Home / ਸਿੱਖੀ ਖਬਰਾਂ / ਸ਼ਾਸਤਰਾਂ ਦੀ ਸੇਵਾ ਖੁਦ ਦਸ਼ਮ ਪਿਤਾ ji ਕਰਦੇ

ਸ਼ਾਸਤਰਾਂ ਦੀ ਸੇਵਾ ਖੁਦ ਦਸ਼ਮ ਪਿਤਾ ji ਕਰਦੇ

ਹੇ ਗੁਰੂ! ਜੇਹੜਾ ਜੇਹੜਾ ਜੀਵ (ਜਿਸ ਕਿਸੇ) ਜੂਨ ਵਿਚ ਆਇਆ ਹੈ, ਉਹ ਉਸ (ਜੂਨ) ਵਿਚ ਹੀ (ਮਾਇਆ ਦੇ ਮੋਹ ਵਿਚ) ਫਸ ਰਿਹਾ ਹੈ । ਮਨੁੱਖਾ ਜਨਮ (ਕਿਸੇ ਨੇ) ਕਿਸਮਤ ਨਾਲ ਪ੍ਰਾਪਤ ਕੀਤਾ ਹੈ । ਹੇ ਗੁਰੂ! ਮੈਂ ਤਾਂ ਤੇਰਾ ਆਸਰਾ ਤੱਕਿਆ ਹੈ । ਆਪਣੇ ਹੱਥ ਦੇ ਕੇ (ਮੈਨੂੰ ਮਾਇਆ ਦੇ ਮੋਹ ਤੋਂ) ਬਚਾ ਲੈ । ਮੇਹਰ ਕਰ ਕੇ ਮੈਨੂੰ ਪ੍ਰਭੂ-ਪਾਤਿਸ਼ਾਹ ਨਾਲ ਮਿਲਾ ਦੇ ।੧। ਹੇ ਸਤਿਗੁਰੂ! ਅਨੇਕਾਂ ਜੂਨਾਂ ਵਿਚ ਭਟਕ ਭਟਕ ਕੇ (ਜੂਨਾਂ ਤੋਂ ਬਚਣ ਦਾ ਹੋਰ ਕੋਈ) ਟਿਕਾਉ ਨਹੀਂ ਲੱਭਾ ।

ਹੁਣ ਮੈਂ ਤੇਰੀ ਚਰਨੀਂ ਆ ਪਿਆ ਹਾਂ, ਮੈਂ ਤੇਰੀ ਹੀ ਸੇਵਾ ਕਰਦਾ ਹਾਂ, ਮੈਨੂੰ ਪਰਮਾਤਮਾ (ਦੇ ਮਿਲਾਪ) ਦਾ ਰਸਤਾ ਦੱਸ ਦੇ ।੧।ਰਹਾਉ। ਹੇ ਭਾਈ! ਮੈਂ (ਨਿੱਤ) ਮਾਇਆ ਦੀ ਖ਼ਾਤਰ (ਹੀ) ਅਨੇਕਾਂ ਹੀਲੇ ਕਰਦਾ ਰਹਿੰਦਾ ਹਾਂ, ਮੈਂ (ਮਾਇਆ ਨੂੰ ਹੀ) ਉਚੇਚੇ ਤੌਰ ਤੇ ਆਪਣੇ ਮਨ ਵਿਚ ਟਿਕਾਈ ਰੱਖਦਾ ਹਾਂ, ਸਦਾ ‘ਮੇਰੀ ਮਾਇਆ, ਮੇਰੀ ਮਾਇਆ’ ਕਰਦਿਆਂ ਹੀ (ਮੇਰੀ ਉਮਰ ਬੀਤਦੀ) ਜਾ ਰਹੀ ਹੈ । (ਹੁਣ ਮੇਰਾ ਜੀ ਕਰਦਾ ਹੈ ਕਿ) ਮੈਨੂੰ ਕੋਈ ਅਜੇਹਾ ਸੰਤ ਮਿਲ ਪਏ, ਜੇਹੜਾ (ਮੇਰੇ ਅੰਦਰ ਮਾਇਆ ਵਾਲੀ) ਸਾਰੀ ਸੋਚ ਦੂਰ ਕਰ ਦੇਵੇ, ਤੇ, ਪਰਮਾਤਮਾ ਨਾਲ ਮੇਰਾ ਪਿਆਰ ਬਣਾ ਦੇਵੇ ।੨। ਹੇ ਭਾਈ! ਸਾਰੇ ਵੇਦ ਪੜ੍ਹ ਵੇਖੇ ਹਨ, (ਇਹਨਾਂ ਦੇ ਪੜ੍ਹਨ ਨਾਲ ਪਰਮਾਤਮਾ ਨਾਲੋਂ) ਮਨ ਦੀ ਵਿੱਥ ਨਹੀਂ ਮੁੱਕਦੀ, (ਵੇਦ ਆਦਿਕਾਂ ਦੇ ਪੜ੍ਹਨ ਨਾਲ) ਗਿਆਨ-ਇੰਦ੍ਰੇ ਇਕ ਛਿਨ ਵਾਸਤੇ ਭੀ ਸ਼ਾਂਤ ਨਹੀਂ ਹੁੰਦੇ ।

ਹੇ ਭਾਈ! ਕੋਈ ਅਜੇਹਾ ਭਗਤ (ਮਿਲ ਪਏ) ਜੇਹੜਾ (ਆਪ) ਮਾਇਆ ਤੋਂ ਨਿਰਲੇਪ ਹੋਵੇ, (ਉਹੀ ਭਗਤ) ਮੇਰੇ ਹਿਰਦੇ ਵਿਚ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਸਿੰਜ ਸਕਦਾ ਹੈ ।੩। ਹੇ ਭਾਈ! ਜਿਤਨੇ ਭੀ ਤੀਰਥ ਹਨ ਜੇ ਉਹਨਾਂ ਉਤੇ ਇਸ਼ਨਾਨ ਕੀਤਾ ਜਾਏ; ਉਹ ਇਸ਼ਨਾਨ ਸਗੋਂ ਮਨ ਨੂੰ ਹਉਮੈ ਦੀ ਮੈਲ ਲਾ ਦੇਂਦੇ ਹਨ, (ਇਹਨਾਂ ਤੀਰਥ-ਇਸ਼ਨਾਨਾਂ* *ਨਾਲ) ਪਰਮਾਤਮਾ ਰਤਾ ਭਰ ਭੀ ਪ੍ਰਸੰਨ ਨਹੀਂ ਹੁੰਦਾ । (ਮੇਰੀ ਤਾਂ ਇਹ ਤਾਂਘ ਹੈ ਕਿ) ਮੈਂ ਕਦੇ ਸਾਧ ਸੰਗਤਿ ਪ੍ਰਾਪਤ ਕਰ ਸਕਾਂ, (ਸਾਧ ਸੰਗਤਿ ਦੀ ਬਰਕਤਿ ਨਾਲ ਮਨ ਵਿਚ) ਸਦਾ ਆਤਮਕ ਆਨੰਦ ਬਣਿਆ ਰਹੇ, ਤੇ, ਮੇਰਾ ਮਨ ਗਿਆਨ ਦੇ ਸੁਰਮੇ ਨਾਲ (ਆਪਣੇ ਆਪ ਨੂੰ) ਪਵਿਤ੍ਰ ਕਰ ਲਏ ।੪। ਹੇ ਭਾਈ! ਸਾਰੇ ਹੀ ਆਸ੍ਰਮਾਂ ਦੇ ਧਰਮ ਕਮਾਇਆਂ ਭੀ ਮਨ ਨਹੀਂ ਪਤੀਜਦਾ । ਵਿਚਾਰ-ਹੀਨ ਮਨੁੱਖ ਸਿਰਫ਼ ਸਰੀਰ ਨੂੰ ਹੀ ਸਾਫ਼-ਸੁਥਰਾ ਕਰਦੇ ਰਹਿੰਦੇ ਹਨ ।

Check Also

ਆਉਣ ਵਾਲਾ ਵੱਡਾ ਖਤਰਾ ਦੁਨੀਆ ਲਈ !

ਹੇ ਸੰਤ ਜਨੋ! ਸਾਧ ਸੰਗਤਿ (ਇਕ) ਸੁੰਦਰ (ਅਸਥਾਨ) ਹੈ। ਜੇਹੜਾ ਮਨੁੱਖ (ਸਾਧ ਸੰਗਤਿ ਵਿਚ) ਆਤਮਕ …