ਬੀਤੀ 15 ਜੂਨ ਨੂੰ ਪਿੰਡ ਦੀਦਾ ਸੰਸੀਆਂ ਵਿੱਚ ਨਸ਼ੇ ਦੀ ਓਵਰਡੋਜ਼ ਨਾਲ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਪਿੰਡ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਘਟਨਾ ਦੇ ਅਗਲੇ ਹੀ ਦਿਨ ਪਿੰਡ ਵਿੱਚ ਨਸ਼ਾ ਤਸਕਰੀ ਵਿੱਚ ਸ਼ਾਮਲ ਕਰੀਬ ਛੇ ਘਰਾਂ ਦੇ ਲੋਕ ਪਿੰਡ ਛੱਡ ਕੇ ਚਲੇ ਗਏ ਸਨ ਤੇ ਪੁਲਿਸ ਪ੍ਰਸ਼ਾਸਨ ਨੇ ਉਕਤ ਛੇ ਘਰਾਂ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਸੀ। ਹੁਣ ਇਸ ਮਾਮਲੇ ਵਿੱਚ ਨਵਾਂ ਮੋੜ ਆ ਗਿਆ ਹੈ, ਜਦੋਂ ਨਹਿਰੀ ਵਿਭਾਗ ਨੇ ਉਕਤ ਪਿੰਡ ਦੇ 71 ਲੋਕਾਂ ਨੂੰ ਮਕਾਨ ਖਾਲੀ ਕਰਨ ਦੇ ਨੋਟਿਸ ਜਾਰੀ ਕੀਤੇ ਹਨ, ਜਿਨ੍ਹਾਂ ਵਿੱਚੋਂ ਸਿਰਫ਼ 56 ਲੋਕਾਂ ਨੂੰ ਹੀ ਨੋਟਿਸ ਮਿਲੇ ਹਨ।
ਪਿੰਡ ਦੀ ਮਹਿਲਾ ਸਰਪੰਚ ਕਮਲੇਸ਼ ਕੁਮਾਰੀ, ਵਿਕਰਾਂਤ, ਕਰਨ ਕੁਮਾਰ, ਪਰਮਜੀਤ, ਸੰਜੂ ਅਤੇ ਕੁਲਦੀਪ ਨੇ ਦੱਸਿਆ ਕਿ ਪਿੰਡ ਵਿੱਚ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨਾਂ ਦੀ ਮੌਤ ਹੋਣ ਤੋਂ ਬਾਅਦ ਪੁਲੀਸ ਪ੍ਰਸ਼ਾਸਨ ਵੱਲੋਂ ਸਮੇਂ-ਸਮੇਂ ’ਤੇ ਉਨ੍ਹਾਂ ਦੇ ਪਿੰਡ ਵਿੱਚ ਸਰਚ ਅਭਿਆਨ ਚਲਾਇਆ ਜਾਂਦਾ ਹੈ। ਇਸ ਕਾਰਨ ਪਿੰਡ ਵਿੱਚ ਨਸ਼ਿਆਂ ਦੇ ਕਾਰੋਬਾਰ ਦੇ ਸ਼ੱਕੀ ਲੋਕ ਪਿੰਡ ਛੱਡ ਕੇ ਚਲੇ ਗਏ ਹਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜੂਨ ਦੇ ਅੰਤ ਵਿੱਚ ਛੇ ਨੋਟਿਸ ਜਾਰੀ ਕਰਕੇ ਉਨ੍ਹਾਂ ਨੂੰ ਘਰ ਖਾਲੀ ਕਰਨ ਲਈ ਕਿਹਾ ਗਿਆ ਸੀ ਪਰ ਹੁਣ ਜ਼ਿਲ੍ਹਾ ਪ੍ਰਸ਼ਾਸਨ ਨਸ਼ਾ ਤਸਕਰਾਂ ਦੀ ਆੜ ਵਿੱਚ ਪੂਰੇ ਪਿੰਡ ਨੂੰ ਘੇਰ ਰਿਹਾ ਹੈ।
ਦੂਜੇ ਪਾਸੇ ਨਹਿਰੀ ਵਿਭਾਗ ਦੇ ਐਕਸੀਅਨ ਕਰਨਬੀਰ ਸਿੰਘ ਬੈਂਸ ਨੇ ਕਿਹਾ ਕਿ ਉਕਤ ਮਾਮਲੇ ਦਾ ਨਸ਼ਿਆਂ ਨਾਲ ਕੋਈ ਸਬੰਧ ਨਹੀਂ ਹੈ। ਉਨ੍ਹਾਂ ਦੇ ਵਿਭਾਗ ਦੇ ਐਸਡੀਓ ਰੋਹਿਤ ਪ੍ਰਭਾਕਰ ਨੇ ਆਪਣੀ ਅਦਾਲਤ ਵਿੱਚ ਕੇਸ ਦਾਇਰ ਕੀਤਾ ਸੀ, ਜਿਸ ਵਿੱਚ ਦੱਸਿਆ ਗਿਆ ਸੀ ਕਿ ਪਿੰਡ ਦੀਦਾ ਸਾਂਸੀ ਵਿੱਚ ਕੁਝ ਵਿਅਕਤੀਆਂ ਨੇ ਨਹਿਰੀ ਵਿਭਾਗ ਦੀ ਜ਼ਮੀਨ ’ਤੇ ਕਬਜ਼ਾ ਕਰ ਕੇ ਮਕਾਨ ਬਣਾ ਲਏ ਹਨ ਅਤੇ ਇਸ ਕੇਸ ਤਹਿਤ ਪਿੰਡ ਦੇ ਕੁਝ ਲੋਕਾਂ ਨੂੰ ਨੋਟਿਸ ਜਾਰੀ ਕੀਤੇ ਗਏ ਸਨ।
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.