ਦੇਸ਼ ਦੇ ਕਈ ਰਾਜਾਂ ਵਿਚ ਭਾਰੀ ਮੀਂਹ ਪੈ ਰਿਹਾ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਕੱਲ੍ਹ ਰਾਤ ਤੋਂ ਬਾਰਸ਼ ਹੋ ਰਹੀ ਹੈ। ਇਸ ਦੌਰਾਨ ਸ਼ਹਿਰੀ ਇਲਾਕਿਆਂ ਵਿਚ ਟ੍ਰੈਫਿਕ ਦੀ ਸਮੱਸਿਆ ਖੜ੍ਹੀ ਹੋ ਗਈ। ਟਰਾਈਸਿਟੀ ਵਿਚ ਦੇਰ ਰਾਤ ਤੋਂ ਤੜਕੇ ਸੱਤ ਵਜੇ ਤੱਕ ਮੀਂਹ ਪੈਣ ਨਾਲ ਸੜਕਾਂ ਉਤੇ ਪਾਣੀ ਭਰ ਗਿਆ। ਜ਼ੀਰਕਪੁਰ, ਡੇਰਾਬਸੀ, ਮੁਹਾਲੀ ਅਤੇ ਰਾਜਪੁਰਾ ਸਮੇਤ ਕਈ ਇਲਾਕਿਆਂ ਵਿਚ ਸਵੇਰੇ-ਸਵੇਰੇ ਲੰਬੇ ਟ੍ਰੈਫਿਕ ਜਾਮ ਵੇਖੇ ਗਏ।
ਹਿਮਾਚਲ ਪ੍ਰਦੇਸ਼ ਦੇ ਗੁਆਂਢੀ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸ.ਏ.ਐਸ.ਨਗਰ ਅਤੇ ਫਤਿਹਗੜ੍ਹ ਸਾਹਿਬ ਵਿੱਚ ਹੋਰ ਮੀਂਹ ਪੈਣ ਦੀ ਸੰਭਾਵਨਾ ਹੈ। ਸ਼ਨੀਵਾਰ ਨੂੰ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਰਗੇ ਕੁਝ ਇਲਾਕਿਆਂ ‘ਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਅਗਲੇ ਕੁਝ ਦਿਨ ਹੋਰ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।
ਰਾਜਧਾਨੀ ਦਿੱਲੀ ਵਿਚ ਰੁਕ-ਰੁਕ ਕੇ ਬਾਰਸ਼ ਹੋ ਰਹੀ ਹੈ। ਅੱਜ ਯਾਨੀ 26 ਜੁਲਾਈ ਦੀ ਸਵੇਰ ਤੇਜ਼ ਬਾਰਸ਼ ਸ਼ੁਰੂ ਹੋਈ। ਭਾਰੀ ਮੀਂਹ ਕਾਰਨ ਕਈ ਥਾਵਾਂ ‘ਤੇ ਪਾਣੀ ਭਰ ਗਿਆ ਹੈ। ਜੇਕਰ ਦੇਸ਼ ਦੀ ਆਰਥਿਕ ਰਾਜਧਾਨੀ ਮੁੰਬਈ ਦੀ ਗੱਲ ਕਰੀਏ ਤਾਂ ਇੱਥੇ ਮੀਂਹ ਕਾਰਨ ਹਾਲਾਤ ਖਰਾਬ ਹਨ। ਮੁੰਬਈ ‘ਚ ਦੇਰ ਰਾਤ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ। ਇੱਥੇ ਮੌਸਮ ਵਿਭਾਗ (IMD) ਨੇ ਬਾਰਿਸ਼ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕਰ ਦਿੱਤਾ ਹੈ।
ਇਸ ਦੌਰਾਨ, ਮੌਸਮ ਵਿਭਾਗ ਨੇ ਕਰਨਾਟਕ, ਉੜੀਸਾ, ਮੱਧ ਪ੍ਰਦੇਸ਼ ਅਤੇ ਗੋਆ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਨੂੰ ਦੇਖਦੇ ਹੋਏ ਓਂਰਜ ਅਲਰਟ ਜਾਰੀ ਕੀਤਾ ਹੈ। ਉੱਤਰ-ਪੱਛਮੀ ਭਾਰਤ, ਹਿਮਾਚਲ ਪ੍ਰਦੇਸ਼, ਉੱਤਰਾਖੰਡ ਅਤੇ ਰਾਜਸਥਾਨ ਵਿਚ 28 ਜੁਲਾਈ ਤੱਕ ਭਾਰੀ ਮੀਂਹ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਕਿਹਾ ਕਿ ਉੱਤਰਾਖੰਡ, ਹਿਮਾਚਲ ਪ੍ਰਦੇਸ਼ ਅਤੇ ਰਾਜਸਥਾਨ ਵਿੱਚ 28 ਜੁਲਾਈ ਤੱਕ “ਭਾਰੀ ਬਾਰਿਸ਼” ਹੋ ਸਕਦੀ ਹੈ। 26-27 ਜੁਲਾਈ ਨੂੰ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਵਿੱਚ ਭਾਰੀ ਮੀਂਹ ਪੈ ਸਕਦਾ ਹੈ।
ਦਿੱਲੀ ‘ਚ ਬਾਰਿਸ਼ ਦਾ ਯੈਲੋ ਅਲਰਟ——-ਦਿੱਲੀ ਦੇ ਮੌਸਮ ਦੀ ਗੱਲ ਕਰੀਏ ਤਾਂ ਇੱਥੇ ਹਲਕੀ ਬਾਰਿਸ਼ ਨੇ ਹੁੰਮਸ ਨੂੰ ਵਧਾ ਦਿੱਤਾ ਹੈ। ਮੌਸਮ ਵਿਭਾਗ ਨੇ ਸ਼ੁੱਕਰਵਾਰ ਨੂੰ ਬਾਰਿਸ਼ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਅਸਮਾਨ ਵਿਚ ਹਲਕੀ ਬੱਦਲਵਾਈ ਰਹੇਗੀ ਅਤੇ ਕਈ ਥਾਵਾਂ ‘ਤੇ ਭਾਰੀ ਮੀਂਹ ਪੈ ਸਕਦਾ ਹੈ। ਇਸ ਨਾਲ ਵੱਧ ਤੋਂ ਵੱਧ ਤਾਪਮਾਨ 35 ਅਤੇ ਘੱਟੋ-ਘੱਟ ਤਾਪਮਾਨ 27 ਡਿਗਰੀ ਸੈਲਸੀਅਸ ਦਰਜ ਕੀਤਾ ਜਾ ਸਕਦਾ ਹੈ।
ਦੂਜੇ ਰਾਜਾਂ ਦੇ ਮੌਸਮ ਦੀ ਸਥਿਤੀ——-ਸਕਾਈਮੇਟ ਵੈਦਰ ਅਨੁਸਾਰ ਅਗਲੇ 24 ਘੰਟਿਆਂ ਦੌਰਾਨ ਦੱਖਣੀ ਗੁਜਰਾਤ, ਕੋਂਕਣ ਅਤੇ ਗੋਆ, ਪੱਛਮੀ ਮੱਧ ਪ੍ਰਦੇਸ਼ ਅਤੇ ਪੂਰਬੀ ਰਾਜਸਥਾਨ ਦੇ ਕੁਝ ਹਿੱਸਿਆਂ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋ ਸਕਦੀ ਹੈ। ਮੱਧ ਪ੍ਰਦੇਸ਼, ਛੱਤੀਸਗੜ੍ਹ, ਵਿਦਰਭ, ਮੱਧ ਮਹਾਰਾਸ਼ਟਰ, ਤੇਲੰਗਾਨਾ ਦੇ ਕੁਝ ਹਿੱਸਿਆਂ, ਤੱਟਵਰਤੀ ਕਰਨਾਟਕ, ਉੱਤਰਾਖੰਡ, ਉੱਤਰ-ਪੂਰਬੀ ਭਾਰਤ ਅਤੇ ਉੜੀਸਾ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।ਇਸ ਤੋਂ ਇਲਾਵਾ ਸਿੱਕਮ, ਉੱਤਰ ਪ੍ਰਦੇਸ਼, ਪੱਛਮੀ ਬੰਗਾਲ, ਕੇਰਲ, ਹਿਮਾਚਲ ਪ੍ਰਦੇਸ਼, ਪੰਜਾਬ, ਹਰਿਆਣਾ, ਦਿੱਲੀ, ਝਾਰਖੰਡ, ਸੌਰਾਸ਼ਟਰ ਅਤੇ ਕੱਛ, ਰਾਜਸਥਾਨ, ਬਿਹਾਰ, ਅੰਡੇਮਾਨ ਅਤੇ ਨਿਕੋਬਾਰ ਟਾਪੂ ਅਤੇ ਲਕਸ਼ਦੀਪ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।