ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਜਿੱਥੇ ਹਰ ਰੋਜ਼ ਲੱਖਾਂ ਹੀ ਗਿਣਤੀ ਵਿੱਚ ਸੰਗਤ ਨਤਮਸਤਕ ਹੋਣ ਲਈ ਪਹੁੰਚਦੀ ਹੈ। ਇਥੇ ਆ ਕੇ ਸੰਗਤ ਗੁਰਬਾਣੀ ਸਰਵਣ ਕਰਦੀ ਅਤੇ ਸੇਵਾ ਕਰਦੀ ਹੈ। ਇਸੇ ਦੌਰਾਨ ਬੀਤੇ ਦਿਨੀਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਇੱਕ ਸ਼ਰਧਾਲੂ ਬਲਬੀਰ ਸਿੰਘ ਪੁੱਤਰ ਖਜਾਨ ਸਿੰਘ ਪਿੰਡ ਲਹਿਲ ਤਹਿਸੀਲ ਧਾਰੀਵਾਲ ਜ਼ਿਲ੍ਹਾ ਗੁਰਦਾਸਪੁਰ ਦਾ ਰਹਿਣ ਵਾਲਾ ਇੱਥੇ ਨਤਮਸਤਕ ਹੋਣ ਲਈ ਆਇਆ ਸੀ ਅਤੇ ਉਸ ਤੋਂ ਬਾਅਦ ਉਹ ਸੇਵਾ ਕਰਨ ਲਈ ਸ੍ਰੀ ਗੁਰੂ ਰਾਮਦਾਸ ਜੀ ਲੰਗਰ ਹਾਲ ਵਿਖੇ ਚਲਾ ਗਿਆ । ਜਿਥੇ ਉਸ ਨਾਲ ਵੱਡਾ ਹਾਦਸਾ ਵਾਪਰ ਗਿਆ।
ਜਾਣਕਾਰੀ ਮੁਤਾਬਕ ਜਦੋਂ ਬਲਬੀਰ ਸਿੰਘ ਵੱਲੋਂ ਸੇਵਾ ਕੀਤੀ ਜਾ ਰਹੀ ਸੀ ਤਾਂ ਪੈਰ ਤਿਲਕਣ ਕਰਕੇ ਉਹ ਕੜਾਹੇ ਵਿੱਚ ਡਿੱਗ ਪਿਆ। ਜਿਸ ਦੇ ਨਾਲ ਉਹ ਗੰਭੀਰ ਜ਼ਖ਼ਮੀ ਹੋ ਗਿਆ। ਉਸ ਤੋਂ ਬਾਅਦ ਉਸ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹਸਪਤਾਲ ਸ੍ਰੀ ਗੁਰੂ ਰਾਮਦਾਸ ਹਸਪਤਾਲ ਨੇੜੇ ਗੁਰਦੁਆਰਾ ਸ਼ਹੀਦਗੰਜ ਸਾਹਿਬ ਵਿਖੇ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ 70% ਜ਼ਖ਼ਮੀ ਦੱਸਿਆ ਫਿਲਹਾਲ ਅਜੇ ਉਹ ਖ਼ਤਰੇ ਤੋਂ ਬਾਹਰ ਹੈ ਅਤੇ ਉਸ ਦਾ ਇਲਾਜ ਕੀਤਾ ਜਾ ਰਿਹਾ ਹੈ।