Home / ਸਿੱਖੀ ਖਬਰਾਂ / ਮੂਲ ਮੰਤਰ ਸਾਹਿਬ ਦਾ ਪਾਠ ਇਸ ਸਮੇਂ ਕਰਕੇ ਦੋਖੋ

ਮੂਲ ਮੰਤਰ ਸਾਹਿਬ ਦਾ ਪਾਠ ਇਸ ਸਮੇਂ ਕਰਕੇ ਦੋਖੋ

ਹੇ ਮੇਰੇ ਖਸਮ-ਪ੍ਰਭੂ! ਮੇਰੇ ਉੱਤੇ) ਦਇਆ ਕਰ। ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ।੧।ਰਹਾਉ।(ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤਿ-ਸਾਲਾਹ ਤੇਰੇ ਗੁਣ ਗਾਂਦਾ ਰਹਾਂ। ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ) ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ।੧।

ਹੇ ਪ੍ਰਭੂ! ਤੇਰੀ ਕਿਰਪਾ ਨਾਲ (ਮੇਰਾ ਅੰਦਰੋਂ) ਮਾਇਆ ਦਾ ਮੋਹ ਮੁੱਕ ਜਾਏ, ਅਹੰਕਾਰ ਦੂਰ ਹੋ ਜਾਏ, ਮੇਰੀ ਭਟਕਣਾ ਦਾ ਨਾਸ ਹੋ ਜਾਏ, ਮੈਂ ਜਿੱਥੇ ਕਿੱਥੇ ਜਾ ਕੇ ਵੇਖਾਂ, ਸਭਨਾਂ ਵਿਚ ਮੈਨੂੰ ਤੂੰ ਆਨੰਦ-ਸਰੂਪ ਹੀ ਵੱਸਦਾ ਦਿੱਸੇਂ।੨।
ਹੇ ਧਰਤੀ ਦੇ ਖਸਮ! ਤੂੰ ਦਇਆਲ ਹੈਂ, ਕਿਰਪਾਲ ਹੈਂ, ਤੂੰ ਦਇਆ ਦਾ ਖ਼ਜ਼ਾਨਾ ਹੈਂ, ਤੂੰ ਵਿਕਾਰੀਆਂ ਨੂੰ ਪਵਿੱਤ੍ਰ ਕਰਨ ਵਾਲਾ ਹੈਂ। ਜਦੋਂ ਮੈਂ ਅੱਖ ਝਮਕਣ ਜਿਤਨੇ ਸਮੇ ਲਈ ਭੀ ਮੂੰਹੋਂ ਤੇਰਾ ਨਾਮ ਉਚਾਰਦਾ ਹਾਂ, ਮੈਨੂੰ ਇਉਂ ਜਾਪਦਾ ਹੈ ਕਿ ਮੈਂ
ਰਾਜ-ਭਾਗ ਦੇ ਕ੍ਰੋੜਾਂ ਸੁਖ ਆਨੰਦ ਮਾਣ ਲਏ ਹਨ।੩।ਹੇ ਨਾਨਕ! ਉਹੀ ਜਾਪ ਤਾਪ ਉਹੀ ਭਗਤੀ ਸਿਰੇ ਚੜ੍ਹੀ ਜਾਣੋ, ਜੇਹੜੀ ਪਰਮਾਤਮਾ ਦੇ ਮਨ ਵਿਚ ਪਸੰਦ ਆਉਂਦੀ ਹੈ। ਪਰਮਾਤਮਾ ਦਾ ਨਾਮ ਜਪਿਆਂ ਸਾਰੀ ਤ੍ਰਿਸ਼ਨਾ ਮੁੱਕ ਜਾਂਦੀ ਹੈ, (ਮਾਇਕ ਪਦਾਰਥਾਂ ਵਲੋਂ) ਪੂਰੇ ਤੌਰ ਤੇ ਰੱਜ ਜਾਈਦਾ ਹੈ।੪।੧੦।

ਪਰਮਾਤਮਾ ਦਾ ਨਾਮ ਇਕ ਐਸਾ ਅਮੋਲਕ ਪਦਾਰਥ ਹੈ ਜੋ ਭਾਗਾਂ ਨਾਲ ਮਿਲਦਾ ਹੈ। ਇਸ ਰਤਨ ਨੂੰ ਜੇ ਅਨੇਕਾਂ ਜਤਨ ਕਰ ਕੇ ਭੀ ਹਿਰਦੇ ਵਿਚ (ਗੁਪਤ) ਰੱਖਏ, ਤਾਂ ਭੀ ਲੁਕਾਇਆਂ ਇਹ ਲੁਕਦਾ ਨਹੀਂ।੧।(ਉਂਞ ਉਹ ਸੁਆਦ) ਦੱਸਿਆ ਨਹੀਂ ਜਾ ਸਕਦਾ (ਜੋ) ਪਰਮਾਤਮਾ ਦੇ ਗੁਣ ਗਾਉਂਦਿਆਂ (ਆਉਂਦਾ ਹੈ) , ਜਿਵੇਂ ਗੁੰਗੇ ਮਨੁੱਖ ਦੀ ਖਾਧੀ ਮਠਿਆਈ (ਦਾ ਸੁਆਦ ਕਿਸੇ ਹੋਰ ਨੂੰ ਪਤਾ ਨਹੀਂ ਲੱਗ ਸਕਦਾ, ਗੁੰਗਾ ਦੱਸ ਨਹੀਂ ਸਕਦਾ) ।੧।ਰਹਾਉ।
(ਇਹ ਰਤਨ-ਨਾਮ) ਜਪਦਿਆਂ ਜੀਭ ਨੂੰ ਸੁਖ ਮਿਲਦਾ ਹੈ, ਸੁਣਦਿਆਂ ਕੰਨਾਂ ਨੂੰ ਸੁਖ ਮਿਲਦਾ ਹੈ ਤੇ ਚੇਤਦਿਆਂ ਚਿੱਤ ਨੂੰ ਸੁਖ ਪ੍ਰਾਪਤ ਹੁੰਦਾ ਹੈ। ਹੇ ਭੀਖਨ! ਤੂੰ ਭੀ) ਆਖ-(ਇਹ ਨਾਮ ਸਿਮਰਦਿਆਂ) ਮੇਰੀਆਂ ਦੋਹਾਂ ਅੱਖਾਂ ਵਿਚ (ਐਸੀ) ਠੰਢ ਪਈ ਹੈ ਕਿ ਮੈਂ ਜਿੱਧਰ ਤੱਕਦਾ ਹਾਂ ਉਸ ਪਰਮਾਤਮਾ ਨੂੰ ਹੀ ਵੇਖਦਾ ਹਾਂ।੨।੨।

Check Also

ਮਾਰਚ ਤੇ ਅਪ੍ਰੈਲ ਮਹੀਨੇ ਚ ਇਸ ਮਹਾਂਮਾਰੀ ਤੋਂ ਬਚਕੇ ਰਹਿਣ

ਜੋ ਮਨੁੱਖ ਸਤਿਗੁਰੂ ਤੋਂ ਮਨਮੁਖ ਹਨ ਉਹਨਾਂ ਦਾ ਨਾਹ ਥਾਂ ਨਾਹ ਥਿੱਤਾ; ਉਹ ਵਿਭ-ਚਾਰਨ ਛੁੱਟੜ …