ਪੰਜਾਬ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਵਿਦੇਸ਼ ਜਾਣ ਦੀ ਮਨਜ਼ੂਰੀ ਨਹੀਂ ਦਿੱਤੀ ਹੈ। ਇਸ ਦੀ ਜਾਣਕਾਰੀ ਖੁਦ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦਿੱਤੀ। ਸਪੀਕਰ ਸੰਧਵਾਂ ਅਮਰੀਕਾ ਵਿੱਚ ਹੋ ਰਹੀ ਸਿਆਸੀ ਕਾਨਫਰੰਸ ਵਿੱਚ ਹਿੱਸਾ ਲੈਣ ਲਈ ਜਾਣਾ ਸੀ, ਪਰ ਉਨ੍ਹਾਂ ਨੂੰ ਜਾਣ ਦੀ ਇਜ਼ਾਜਤ ਨਹੀਂ ਮਿਲੀ ਹੈ। ਉਨ੍ਹਾਂ ਨੂੰ ਕੇਂਦਰ ਸਰਕਾਰ ਵੱਲੋਂ ਕਲੀਅਰੈਂਸ ਨਹੀਂ ਮਿਲੀ।
ਸਪੀਕਰ ਕੁਲਤਾਰ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸਿਆਸੀ ਕਾਨਫਰੰਸ ਵਿੱਚ ਸ਼ਾਮਲ ਹੋਣ ਲਈ ਮਨਜ਼ੂਰੀ ਨਾ ਦੇਣਾ, ਕੋਈ ਸਿਆਸੀ ਏਜੰਡਾ ਲੱਗਦਾ ਹੈ। ਦੱਸ ਇਸ ਤੋਂ ਭਲਕੇ ਪੈਰਿਸ ਉਲੰਪਿਕ ਵਿੱਚ ਹੋਣ ਵਾਲੇ ਭਾਰਤ ਦੇ ਹਾਕੀ ਮੈਚ ਨੂੰ ਵੇਖਣ ਲਈ ਸੀਐਮ ਮਾਨ ਨੇ ਪੈਰਿਸ ਜਾਣਾ ਸੀ। ਪਰ ਉਨ੍ਹਾਂ ਨੂੰ ਕੇਂਦਰ ਸਰਕਾਰ ਵੱਲੋਂ ਮਨਜ਼ੂਰੀ ਨਹੀਂ ਦਿੱਤੀ ਗਈ।
ਪ੍ਰਾਪਤ ਜਾਣਕਾਰੀ ਅਨੁਸਾਰ ਸ਼ੁੱਕਰਵਾਰ ਸ਼ਾਮ ਨੂੰ ਹੀ ਵਿਦੇਸ਼ ਮੰਤਰਾਲੇ ਵੱਲੋਂ ਮੁੱਖ ਮੰਤਰੀ ਦਫ਼ਤਰ ਨੂੰ ਉਨ੍ਹਾਂ ਦੇ ਦੌਰੇ ਨੂੰ ਮਨਜ਼ੂਰੀ ਨਾ ਦੇਣ ਦਾ ਸੁਨੇਹਾ ਭੇਜਿਆ ਗਿਆ ਸੀ। ਇਸ ਤੋਂ ਪਹਿਲਾਂ ਸੀਐਮ ਮਾਨ ਨੇ ਇੱਕ ਇੰਟਰਵਿਊ ਵਿੱਚ ਕਿਹਾ ਸੀ ਕਿ ਉਹ ਆਪਣੀ ਜੇਬ ਵਿੱਚੋਂ ਪੈਸੇ ਖਰਚ ਕੇ ਹਾਕੀ ਟੀਮ ਦਾ ਮਨੋਬਲ ਵਧਾਉਣ ਲਈ ਵਿਦੇਸ਼ ਜਾਣਾ ਚਾਹੁੰਦੇ ਹਨ। ਸੀਐਮ ਮਾਨ ਦਾ ਕਹਿਣਾ ਹੈ ਕਿ ਪੰਜਾਬ ਦੇ 19 ਖਿਡਾਰੀ ਇਸ ਸਮੇਂ ਓਲੰਪਿਕ ਵਿੱਚ ਹਨ। ਜਿਨ੍ਹਾਂ ਵਿੱਚੋਂ 10 ਖੇਡ ਰਹੇ ਹਨ। ਮਾਨ ਨੇ ਕਿਹਾ ਕਿ ਇਸ ਲਈ ਉਨ੍ਹਾਂ ਦਾ ਫਰਜ਼ ਬਣਦਾ ਹੈ ਕਿ ਜਦੋਂ ਉਹ ਸਖ਼ਤ ਮੈਚ ਖੇਡ ਰਹੇ ਹੋਣ ਤਾਂ ਉਨ੍ਹਾਂ ਨੂੰ ਹੱਲਾਸ਼ੇਰੀ ਦੇਣੀ ਚਾਹੀਦੀ ਹੈ।