Home / ਵੀਡੀਓ / Sarthi K ਨੂੰ ਪਿਆ ਦਿਲ ਦਾ ਦੌਰਾ

Sarthi K ਨੂੰ ਪਿਆ ਦਿਲ ਦਾ ਦੌਰਾ

ਕੈਨੇਡਾ ਦੇ ਮਿਸੀਸਾਗਾ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ ਦਰਅਸਲ ਪੰਜਾਬ ਦੇ ਮਕਬੂਲ ਪੰਜਾਬੀ ਗਾਇਕ ਸਾਰਥੀ ਕੇ ਦੀਆਂ ਹਸਪਤਾਲ ਤੋਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋਇਆਂ ਹਨ। ਉਨ੍ਹਾਂ ਦੀਆਂ ਤਸਵੀਰਾਂ ਦੇਖ ਕੇ ਉਨ੍ਹਾਂ ਦੇ ਫੈਨ ਕਾਫੀ ਚਿੰਤਤ ਹੋ ਗਏ ਹਨ। ਪੰਜਾਬੀ ਗਾਇਕ ਸਾਰਥੀ ਕੇ ਨੂੰ ਦਿਲ ਦਾ ਦੌਰਾ ਪੈਣ ਦੀ ਖਬਰ ਸਾਹਮਣੇ ਆਈ ਹੈ। ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਸਾਰਥੀ ਕੇ ਨੂੰ ਦਿਲ ਦਾ ਦੌਰਾ ਪੈਣ ਮਗਰੋਂ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

ਮਸ਼ਹੂਰ ਪੰਜਾਬੀ ਗਾਇਕ ਸਾਰਥੀ ਕੇ (Sarthi K) ਨੂੰ ਦਿਲ ਦਾ ਦੌਰਾ ਪੈਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਖ਼ਬਰਾਂ ਅਨੁਸਾਰ ਵਿਦੇਸ਼ੀ ਟੂਰ ਦੌਰਾਨ ਗਾਇਕ ਸਾਰਥੀ ਕੇ ਦੀ ਅਚਾਨਕ ਸਿਹਤ ਵਿਗੜ ਗਈ ਅਤੇ ਦਿਲ ਦਾ ਦੌਰਾ ਪੈਣ ਮਗਰੋਂ ਮਿਸੀਸਾਗਾ ਦੇ ਟ੍ਰਿਲੀਅਮ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਜਦੋਂ ਗਾਇਕ ਸਾਰਥੀ ਕੇ ਨੂੰ ਦਿਲ ਦਾ ਦੌਰਾ ਪਿਆ ਤਾਂ ਉਸ ਸਮੇਂ ਉਹ ਕੈਨੇਡਾ ਦੇ ਮਿਸੀਸਾਗਾ ਵਿੱਚ ਮੌਜੂਦ ਸਨ। ਦਿਲ ਦਾ ਦੌਰਾ ਪੈਣ ਮਗਰੋਂ ਉਨ੍ਹਾਂ ਨੂੰ ਮਿਸੀਸਾਗਾ ਦੇ ਟ੍ਰਿਲੀਅਮ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਜਿਥੇ ਉਨ੍ਹਾਂ ਦਾ ਇਲਾਜ ਚੱਲ ਰਹਿ ਹੈ।

ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਸਿਹਤ ਵਿਚ ਹੁਣ ਪਹਿਲਾਂ ਨਾਲੋਂ ਸੁਧਾਰ ਹੈ। ਉਧਰ ਸਾਰਥੀ ਕੇ ਨਾਲ ਜੁੜੇ ਕਿਸੇ ਵੀ ਸੋਸ਼ਲ ਮੀਡੀਆ ਅਕਾਊਂਟਸ ‘ਤੇ ਇਸ ਬਾਰੇ ਕੋਈ ਵੀ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ। ਮੀਡੀਆ ਰਿਪੋਰਟਾਂ ਦੇ ਦਾਅਵਿਆਂ ਮੁਤਾਬਕ ਉਹ ਹਾਲੇ ਵੀ ਹਸਪਤਾਲ ਵਿੱਚ ਜ਼ੇਰੇ ਇਲਾਜ ਦੱਸੇ ਜਾ ਰਹੇ ਹਨ।

ਪਰ ਦੂਜੇ ਪਾਸੇ ਸਾਰਥੀ ਕੇ ਨਾਲ ਜੁੜੇ ਕਿਸੇ ਵੀ ਸੋਸ਼ਲ ਮੀਡੀਆ ਅਕਾਊਂਟਸ ‘ਤੇ ਇਸ ਸਬੰਧੀ ਕੋਈ ਵੀ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ। ਅਜੇ ਤੱਕ ਕੋਈ ਵੀ ਅਧਿਕਾਰਤ ਤੌਰ ‘ਤੇ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਜਦਕਿ ਮੀਡੀਆ ਰਿਪੋਰਟਾਂ ਦੇ ਦਾਅਵਿਆਂ ਮੁਤਾਬਕ ਨਾ ਸਿਰਫ ਸਾਰਥੀ ਕੇ ਨੂੰ ਦਿਲ ਦਾ ਦੌਰਾ ਪਿਆ ਸਗੋਂ ਉਹ ਅਜੇ ਤੱਕ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਇਸ ਦੇ ਨਾਲ ਹੀ ਕਲਾਕਾਰ ਦੇ ਸੋਸ਼ਲ ਮੀਡੀਆ ਹੈਂਡਲ ਉੱਪਰ ਇੱਕ ਤਸਵੀਰ ਸਟੋਰੀ ਵਿੱਚ ਸ਼ੇਅਰ ਕੀਤੀ ਗਈ ਹੈ। ਜਿਸ ਵਿੱਚ ਅਰਦਾਸ, ਵਿਸ਼ਵਾਸ਼ ਅਤੇ ਸਬਰ ਲਿਖਿਆ ਹੋਇਆ ਹੈ। ਉਨ੍ਹਾਂ ਦੇ ਫੈਨ ਸਰਥੀ ਕੇ ਦੇ ਜਲਦ ਠੀਕ ਹੋਣ ਦੇ ਲਈ ਅਰਦਾਸਾਂ ਕਰ ਰਹੇ ਹਨ।

Check Also

ਕੀ ਹੈ ਅਸ਼ਲੀਲਤਾ ਰੋਕੂ ਕਾਨੂੰਨ

ਪਰ ਭਾਰਤ ਵਿੱਚ ਕਥਿਤ ਅਸ਼ਲੀਲਤਾ ਨੂੰ ਰੋਕਣ ਸੰਬੰਧੀ ਕਾਨੂੰਨ ਕੀ ਕਹਿੰਦਾ ਹੈ ਅਤੇ ਕਿਹੜੇ-ਕਿਹੜੇ ਕਾਨੂੰਨ …