Home / ਸਿੱਖੀ ਖਬਰਾਂ / ਜੋ ਆਪਣੇ ਕੱਪੜੇ ਦੂਜਿਆਂ ਨੂੰ ਦਿੰਦੇ

ਜੋ ਆਪਣੇ ਕੱਪੜੇ ਦੂਜਿਆਂ ਨੂੰ ਦਿੰਦੇ

ਹੇ ਭਾਈ! ਅਸੀ ਜੀਵ ਗੁਣਾਂ ਤੋਂ ਸੱਖਣੇ ਹਾਂ, ਵਿਕਾਰੀ ਹਾਂ। ਪੂਰੇ ਗੁਰੂ ਨੇ (ਜਿਨ੍ਹਾਂ ਨੂੰ ਆਪਣੀ ਸੰਗਤਿ ਵਿਚ) ਰਲਾ ਲਿਆ ਹੈ, ਉਹਨਾਂ ਨੂੰ ਪਰਮਾਤਮਾ ਆਪ ਹੀ ਮੇਹਰ ਕਰ ਕੇ (ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈ।ਰਹਾਉ।
ਹੇ ਭਾਈ! ਗੁਣਾਂ ਤੋਂ ਸੱਖਣੇ ਜੀਵਾਂ ਨੂੰ ਸਤਿਗੁਰੂ ਦੀ ਸੇਵਾ ਵਿਚ ਲਾ ਕੇ ਪਰਮਾਤਮਾ ਆਪ ਹੀ ਬਖ਼ਸ਼ ਲੈਂਦਾ ਹੈ। ਹੇ ਭਾਈ! ਗੁਰੂ ਦੀ ਸ਼ਰਨ-ਸੇਵਾ ਬੜੀ ਸ੍ਰੇਸ਼ਟ ਹੈ, ਗੁਰੂ (ਸ਼ਰਨ ਪਏ ਮਨੁੱਖ ਦਾ) ਮਨ ਪਰਮਾਤਮਾ ਦੇ ਨਾਮ ਵਿਚ ਜੋੜ ਦੇਂਦਾ ਹੈ।੧।

ਹੇ ਪਿਆਰੇ! ਪਰਮਾਤਮਾ ਨੇ ਅਨੇਕਾਂ ਹੀ ਅਪਰਾਧੀਆਂ ਨੂੰ ਗੁਰੂ ਦੇ ਸੱਚੇ ਸ਼ਬਦ ਦੀ ਰਾਹੀਂ (ਆਤਮਕ ਜੀਵਨ ਦੀ) ਵਿਚਾਰ ਵਿਚ (ਜੋੜ ਕੇ) ਬਖ਼ਸ਼ਿਆ ਹੈ। ਹੇ ਭਾਈ! ਗੁਰੂ ਦੇ (ਸ਼ਬਦ-) ਜਹਾਜ਼ ਵਿਚ ਚਾੜ੍ਹ ਕੇ ਉਸ ਪਰਮਾਤਮਾ ਨੇ (ਅਨੇਕਾਂ ਜੀਵਾਂ ਨੂੰ) ਸੰਸਾਰ-ਸਮੁੰਦਰ ਤੋਂ ਪਾਰ ਲੰਘਾਇਆ ਹੈ।੨।


ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਪਾਰਸ-ਗੁਰੂ (ਆਪਣੀ ਸੰਗਤਿ ਵਿਚ) ਮਿਲਾ ਕੇ (ਪ੍ਰਭੂ-ਚਰਨਾਂ ਵਿਚ) ਜੋੜ ਦੇਂਦਾ ਹੈ, ਉਹ ਮਨੁੱਖ ਸੜੇ ਹੋਏ ਲੋਹੇ ਤੋਂ ਸੋਨਾ ਬਣ ਜਾਂਦੇ ਹਨ। ਹੇ ਭਾਈ! ਆਪਾ-ਭਾਵ ਤਿਆਗ ਕੇ ਉਹਨਾਂ ਦੇ ਮਨ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ। ਗੁਰੂ ਉਹਨਾਂ ਦੀ ਸੁਰਤਿ ਨੂੰ ਪ੍ਰਭੂ ਦੀ ਜੋਤਿ ਵਿਚ ਮਿਲਾ ਦੇਂਦਾ ਹੈ।੩।ਹੇ ਭਾਈ! ਮੈਂ ਕੁਰਬਾਨ ਜਾਂਦਾ ਹਾਂ, ਮੈਂ ਕੁਰਬਾਨ ਜਾਂਦਾ ਹਾਂ, ਮੈਂ ਗੁਰੂ ਤੋਂ ਸਦਾ ਹੀ ਕੁਰਬਾਨ ਜਾਂਦਾ ਹਾਂ। ਹੇ ਭਾਈ! ਜਿਸ ਗੁਰੂ ਨੇ (ਮੈਨੂੰ) ਪਰਮਾਤਮਾ ਦਾ ਨਾਮ-ਖ਼ਜ਼ਾਨਾ ਦਿੱਤਾ ਹੈ, ਉਸ ਗੁਰੂ ਦੀ ਮਤਿ ਲੈ ਕੇ ਮੈਂ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹਾਂ।੪।


ਗੁਰ ਬਿਨੁ ਸਹਜੁ ਨ ਊਪਜੈ ਭਾਈ ਪੂਛਹੁ ਗਿਆਨੀਆ ਜਾਇ ॥ ਸਤਿਗੁਰ ਕੀ ਸੇਵਾ ਸਦਾ ਕਰਿ ਭਾਈ ਵਿਚਹੁ ਆਪੁ ਗਵਾਇ ॥੫॥ ਗੁਰਮਤੀ ਭਉ ਊਪਜੈ ਭਾਈ ਭਉ ਕਰਣੀ ਸਚੁ ਸਾਰੁ ॥ ਪ੍ਰੇਮ ਪਦਾਰਥੁ ਪਾਈਐ ਭਾਈ ਸਚੁ ਨਾਮੁ ਆਧਾਰੁ ॥੬॥ ਜੋ ਸਤਿਗੁਰੁ ਸੇਵਹਿ ਆਪਣਾ ਭਾਈ ਤਿਨ ਕੈ ਹਉ ਲਾਗਉ ਪਾਇ ॥ ਜਨਮੁ ਸਵਾਰੀ ਆਪਣਾ ਭਾਈ ਕੁਲੁ ਭੀ ਲਈ ਬਖਸਾਇ ॥੭॥ ਸਚੁ ਬਾਣੀ ਸਚੁ ਸਬਦੁ ਹੈ ਭਾਈ ਗੁਰ ਕਿਰਪਾ ਤੇ ਹੋਇ ॥ ਨਾਨਕ ਨਾਮੁ ਹਰਿ ਮਨਿ ਵਸੈ ਭਾਈ ਤਿਸੁ ਬਿਘਨੁ ਨ ਲਾਗੈ ਕੋਇ ॥੮॥੨॥ {ਪੰਨਾ 638}

Check Also

ਦੀਵਾਲੀ ਵਾਲੇ ਦਿਨ ਤੋਂ ਪਹਿਲਾਂ ਇਹ ਜਾਪ ਕਰਕੇ

ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ …