੀ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉੱਧਰ ਝੋਨੇ ਦੀ ਲੁਆਈ ਕਰ ਚੁੱਕੇ ਕਿਸਾਨਾਂ ਨੂੰ ਵੀ ਧਰਤੀ ਹੇਠਲੇ ਪਾਣੀ ਅਤੇ ਨਹਿਰੀ ਪਾਣੀ ’ਤੇ ਟੇਕ ਰੱਖਣੀ ਪੈ ਰਹੀ ਹੈ।

ਮੌਸਮ ਵਿਭਾਗ ਦੇ ਵਿਗਿਆਨੀ ਨੇ ਅੱਗੇ ਦੱਸਿਆ ਕਿ ਆਉਣ ਵਾਲੇ ਦਿਨਾਂ ’ਚ ਕੁਝ ਰਾਹਤ ਮਿਲਣ ਦੀ ਉਮੀਦ ਹੈ। ਬਿਜਲੀ ਅਤੇ ਹਵਾ ਦੀ ਸੰਭਾਵਨਾ ਬਣ ਰਹੀ ਹੈ। ਜਿਸ ਕਾਰਨ ਪੰਜਾਬ ਦੇ ਕਈ ਹਿੱਸਿਆਂ ’ਚ ਮੀਂਹ ਪੈਣ ਦੀ ਸੰਭਾਵਨਾ ਵੀ ਹੈ।ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪੱਛਮੀ ਗੜਬੜੀ ਦੇ ਕਾਰਨ ਮੌਸਮ ’ਚ ਤਬਦੀਲੀ ਦੇਖਣ ਨੂੰ ਮਿਲ ਸਕਦੀ ਹੈ। ਜਿਹੜੇ ਇਲਾਕੇ ਪਹਾੜਾਂ ਦੇ ਨਾਲ ਜੁੜੇ ਹੋਏ ਹਨ ਉਨ੍ਹਾਂ ਇਲਾਕਿਆਂ ’ਚ ਮੀਂਹ ਪੈਣ ਦੀ ਸੰਭਾਵਨਾ ਹੈ। ਜਿਵੇਂ ਹੀ ਹੁਸ਼ਿਆਰਪੁਰ, ਗੁਰਦਾਸਪੁਰ ਆਦਿ ਦੇ ਇਲਾਕੇ ’ਚ ਮੀਂਹ ਪੈ ਸਕਦਾ ਹੈ। ਜਿਸ ਨਾਲ ਲੋਕਾਂ ਨੂੰ ਥੋੜੀ ਰਾਹਤ ਮਿਲੇਗੀ।

Check Also

ਬਾਦਲ ਪਰਿਵਾਰ ‘ਚ ਜਲਦ ਵੱਜਣ ਵਾਲੀ ਹੈ ਸ਼ਹਿਨਾਈ

ਬਾਦਲ ਪਰਿਵਾਰ ‘ਚ ਜਲਦ ਵੱਜਣ ਵਾਲੀ ਹੈ ਸ਼ਹਿਨਾਈ, ਸੁਖਬੀਰ ਬਾਦਲ ਦੀ ਧੀ ਦਾ ਵਿਆਹ ਹੋਇਆ …