Home / ਸਿੱਖੀ ਖਬਰਾਂ / ਭੋਗ ਐਨੇ ਦਿਨ ਮਗਰੋਂ ਪਾਉਣਾ ਚਾਹੀਦਾ

ਭੋਗ ਐਨੇ ਦਿਨ ਮਗਰੋਂ ਪਾਉਣਾ ਚਾਹੀਦਾ

ਹੇ ਸੰਤ ਜਨੋ! ਸਾਧ ਸੰਗਤਿ (ਇਕ) ਸੁੰਦਰ (ਅਸਥਾਨ) ਹੈ। ਜੇਹੜਾ ਮਨੁੱਖ (ਸਾਧ ਸੰਗਤਿ ਵਿਚ) ਆਤਮਕ ਇਸ਼ਨਾਨ ਕਰਦਾ ਹੈ (ਮਨ ਨੂੰ ਨਾਮ-ਜਲ ਨਾਲ ਪਵਿਤ੍ਰ ਕਰਦਾ ਹੈ) , ਉਸ ਦੀ ਜਿੰਦ ਦਾ (ਵਿਕਾਰਾਂ ਤੋਂ) ਪਾਰ-ਉਤਾਰਾ ਹੋ ਜਾਂਦਾ ਹੈ, ਉਹ ਆਪਣੀ ਸਾਰੀ ਕੁਲ ਨੂੰ ਭੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ।੧।ਰਹਾਉ।(ਹੇ ਭਾਈ! ਸਾਧ ਸੰਗਤਿ ਵਿਚ ਜਿਸ ਮਨੁੱਖ ਦਾ) ਆਤਮਕ ਇਸ਼ਨਾਨ ਗੁਰੂ ਨੇ ਸਫਲ ਕਰ ਦਿੱਤਾ,


ਉਹ ਮਨੁੱਖ ਸਦਾ ਪਰਮਾਤਮਾ ਦਾ ਨਾਮ ਜਪ ਜਪ ਕੇ (ਆਪਣੇ ਸਾਰੇ) ਪਾਪ ਨਾਸ ਕਰ ਲੈਂਦਾ ਹੈ। ਸਰਬ-ਵਿਆਪਕ ਕਰਤਾਰ ਆਪ ਉਸ ਦੀ ਸਹੈਤਾ ਕਰਦਾ ਹੈ, (ਉਸ ਦੀ ਆਤਮਕ ਰਾਸਿ-ਪੂੰਜੀ ਦਾ) ਰਤਾ ਭਰ ਭੀ ਨੁਕਸਾਨ ਨਹੀਂ ਹੁੰਦਾ।੧।ਹੇ ਭਾਈ! ਜੇਹੜਾ ਮਨੁੱਖ ਰਾਮ ਦੇ ਦਾਸਾਂ ਦੇ ਸਰੋਵਰ ਵਿਚ ਟਿਕ ਕੇ) ਆਪਣੇ ਪਰਮਾਤਮਾ ਦਾ ਆਰਾਧਨ ਕਰਦਾ ਹੈ, (ਉਹ ਮਨੁੱਖ ਇਸ ਸਤਸੰਗ-ਸਰੋਵਰ ਵਿਚ ਆਤਮਕ) ਇਸ਼ਨਾਨ ਕਰ ਕੇ ਆਪਣੀ ਆਤਮਕ ਜੀਵਨ ਦੀ ਰਾਸਿ-ਪੂੰਜੀ ਨੂੰ ਪੂਰਨ ਤੌਰ ਤੇ ਬਚਾ ਲੈਂਦਾ ਹੈ। ਸਾਰਾ ਜਗਤ ਉਸ ਦੀ ਸੋਭਾ ਦਾ ਗੀਤ ਗਾਂਦਾ ਹੈ,

ਉਹ ਮਨੁੱਖ ਮਨ-ਚਿਤਵੇ ਫਲ ਹਾਸਲ ਕਰ ਲੈਂਦਾ ਹੈ।੨।ਹੇ ਭਾਈ! ਜੇਹੜਾ ਮਨੁੱਖ ਸੰਤਾਂ ਦੇ ਸਰੋਵਰ ਵਿਚ (ਸਾਧ ਸੰਗਤਿ ਵਿਚ) ਆਤਮਕ ਇਸ਼ਨਾਨ ਕਰਦਾ ਹੈ, ਉਹ ਮਨੁੱਖ ਸਭ ਤੋਂ ਆਤਮਕ ਅਵਸਥਾ ਹਾਸਲ ਕਰ ਲੈਂਦਾ ਹੈ। ਜੇਹੜਾ ਮਨੁੱਖ ਸਦਾ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ, ਉਹ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦਾ।੩।ਹੇ ਭਾਈ! ਪਰਮਾਤਮਾ ਨਾਲ ਮਿਲਾਪ ਦੀ ਇਸ ਵਿਚਾਰ ਨੂੰ ਉਹ ਮਨੁੱਖ ਸਮਝਦਾ ਹੈ, ਜਿਸ ਉੱਤੇ ਪਰਮਾਤਮਾ ਆਪ ਦਇਆਵਾਨ ਹੁੰਦਾ ਹੈ। ਹੇ ਨਾਨਕ! (ਆਖ-) ਹੇ ਭਾਈ! ਜੇਹੜਾ ਮਨੁੱਖ ਪਰਮਾਤਮਾ ਦੀ ਸ਼ਰਨ ਪਿਆ ਰਹਿੰਦਾ ਹੈ, ਉਹ ਆਪਣਾ ਹਰੇਕ ਕਿਸਮ ਦਾ ਚਿੰਤਾ- ਦੂਰ ਕਰ ਲੈਂਦਾ ਹੈ।੪।੭।੫੭।

Check Also

ਦੀਵਾਲੀ ਵਾਲੇ ਦਿਨ ਤੋਂ ਪਹਿਲਾਂ ਇਹ ਜਾਪ ਕਰਕੇ

ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ …