Home / ਪੰਜਾਬੀ ਖਬਰਾਂ / ਲਹਿੰਬਰ ਹੁਸੈਨਪੁਰੀ ਦੇ ਘਰ ਛਾਇਆ ਮਾਤਮ

ਲਹਿੰਬਰ ਹੁਸੈਨਪੁਰੀ ਦੇ ਘਰ ਛਾਇਆ ਮਾਤਮ

ਮਸ਼ਹੂਰ ਪੰਜਾਬੀ ਗਾਇਕ ਲੈਂਬਰ ਹੁਸੈਨਪੁਰੀ ਦੇ ਪਿਤਾ ਦਾ ਦੇਹਾਂਤ ਹੋ ਗਿਆ ਹੈ। ਇਸ ਦੀ ਜਾਣਕਾਰੀ ਗਾਇਕ ਨੇ ਸੋਸ਼ਲ ਮੀਡੀਆ ਰਾਹੀਂ ਸਾਂਝੀ ਕੀਤੀ ਹੈ। ਉਨ੍ਹਾਂ ਆਪਣੇ ਫੇਸਬੁੱਕ ਅਕਾਊਂਟ ‘ਤੇ ਪੋਸਟ ਪਾ ਕੇ ਇਸ ਬਾਰੇ ਦੱਸਿਆ। ਦੱਸ ਦੇਈਏ ਕਿ ਗਾਇਕ ਲੈਂਬਰ ਹੁਸੈਨਪੁਰੀ ਅਜੇ ਵਿਦੇਸ਼ ‘ਚ ਹਨ ਅਤੇ ਉਨ੍ਹਾਂ ਦੇ ਇੰਡੀਆ ਪਰਤਣ ‘ਤੇ ਹੀ ਪਿਤਾ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।

ਉਨ੍ਹਾਂ ਪੋਸਟ ‘ਚ ਲਿਖਿਆ ”ਆਪ ਜੀ ਨੂੰ ਬਹੁਤ ਦੁਖੀ ਹਿਰਦੇ ਨਾਲ ਸੁਚਿਤ ਕੀਤਾ ਜਾਂਦਾ ਹੈ ਕਿ ਮੇਰੇ ਸਤਿਕਾਰਯੋਗ ਪਿਤਾ ਜੀ ਸਰਦਾਰ ਮੋਹਨ ਸਿੰਘ ਜੀ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦਿਆਂ ਅੱਜ ਮਿਤੀ 3 ਸਿਤੰਬਰ 2024 ਨੂੰ ਸਾਨੂੰ ਸਦੀਵੀਂ ਵਿਛੋੜਾ ਦੇ ਗਏ ਹਨ। ਉਨ੍ਹਾਂ ਦਾ ਅੰਤਿਮ ਸਸਕਾਰ ਪਿੰਡ ਹੁਸੈਨਪੁਰ, ਡਾਕਖਾਨਾ ਮਾਲੜੀ, ਤਹਿਸੀਲ ਨਕੋਦਰ, ਜਿਲਾ ਜਲੰਧਰ, ਪੰਜਾਬ ਵਿਖੇ ਹੋਏਗਾ ਜੀ। ਮੈਂ ਆਪ ਹਾਲੇ ਇੰਡੀਆ ਤੋਂ ਬਾਹਰ ਹਾਂ ਜੀ ਇਸ ਲਈ ਅੰਤਿਮ ਸੰਸਕਾਰ ਦੀ ਤਾਰੀਖ ਜਲਦ ਹੀ ਦੱਸੀ ਜਾਏਗੀ। ਆਪ ਸਭ ਮੇਰੇ ਪਿਤਾ ਜੀ ਲਈ ਅਰਦਾਸ ਕਰੋ ਕਿ ਪਰਮਾਤਮਾ ਉਨ੍ਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਜੀ।”

ਵਰਕਫਰੰਟ ਦੀ ਗੱਲ ਕਰਿਏ ਤਾਂ ਲਹਿੰਬਰ ਹੁਸੈਨਪੁਰੀ ਨੇ ਪੰਜਾਬੀ ਸੰਗੀਤ ਜਗਤ ਨੂੰ ਕਈ ਹਿੱਟ ਗੀਤ ਦਿੱਤੇ। ਉਨ੍ਹਾਂ ਦੇ ਗੀਤਾਂ ਨੂੰ ਪ੍ਰਸ਼ੰਸਕਾਂ ਵੱਲੋਂ ਬੇਹੱਦ ਪਸੰਦ ਕੀਤਾ ਜਾਂਦਾ ਹੈ। ਕਲਾਕਾਰ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਪ੍ਰਸ਼ੰਸਕਾਂ ਵਿਚਾਲੇ ਹਮੇਸ਼ਾ ਐਕਟਿਵ ਰਹਿੰਦਾ ਹੈ ਅਤੇ ਤਸਵੀਰਾਂ ਅਤੇ ਵੀਡੀਓ ਸ਼ੇਅਰ ਕਰਦੇ ਰਹਿੰਦੇ ਹਨ।ਦੱਸਣਯੋਗ ਹੈ ਕਿ ਪੰਜਾਬੀ ਗਾਇਕ ਲਹਿੰਬਰ ਹੁਸੈਨਪੁਰੀ ਆਪਣੀ ਪੇਸ਼ੇਵਰ ਦੇ ਨਾਲ-ਨਾਲ ਨਿੱਜੀ ਜ਼ਿੰਦਗੀ ਦੇ ਚੱਲਦੇ ਸੁਰਖੀਆਂ ਵਿੱਚ ਰਹਿੰਦੇ ਹਨ। ਉਹ ਆਪਣੀ ਪਤਨੀ ਨਾਲ ਆਪਸੀ ਵਿਵਾਦ ਦੇ ਚੱਲਦੇ ਕਾਫੀ ਚਰਚਾ ਵਿੱਚ ਰਹੇ। ਹਾਲਾਂਕਿ ਬਾਅਦ ਵਿੱਚ ਕਲਾਕਾਰ ਦੀ ਪਰਿਵਾਰ ਨਾਲ ਸੁਲ੍ਹਾ ਹੋ ਗਈ।

Check Also

ਭਾਰੀ ਮੀਂਹ ਮਗਰੋਂ ਪਾਣੀ ‘ਚ ਡੁੱਬੇ ਕਈ ਪਿੰਡ

 ਇਸ ਵੇਲੇ ਕਰੀਬ ਪੂਰੇ ਦੇਸ਼ ‘ਚ ਬਰਸਾਤ ਦਾ ਦੌਰ ਜਾਰੀ ਹੈ। ਉੱਥੇ ਹੀ ਪੰਜਾਬ …