Home / ਸਿੱਖੀ ਖਬਰਾਂ / ਸ੍ਰੀ ਦਰਬਾਰ ਸਾਹਿਬ ਆਏ ਤਖਤ ਸ੍ਰੀ ਹਜੂਰ ਸਾਹਿਬ ਜਥੇਦਾਰ ਬਾਬਾ ਕੁਲਵੰਤ ਸਿੰਘ ਸਾਹਿਬ ਜੀ

ਸ੍ਰੀ ਦਰਬਾਰ ਸਾਹਿਬ ਆਏ ਤਖਤ ਸ੍ਰੀ ਹਜੂਰ ਸਾਹਿਬ ਜਥੇਦਾਰ ਬਾਬਾ ਕੁਲਵੰਤ ਸਿੰਘ ਸਾਹਿਬ ਜੀ

ਅਨੋਖੀ ਸੇਵਾ 24 ਸਾਲਾਂ ‘ਚ ਪਹਿਲੀ ਵਾਰ ਸ੍ਰੀ ਹਰਮੰਦਿਰ ਸਾਹਿਬ ਹੋਏ ਨਤਮਸਤਕ ਤਖਤ ਸ੍ਰੀ ਹਜੂਰ ਸਾਹਿਬ ਦੇ ਜਥੇਦਾਰ ਬਾਬਾ ਕੁਲਵੰਤ ਸਿੰਘ ਸਾਹਿਬ ਜੀ।

ਤਖਤ ਸ੍ਰੀ ਹਜੂਰ ਸਾਹਿਬ ਦੇ ਜਥੇਦਾਰ ਬਾਬਾ ਕੁਲਵੰਤ ਸਿੰਘ ਪਹਿਲੀ ਵਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਪਿਛਲੇ 24 ਸਾਲਾਂ ਤੋਂ ਤਖਤ ਸ੍ਰੀ ਹਜੂਰ ਸਾਹਿਬ ਦੇ ਬਤੌਰ ਜਥੇਦਾਰ ਵਜੋਂ ਸੇਵਾ ਨਿਭਾ ਰਹੇ ਬਾਬਾ ਕੁਲਵੰਤ ਸਿੰਘ ਨੇ ਵਿਸ਼ੇਸ਼ ਜਹਾਜ਼ ਰਾਹੀਂ ਗੁਰੂ ਨਗਰੀ ਅੰਮ੍ਰਿਤਸਰ ਪਹੁੰਚ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਦੀਦਾਰੇ ਕੀਤੇ ਅਤੇ ਸਰੋਵਰ ਵਿੱਚ ਇਸ਼ਨਾਨ ਕੀਤਾ। ਬਾਬਾ ਕੁਲਵੰਤ ਸਿੰਘ ਜਥੇਦਾਰ ਬਣਨ ਤੋਂ ਬਾਅਦ ਨਿਰੰਤਰ ਤਖਤ ਸ੍ਰੀ ਹਜੂਰ ਸਾਹਿਬ ਵਿਖੇ ਸੇਵਾਵਾਂ ਨਿਭਾਉਂਦੇ ਹੋਏ ਹਜੂਰ ਸਾਹਿਬ ਤੋਂ ਬਾਹਰ ਨਹੀਂ ਜਾਂਦੇ।

ਚਾਰ ਮਹੀਨੇ ਪਹਿਲਾਂ ਬਾਬਾ ਕੁਲਵੰਤ ਸਿੰਘ ਨੇ ਹਰਨੀਆਂ ਦਾ ਉਪਰੇਸ਼ਨ ਕਰਵਾਇਆ ਸੀ, ਜਿਸ ਤੋਂ ਬਾਅਦ ਡਾਕਟਰਾਂ ਨੇ ਉਹਨਾਂ ਨੂੰ ਕੁਝ ਸਮਾਂ ਵਜ਼ਨ ਨਾ ਚੁੱਕਣ ਲਈ ਸਲਾਹ ਦਿੱਤੀ ਸੀ। ਤਖਤ ਸ੍ਰੀ ਹਜੂਰ ਸਾਹਿਬ ਦੀ ਇਸ਼ਨਾਨ ਸੇਵਾ ਦਰਮਿਆਨ ਸੇਵਾ ਕਰਦਿਆਂ ਵਜ਼ਨ ਚੁੱਕਣਾ ਪੈਂਦਾ ਹੈ ਜਿਸ ਵਿੱਚ ਇਸ਼ਨਾਨ ਕਰਵਾਉਣ ਲਈ ਜਲ ਦੀ ਗਾਗਰ ਵੀ ਸ਼ਾਮਲ ਹੈ। ਇਸ ਲਈ ਪਿਛਲੇ ਕੁਝ ਮਹੀਨਿਆਂ ਤੋਂ ਬਾਬਾ ਕੁਲਵੰਤ ਸਿੰਘ ਇਸ਼ਨਾਨ ਦੀ ਸੇਵਾ ਨਹੀਂ ਕਰ ਰਹੇ ਸਨ। ਮੁੜ ਸੇਵਾ ਸ਼ੁਰੂ ਕਰਨ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਬਾਬਾ ਕੁਲਵੰਤ ਸਿੰਘ ਪਹੁੰਚੇ ਸਨ।

Check Also

ਨਵੇਂ ਸਾਲ ਤੋਂ ਪਹਿਲਾਂ ਇਹ ਪਵਿੱਤਰ ਸੰਕੇਤ

ਪਰਮਾਤਮਾ ਦਾ ਨਾਮ ਇਕ ਐਸਾ ਅਮੋਲਕ ਪਦਾਰਥ ਹੈ ਜੋ ਭਾਗਾਂ ਨਾਲ ਮਿਲਦਾ ਹੈ। ਇਸ ਰਤਨ …