ਹੇ ਭਾਈ! ਪਰਮਾਤਮਾ ਨੂੰ ਸਦਾ ਨਮਸਕਾਰ ਕਰਿਆ ਕਰੋ, ਪ੍ਰਭੂ ਪਾਤਿਸ਼ਾਹ ਦੇ ਗੁਣ ਗਾਂਦੇ ਰਹੋ। ਰਹਾਉ।
ਹੇ ਭਾਈ! ਜਿਸ ਮਨੁੱਖ ਨੂੰ ਵੱਡੀ ਕਿਸਮਤ ਨਾਲ ਗੁਰੂ ਮਿਲ ਪੈਂਦਾ ਹੈ, (ਗੁਰੂ ਦੀ ਰਾਹੀਂ) ਪਰਮਾਤਮਾ ਦੀ ਸੇਵਾ-ਭਗਤੀ ਕਰਨ ਨਾਲ ਉਸ ਦੇ ਕ੍ਰੋੜਾਂ ਪਾਪ ਮਿਟ ਜਾਂਦੇ ਹਨ।੧।ਹੇ ਭਾਈ! ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਸੋਹਣੇ ਚਰਨਾਂ (ਦੇ ਪ੍ਰੇਮ-ਰੰਗ) ਵਿਚ ਰੰਗਿਆ ਜਾਂਦਾ ਹੈ, ਉਸ ਮਨੁੱਖ ਉਤੇ ਚਿੰਤਾ ਦੀ ਅੱਗ ਜ਼ੋਰ ਨਹੀਂ ਪਾ ਸਕਦੀ।੨।
ਹੇ ਭਾਈ! ਪ੍ਰੇਮ ਨਾਲ ਨਿਰਭਉ ਪ੍ਰਭੂ ਦਾ ਨਾਮ ਜਪਿਆ ਕਰੋ। ਗੁਰੂ ਦੀ ਸੰਗਤਿ ਵਿਚ (ਨਾਮ ਜਪਣ ਦੀ ਬਰਕਤਿ ਨਾਲ) ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ।੩।ਹੇ ਭਾਈ! ਸਿਮਰਨ ਦਾ ਸਦਕਾ) ਪਰਾਏ ਧਨ (ਆਦਿਕ) ਦੇ ਕੋਈ ਐਬ ਪਾਪ ਮੰਦੇ ਕਰਮ ਨਹੀਂ ਹੁੰਦੇ, ਭਿਆਨਕ ਜਮ ਭੀ ਨੇੜੇ ਨਹੀਂ ਢੁਕਦਾ (ਮੌਤ ਦਾ ਡਰ ਨਹੀਂ ਵਿਆਪਦਾ, ਆਤਮਕ ਮੌਤ ਨੇੜੇ ਨਹੀਂ ਆਉਂਦੀ) ।੪।ਹੇ ਭਾਈ! ਜੇਹੜੇ ਮਨੁੱਖ ਪ੍ਰਭੂ ਦੇ ਗੁਣ ਗਾਂਦੇ ਹਨ) ਉਹਨਾਂ ਦੀ ਤ੍ਰਿਸ਼ਨਾ ਦੀ ਅੱਗ ਪ੍ਰਭੂ ਨੇ ਆਪ ਬੁਝਾ ਦਿੱਤੀ ਹੈ। ਹੇ ਨਾਨਕ! ਪ੍ਰਭੂ ਦੀ ਸਰਨ ਪੈ ਕੇ (ਅਨੇਕਾਂ ਜੀਵ ਤ੍ਰਿਸ਼ਨਾ ਦੀ ਅੱਗ ਵਿਚੋਂ) ਬਚ ਨਿਕਲਦੇ ਹਨ।੫।੧।੫੫।
(ਇਹ ਮਾਇਆ) ਇਕ ਐਸੀ ਸੁਹਾਗਣ ਨਾਰ ਹੈ ਜਿਸ ਨੂੰ ਸਾਰਾ ਜਗਤ ਪਿਆਰ ਕਰਦਾ ਹੈ, ਸਾਰੇ ਜੀਆ ਜੰਤ ਇਸ ਨੂੰ ਆਪਣੀ ਇਸਤ੍ਰੀ ਬਣਾ ਕੇ ਰੱਖਣਾ ਚਾਹੁੰਦੇ ਹਨ (ਆਪਣੇ ਵੱਸ ਵਿਚ ਰੱਖਣਾ ਚਾਹੁੰਦੇ ਹਨ) ।੧।ਰਹਾਉ।(ਪਰ ਇਸ ਮਾਇਆ ਨੂੰ ਇਸਤ੍ਰੀ ਬਣਾ ਕੇ ਰੱਖਣ ਵਾਲਾ) ਮਨੁੱਖ (ਆਖ਼ਰ) ਮਰ ਜਾਂਦਾ ਹੈ, ਇਹ (ਮਾਇਆ) ਵਹੁਟੀ (ਉਸ ਦੇ ਮਰਨ ਤੇ) ਰੋਂਦੀ ਭੀ ਨਹੀਂ, ਕਿਉਂਕਿ ਇਸ ਦਾ ਰਾਖਾ (ਖਸਮ) ਕੋਈ ਧਿਰ ਹੋਰ ਬਣ ਜਾਂਦਾ ਹੈ (ਸੋ, ਇਹ ਕਦੇ ਭੀ ਰੰਡੀ ਨਹੀਂ ਹੁੰਦੀ) । (ਇਸ ਮਾਇਆ ਦਾ) ਰਾਖਾ ਮਰ ਜਾਂਦਾ ਹੈ, ਮਨੁੱਖ ਇੱਥੇ ਇਸ ਮਾਇਆ ਦੇ ਭੋਗਾਂ (ਵਿਚ ਮਸਤ ਰਹਿਣ) ਕਰਕੇ ਅਗਾਂਹ (ਆਪਣੇ ਲਈ) ਨਰਕ ਸਹੇੜਦਾ ਹੈ।੧।
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.