Home / ਸਿੱਖੀ ਖਬਰਾਂ / ਹਰ ਤਰ੍ਹਾਂ ਦਾ ਦੁੱਖ ਦਰਦ ਬਿਮਾਰੀ ਤੋਂ ਦੂਰ ਕਰਦਾ ਇਹ ਸ਼ਬਦ

ਹਰ ਤਰ੍ਹਾਂ ਦਾ ਦੁੱਖ ਦਰਦ ਬਿਮਾਰੀ ਤੋਂ ਦੂਰ ਕਰਦਾ ਇਹ ਸ਼ਬਦ

ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧।

ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨।ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥ {ਪੰਨਾ 709}

ਪਦਅਰਥ: ਓਟ = ਆਸਰਾ। ਸਗਲ = ਸਾਰੇ। ਜਨ = ਮਨੁੱਖ। ਪਰਤਾਪੁ = ਵਡਿਆਈ। ਨਿਰਭਉ = ਨਿਡਰ। ਤੋਟਿ = ਕਮੀ, ਘਾਟਾ। ਨ ਮੂਲਿ = ਕਦੇ ਭੀ ਨਹੀਂ। ਸੰਚਿਆ = ਇਕੱਠਾ ਕੀਤਾ। ਵਡੈ ਪੁਨ = ਚੰਗੇ ਭਾਗਾਂ ਨਾਲ। ਕਮਲ = ਕਉਲ ਫੁੱਲ। ਚਰਨ ਕਮਲ = ਕਉਲ ਫੁੱਲ ਵਰਗੇ ਚਰਨ।ਅਰਥ: ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ। ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ। ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ।੧੭।

Check Also

ਘਰ ਦੇ ਵੱਡੇ ਹਮੇਸ਼ਾ ਕਰਦੇ ਇਹ ਗਲਤੀ

ਹੇ ਮੇਰੇ ਖਸਮ-ਪ੍ਰਭੂ! ਮੇਰੇ ਉੱਤੇ) ਦਇਆ ਕਰ। ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ …