ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਕਈ ਹਿੱਸਿਆਂ ਵਿਚ ਭਾਰੀ ਮੀਂਹ ਪੈ ਰਿਹਾ ਹੈ। ਪੰਜਾਬ ਵਿਚ ਅਗਲੇ 24 ਘੰਟਿਆਂ ਦੌਰਾਨ ਭਾਰੀ ਬਾਰਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਦੱਸ ਦਈਏ ਕਿ ਕੱਲ੍ਹ ਸ਼ਾਮ ਤੋਂ ਹੀ ਸੂਬੇ ਵਿਚ ਮੌਸਮ ਬਦਲਿਆ ਹੋਇਆ ਹੈ। ਕਈ ਜ਼ਿਲ੍ਹਿਆਂ ਵਿਚ ਬਾਰਸ਼ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਦੂਜੇ ਪਾਸੇ ਰਾਜਧਾਨੀ ਦਿੱਲੀ ਵਿਚ ਰੁਕ-ਰੁਕ ਕੇ ਬਾਰਿਸ਼ ਹੋ ਰਹੀ ਹੈ, ਜਿਸ ਕਾਰਣ ਕਈ ਇਲਾਕਿਆਂ ਵਿਚ ਪਾਣੀ ਭਰ ਗਿਆ ਹੈ। ਦੂਜੇ ਪਾਸੇ ਮੌਸਮ ਵਿਭਾਗ ਨੇ ਦਿੱਲੀ ਵਿਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਹੈ। ਇਸ ਦੇ ਨਾਲ ਹੀ ਦੇਸ਼ ਭਰ ਦੇ ਪੰਜ ਸੂਬਿਆਂ ਵਿਚ ਭਾਰੀ ਮੀਂਹ ਦਾ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ।
ਸੋਮਵਾਰ ਨੂੰ ਬਰਨਾਲਾ, ਬਠਿੰਡਾ, ਲੁਧਿਆਣਾ, ਮੋਗਾ, ਰੋਪੜ, ਕਪੂਰਥਲਾ, ਨਵਾਂਸ਼ਹਿਰ, ਫਿਰੋਜ਼ਪੁਰ, ਜਲੰਧਰ ਸਮੇਤ ਕਈ ਜਗ੍ਹਾ ਬਾਰਿਸ਼ ਹੋਈ। ਇਸ ਨਾਲ ਸੂਬੇ ਵਿਚ ਦਿਨ ਦਾ ਤਾਪਮਾਨ ਵੀ 31 ਡਿਗਰੀ ਤੋਂ ਲੈ ਕੇ 36 ਡਿਗਰੀ ਤਕ ਰਿਹਾ। ਪੰਜਾਬ ਵਿਚ ਅਗਲੇ ਦੋ ਦਿਨ ਮੀਂਹ ਦੇ ਆਸਾਰ ਹਨ। ਦੂਜੇ ਪਾਸੇ ਦੇਸ਼ ਵਿਚ ਮਾਨਸੂਨ ਦਾ ਅੱਧੇ ਤੋਂ ਵੱਧ ਸਮਾਂ ਬੀਤ ਚੁੱਕਾ ਹੈ। ਅਜੇ ਤਕ ਦੇਸ਼ ਵਿਚ ਆਮ ਬਾਰਿਸ਼ ਹੋਈ ਹੈ। ਇਕ ਜੂਨ ਤੋਂ ਲੈ ਕੇ 24 ਅਗਸਤ ਤਕ ਦੇਸ਼ ਵਿਚ 630.9 ਮਿ.ਮੀ ਬਾਰਿਸ਼ ਹੁੰਦੀ ਹੈ। ਇਸ ਵਾਰ 627.0 ਮਿ.ਮੀ ਬਾਰਿਸ਼ ਹੋ ਚੁੱਕੀ ਹੈ। ਰਿਪੋਰਟ ਮੁਤਾਬਕ 4 ਫੀਸਦੀ ਘੱਟ ਬਾਰਿਸ਼ ਹੋਈ ਹੈ। ਸੂਬੇ ਵਿਚ 24 ਅਗਸਤ ਤਕ 208 ਐੱਮ. ਐੱਮ. ਬਾਰਿਸ਼ ਹੋਈ ਹੈ, ਜੋ ਅਜੇ ਵੀ 35 ਫੀਸਦੀ ਘੱਟ ਹੈ।
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.