Home / ਸਿੱਖੀ ਖਬਰਾਂ / ਪਰਿਵਾਰਕ ਕਲੇਸ਼ ਮਿਟੇ ਤੇ ਡਰ ਖਤਮ! ਚਮਤਕਾਰੀ ਸ਼ਬਦ

ਪਰਿਵਾਰਕ ਕਲੇਸ਼ ਮਿਟੇ ਤੇ ਡਰ ਖਤਮ! ਚਮਤਕਾਰੀ ਸ਼ਬਦ

ਇਕ ਪ੍ਰਭੂ ਨੂੰ ਹੀ ਮਨ ਵਿਚ ਧਿਆਉਣਾ ਚਾਹੀਦਾ ਹੈ, ਇਕ ਪ੍ਰਭੂ ਦੀ ਹੀ ਸਰਨ ਲੈਣੀ ਚਾਹੀਦੀ ਹੈ। ਹੇ ਮਨ! ਇਕ ਪ੍ਰਭੂ ਨਾਲ ਹੀ ਪ੍ਰੇਮ ਪਾ, ਉਸ ਤੋਂ ਬਿਨਾ ਹੋਰ ਕੋਈ ਥਾਂ ਟਿਕਾਣਾ ਨਹੀਂ ਹੈ। ਇਕ ਪ੍ਰਭੂ ਦਾਤੇ ਪਾਸੋਂ ਹੀ ਮੰਗਣਾ ਚਾਹੀਦਾ ਹੈ, ਹਰੇਕ ਚੀਜ਼ ਉਸੇ ਪਾਸੋਂ ਮਿਲਦੀ ਹੈ। ਹੇ ਭਾਈ! ਮਨ ਦੀ ਰਾਹੀਂ ਸਰੀਰ ਦੀ ਰਾਹੀਂ ਸੁਆਸ ਸੁਆਸ ਖਾਂਦਿਆਂ ਪੀਂਦਿਆਂ ਇਕ ਪ੍ਰਭੂ ਨੂੰ ਹੀ ਸਿਮਰ।


ਪ੍ਰਭੂ ਦਾ ਆਤਮਕ ਜੀਵਨ ਦੇਣ ਵਾਲਾ ਨਾਮ ਸਦਾ ਕਾਇਮ ਰਹਿਣ ਵਾਲਾ ਖ਼ਜ਼ਾਨਾ ਗੁਰੂ ਦੀ ਰਾਹੀਂ ਹੀ ਮਿਲਦਾ ਹੈ। ਉਹ ਗੁਰਮੁਖਿ ਬੰਦੇ ਬੜੇ ਭਾਗਾਂ ਵਾਲੇ ਹਨ ਜਿਨ੍ਹਾਂ ਦੇ ਮਨ ਵਿਚ ਪ੍ਰਭੂ ਆ ਵੱਸਦਾ ਹੈ।ਪ੍ਰਭੂ ਜਲ ਵਿਚ ਧਰਤੀ ਵਿਚ ਆਕਾਸ਼ ਵਿਚ (ਹਰ ਥਾਂ) ਮੌਜੂਦ ਹੈ, ਉਸ ਤੋਂ ਬਿਨਾ (ਕਿਤੇ ਭੀ) ਕੋਈ ਹੋਰ ਨਹੀਂ ਹੈ। ਹੇ ਨਾਨਕ! (ਅਰਦਾਸ ਕਰ ਕਿ) ਮੈਂ ਵੀ ਉਸ ਪ੍ਰਭੂ ਦਾ ਨਾਮ ਸਿਮਰਾਂ, ਨਾਮ (ਮੂੰਹ ਨਾਲ) ਉਚਾਰਾਂ ਤੇ ਉਸ ਖਸਮ-ਪ੍ਰਭੂ ਦੀ ਰਜ਼ਾ ਵਿਚ ਰਹਾਂ।2।


ਪਉੜੀ ॥ ਜਿਸ ਨੋ ਤੂ ਰਖਵਾਲਾ ਮਾਰੇ ਤਿਸੁ ਕਉਣੁ ॥ ਜਿਸ ਨੋ ਤੂ ਰਖਵਾਲਾ ਜਿਤਾ ਤਿਨੈ ਭੈਣੁ ॥ ਜਿਸ ਨੋ ਤੇਰਾ ਅੰਗੁ ਤਿਸੁ ਮੁਖੁ ਉਜਲਾ ॥ ਜਿਸ ਨੋ ਤੇਰਾ ਅੰਗੁ ਸੁ ਨਿਰਮਲੀ ਹੂੰ ਨਿਰਮਲਾ ॥ ਜਿਸ ਨੋ ਤੇਰੀ ਨਦਰਿ ਨ ਲੇਖਾ ਪੁਛੀਐ ॥ ਜਿਸ ਨੋ ਤੇਰੀ ਖੁਸੀ ਤਿਨਿ ਨਉ ਨਿਧਿ ਭੁੰਚੀਐ ॥ ਜਿਸ ਨੋ ਤੂ ਪ੍ਰਭ ਵਲਿ ਤਿਸੁ ਕਿਆ ਮੁਹਛੰਦਗੀ ॥ ਜਿਸ ਨੋ ਤੇਰੀ ਮਿਹਰ ਸੁ ਤੇਰੀ ਬੰਦਿਗੀ ॥੮॥ {ਪੰਨਾ 961}ਪਦ ਅਰਥ: ਤਿਨੈ = ਉਸੇ ਨੇ। ਭੈਣੁ = ਭਵਨ, ਜਗਤ। ਅੰਗੁ = ਪੱਖ, ਆਸਰਾ। ਤਿਸੁ ਮੁਖੁ = ਉਸ ਦਾ ਮੂੰਹ। ਲੇਖਾ = ਜ਼ਿੰਦਗੀ ਵਿਚ ਕੀਤੇ ਕਰਮਾਂ ਦਾ ਹਿਸਾਬ। ਤਿਨਿ = ਉਸ ਨੇ। ਭੁੰਚੀਐ = ਵਰਤਿਆ ਹੈ, ਮਾਣਿਆ ਹੈ, ਭੋਗਿਆ ਹੈ। ਮੁਹਛੰਦਗੀ = ਮੁਥਾਜੀ। ਜਿਸ ਨੋ = {ਲਫ਼ਜ਼ ‘ਜਿਸੁ’ ਦਾ ੁ ਸੰਬੰਧਕ ‘ਨੋ’ ਦੇ ਕਾਰਨ ਉੱਡ ਗਿਆ ਹੈ}।

ਅਰਥ: (ਹੇ ਪ੍ਰਭੂ!) ਜਿਸ ਮਨੁੱਖ ਨੂੰ ਤੂੰ ਰਾਖਾ ਮਿਲਿਆ ਹੈਂ, ਉਸ ਨੂੰ ਕੋਈ (ਵਿਕਾਰ ਆਦਿਕ) ਮਾਰ ਨਹੀਂ ਸਕਦਾ, ਕਿਉਂਕਿ ਉਸ ਨੇ ਤਾਂ (ਸਾਰਾ) ਜਗਤ (ਹੀ) ਜਿੱਤ ਲਿਆ ਹੈ।(ਹੇ ਪ੍ਰਭੂ!) ਜਿਸ ਨੂੰ ਤੇਰਾ ਆਸਰਾ ਪ੍ਰਾਪਤ ਹੈ ਉਹ (ਮਨੁੱਖਤਾ ਦੀ ਜ਼ਿੰਮੇਵਾਰੀ ਵਿਚ) ਸੁਰਖ਼ਰੂ ਹੋ ਗਿਆ ਹੈ, ਉਹ ਬੜੇ ਹੀ ਪਵਿਤ੍ਰ ਜੀਵਨ ਵਾਲਾ ਬਣ ਗਿਆ ਹੈ।
(ਹੇ ਪ੍ਰਭੂ!) ਜਿਸ ਨੂੰ ਤੇਰੀ (ਮੇਹਰ ਦੀ) ਨਜ਼ਰ ਨਸੀਬ ਹੋਈ ਹੈ ਉਸ ਨੂੰ (ਜ਼ਿੰਦਗੀ ਵਿਚ ਕੀਤੇ ਕੰਮਾਂ ਦਾ) ਹਿਸਾਬ ਨਹੀਂ ਪੁੱਛਿਆ ਜਾਂਦਾ, ਕਿਉਂਕਿ ਹੇ ਪ੍ਰਭੂ! ਜਿਸ ਨੂੰ ਤੇਰੀ ਖ਼ੁਸ਼ੀ ਪ੍ਰਾਪਤ ਹੋਈ ਹੈ ਉਸ ਨੇ ਤੇਰੇ ਨਾਮ-ਰੂਪ ਨੌ ਖ਼ਜ਼ਾਨੇ ਮਾਣ ਲਏ ਹਨ।ਹੇ ਪ੍ਰਭੂ! ਜਿਸ ਬੰਦੇ ਦੇ ਧੜੇ ਤੇ ਤੂੰ ਹੈਂ ਉਸ ਨੂੰ ਕਿਸੇ ਦੀ ਮੁਥਾਜੀ ਨਹੀਂ ਰਹਿੰਦੀ (ਕਿਉਂਕਿ) ਜਿਸ ਉਤੇ ਤੇਰੀ ਮੇਹਰ ਹੈ ਉਹ ਤੇਰੀ ਭਗਤੀ ਕਰਦਾ ਹੈ।8।

Check Also

ਦੀਵਾਲੀ ਵਾਲੇ ਦਿਨ ਤੋਂ ਪਹਿਲਾਂ ਇਹ ਜਾਪ ਕਰਕੇ

ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ …