ਡੇਰਾ ਬਿਆਸ ਦਾ ਮੁਖੀ ਬਦਲਿਆ, ਗੁਰਿੰਦਰ ਸਿੰਘ ਢਿੱਲੋਂ ਨੇ ਐਲਾਨਿਆ ਉਤਰਾਧਿਕਾਰੀ, ਜਾਣੋ ਕੌਣ ਬਣੇ ਡੇਰੇ ਦੇ ਨਵੇਂ ਮੁਖੀਡੇਰਾ ਬਿਆਸ ਦਾ ਮੁਖੀ ਬਦਲਿਆ, ਗੁਰਿੰਦਰ ਸਿੰਘ ਢਿੱਲੋਂ ਨੇ ਐਲਾਨਿਆ ਉਤਰਾਧਿਕਾਰੀ,
ਜਾਣੋ ਕੌਣ ਬਣੇ ਡੇਰੇ ਦੇ ਨਵੇਂ ਮੁਖੀ——–ਪੰਜਾਬ ਦੇ ਜ਼ਿਲ੍ਹਾ ਅੰਮ੍ਰਿਤਸਰ ਦੇ ਬਿਆਸ ਸਥਿਤ ਡੇਰਾ ਰਾਧਾ ਸੁਆਮੀ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੇ ਆਪਣਾ ਉਤਰਾਧਿਕਾਰੀ ਚੁਣ ਲਿਆ ਹੈ। ਉਨ੍ਹਾਂ ਨੇ ਜਸਦੀਪ ਸਿੰਘ ਗਿੱਲ ਨੂੰ ਆਪਣਾ ਵਾਰਿਸ ਨਿਯੁਕਤ ਕੀਤਾ ਹੈ। ਜ਼ਿਕਰ ਕਰ ਦਈਏ ਕਿ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਕੁਝ ਸਾਲ ਪਹਿਲਾਂ ਕੈਂਸਰ ਹੋ ਗਿਆ ਸੀ। ਜਿਨ੍ਹਾਂ ਦਾ ਲੰਮਾ ਇਲਾਜ ਚੱਲਿਆ। ਗੁਰਿੰਦਰ ਢਿੱਲੋਂ ਵੀ ਦਿਲ ਦੀ ਬਿਮਾਰੀ ਤੋਂ ਪੀੜਤ ਹਨ।
ਇਸ ਸਬੰਧੀ ਸਮੂਹ ਸੇਵਾ ਇੰਚਾਰਜਾਂ ਨੂੰ ਪੱਤਰ ਭੇਜਿਆ ਗਿਆ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਸਰਪ੍ਰਸਤ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਸੁਖਦੇਵ ਸਿੰਘ ਗਿੱਲ ਦੇ ਸਪੁੱਤਰ ਜਸਦੀਪ ਸਿੰਘ ਗਿੱਲ ਨੂੰ ਸਰਪ੍ਰਸਤ ਨਾਮਜ਼ਦ ਕੀਤਾ ਹੈ। ਉਹ 2 ਸਤੰਬਰ 2024 ਤੋਂ ਤੁਰੰਤ ਪ੍ਰਭਾਵ ਨਾਲ ਸਰਪ੍ਰਸਤ ਵਜੋਂ ਉਨ੍ਹਾਂ ਦੀ ਥਾਂ ਲੈਣਗੇ।ਬਾਬਾ ਗੁਰਿੰਦਰ ਢਿੱਲੋਂ ਨੇ ਕਿਹਾ ਕਿ ਜਿਸ ਤਰ੍ਹਾਂ ਹਜ਼ੂਰ ਮਹਾਰਾਜ ਜੀ ਤੋਂ ਬਾਅਦ ਉਨ੍ਹਾਂ ਨੂੰ ਸੰਗਤਾਂ ਦਾ ਭਰਪੂਰ ਸਹਿਯੋਗ ਤੇ ਪਿਆਰ ਮਿਲਿਆ ਹੈ। ਇਸੇ ਤਰ੍ਹਾਂ ਉਨ੍ਹਾਂ ਨੇ ਇਹ ਵੀ ਕਾਮਨਾ ਅਤੇ ਬੇਨਤੀ ਕੀਤੀ ਹੈ ਕਿ ਜਸਦੀਪ ਸਿੰਘ ਗਿੱਲ ਨੂੰ ਵੀ ਸੰਤ ਸਤਿਗੁਰੂ ਵਜੋਂ ਸੇਵਾ ਕਰਨ ਵਿੱਚ ਇਹੋ ਜਿਹਾ ਹੀ ਪਿਆਰ ਅਤੇ ਸਨੇਹ ਬਖ਼ਸ਼ਿਆ ਜਾਵੇ।
ਜਸਦੀਪ ਸਿੰਘ ਗਿੱਲ ਰਾਧਾ ਸੁਆਮੀ ਸਤਿਸੰਗ ਬਿਆਸ ਸੁਸਾਇਟੀ ਦੇ ਸੰਤ ਸਤਿਗੁਰੂ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਥਾਂ ਲੈਣਗੇ ਅਤੇ ਉਨ੍ਹਾਂ ਨੂੰ ਨਾਮ ਦੀਕਸ਼ਾ ਦੇਣ ਦਾ ਅਧਿਕਾਰ ਹੋਵੇਗਾ। ਜਸਦੀਪ ਸਿੰਘ ਗਿੱਲ ਦਾ ਜਨਮ 15 ਮਾਰਚ 1979 ਨੂੰ ਹੋਇਆ। ਉਨ੍ਹਾਂ ਨੇ IIT ਦਿੱਲੀ ਤੋਂ B.Tech ਤੇ M.Tech ਕੀਤੀ ਹੈ। ਉਨ੍ਹਾਂ ਨੇ ਕੈਮਬ੍ਰਿਜ ਯੂਨੀਵਰਸਿਟੀ ਤੋਂ P.hD ਕੀਤੀ। ਉਹ ਦਵਾਈਆਂ ਦੀ ਨਾਮੀ ਕੰਪਨੀ ਸਿਪਲਾ ਨਾਲ 2019 ਤੋਂ ਜੁੜੇ ਹੋਏ ਹਨ। ਦੱਸਣਯੋਗ ਹੈ ਕਿ ਡੇਰਾ ਬਿਆਸ ਦਾ ਪੰਜਾਬ ਵਿਚ ਬਹੁਤ ਪ੍ਰਭਾਵ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਈ ਵੱਡੇ ਨੇਤਾ ਇੱਥੇ ਆ ਚੁੱਕੇ ਹਨ।
ਰਾਧਾ ਸੁਆਮੀ ਸਤਿਸੰਗ ਬਿਆਸ ਡੇਰਾ ਬਾਬਾ ਜੈਮਲ ਸਿੰਘ ਨੇ 1891 ਵਿੱਚ ਸਥਾਪਿਤ ਕੀਤਾ ਸੀ। ਇਸ ਦਾ ਮਕਸਦ ਲੋਕਾਂ ਨੂੰ ਧਾਰਮਿਕ ਸੰਦੇਸ਼ ਦੇਣਾ ਹੈ। ਇਹ ਸੰਸਥਾ ਦੁਨੀਆ ਦੇ 90 ਦੇਸ਼ਾਂ ਵਿੱਚ ਫੈਲੀ ਹੋਈ ਹੈ, ਜਿਸ ਵਿੱਚ ਅਮਰੀਕਾ, ਸਪੇਨ, ਨਿਊਜ਼ੀਲੈਂਡ, ਆਸਟ੍ਰੇਲੀਆ, ਜਾਪਾਨ, ਅਫਰੀਕਾ ਅਤੇ ਹੋਰ ਕਈ ਦੇਸ਼ ਸ਼ਾਮਲ ਹਨ। ਡੇਰੇ ਕੋਲ 4 ਹਜ਼ਾਰ ਏਕੜ ਤੋਂ ਵੱਧ ਜ਼ਮੀਨ ਹੈ। ਜਿਸ ਵਿੱਚ ਕਰੀਬ 48 ਏਕੜ ਦਾ ਲੰਗਰ ਹਾਲ ਹੈ।ਡੇਰੇ ਵਿੱਚ ਸ਼ਰਧਾਲੂਆਂ ਦੇ ਠਹਿਰਨ ਲਈ ਸਰਾਵਾਂ, ਗੈਸਟ ਹੋਸਟਲ ਅਤੇ ਸ਼ੈੱਡ ਹਨ। ਕੈਂਪ ਵਿੱਚ ਲੋਕਾਂ ਦੇ ਮੁਫ਼ਤ ਇਲਾਜ ਲਈ ਤਿੰਨ ਹਸਪਤਾਲ ਵੀ ਬਣਾਏ ਗਏ ਹਨ। ਕੈਂਪ ਤੋਂ 35 ਕਿਲੋਮੀਟਰ ਦੇ ਦਾਇਰੇ ਵਿੱਚ ਰਹਿਣ ਵਾਲੇ ਲੋਕਾਂ ਨੂੰ ਮੁਫ਼ਤ ਇਲਾਜ ਦੀ ਸਹੂਲਤ ਦਿੱਤੀ ਗਈ ਹੈ।
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.