Home / ਵੀਡੀਓ / ਜਸਦੀਪ ਸਿੰਘ ਗਿੱਲ ਕੌਣ ਹਨ…….

ਜਸਦੀਪ ਸਿੰਘ ਗਿੱਲ ਕੌਣ ਹਨ…….

ਰਾਧਾ ਸੁਆਮੀ ਸਤਿਸੰਗ ਬਿਆਸ ਦੇ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅਤੇ ਉਨ੍ਹਾਂ ਵੱਲੋਂ ਨਵੇਂ ਧਾਪੇ ਗਏ ਉੱਤਰਾਧਿਕਾਰੀ ਜਸਦੀਪ ਸਿੰਘ ਗਿੱਲ ਸ਼ੁੱਕਰਵਾਰ ਸਵੇਰੇ ਜੇਲ੍ਹ ਰੋਡ ਜਲੰਧਰ ਨੇੜੇ ਮਿਸ਼ਨ ਕੰਪਾਊਂਡ ਸਥਿਤ ਰਾਧਾ ਸੁਆਮੀ ਸਤਿਸੰਗ ਬਿਆਸ ਕੇਂਦਰ-1 ਵਿਖੇ ਪਹੁੰਚੇ। ਉਨ੍ਹਾਂ ਦੇ ਆਉਣ ਦੀ ਸੂਚਨਾ ਮਿਲਦੇ ਹੀ ਹਜ਼ਾਰਾਂ ਦੀ ਗਿਣਤੀ ‘ਚ ਸੰਗਤ ਉਥੇ ਪਹੁੰਚੀ, ਜਿੱਥੇ ਉਨ੍ਹਾਂ ਨੇ ਪੰਡਾਲ ਵਿੱਚ ਬੈਠੀ ਸੰਗਤ ਨੂੰ ਦਰਸ਼ਨ ਦਿੱਤੇ। ਇਸ ਦੌਰਾਨ ਸੰਗਤ ਕਾਫ਼ੀ ਭਾਵੁਕ ਨਜ਼ਰ ਆਈ।

ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ 2 ਸਤੰਬਰ ਨੂੰ ਆਪਣੇ ਵਾਰਿਸ ਦਾ ਐਲਾਨ ਕਰਕੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਉਨ੍ਹਾਂ ਨੇ 45 ਸਾਲਾ ਜਸਦੀਪ ਸਿੰਘ ਗਿੱਲ ਨੂੰ ਆਪਣਾ ਵਾਰਿਸ ਥਾਪਿਆ ਹੈ ਅਤੇ ਸੰਗਤਾਂ ਦੇ ਨਾਮ ਦਾਨ ਦੇਣ ਦਾ ਅਧਿਕਾਰ ਵੀ ਦਿੱਤਾ ਹੈ। ਹਾਲਾਂਕਿ ਬਿਆਸ ਡੇਰੇ ਵੱਲੋਂ ਇਹ ਸਾਫ਼ ਕੀਤਾ ਗਿਆ ਹੈ ਕਿ ਬਾਬਾ ਗੁਰਿੰਦਰ ਸਿੰਘ ਢਿੱਲੋਂ ਰਾਧਾ ਸੁਆਮੀ ਸਤਿਸੰਗ ਬਿਆਸ (RSSB)ਦੇ ਮੌਜੂਦਾ ਸੰਤ ਸਤਿਗੁਰੂ ਹਨ।

ਬੀਬੀਸੀ ਸਹਿਯੋਗੀ ਰਵਿੰਦਰ ਸਿੰਘ ਰੌਬਿਨ ਨੂੰ ਰਾਧਾ ਸੁਆਮੀ ਸਤਿਸੰਗ ਬਿਆਸ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਅਜੇ ਗੱਦੀ ਨਹੀਂ ਸੌਂਪੀ ਗਈ ਹੈ ਅਤੇ ਨਾ ਹੀ ਦਸਤਾਰਬੰਦੀ ਕੀਤੀ ਗਈ ਹੈ ।ਕਿਹਾ ਗਿਆ ਹੈ,”ਬਾਬਾ ਜੀ ( ਗੁਰਿੰਦਰ ਸਿੰਘ ਢਿੱਲੋਂ) ਦੀ ਸਿਹਤ ਠੀਕ ਹੈ ਅਤੇ ਉਹ ਸਤਿਸੰਗ ਕਰਦੇ ਰਹਿਣਗੇ ਅਤੇ ਸਰਪ੍ਰਸਤ ਨਿਯੁਕਤ ਕੀਤੇ ਗਏ ਜਸਦੀਪ ਸਿੰਘ ਗਿੱਲ ਉਨ੍ਹਾਂ ਦੇ ਨਾਲ ਬੈਠਿਆ ਕਰਨਗੇ ਅਤੇ ਉਨ੍ਹਾਂ ਦੀ ਸਰਪ੍ਰਸਤੀ ਹੇਠ ਰਹਿਣਗੇ।”

“ਸੰਗਤ ਨੂੰ ਭੱਜ ਦੌੜ ਕਰਨ ਦੀ ਲੋੜ ਨਹੀਂ ਹੈ ਕਿਉਂਕਿ ਇਸ ਮਾਮਲੇ ਵਿੱਚ ਕੋਈ ਰਸਮੀ ਸਮਾਗਮ ਨਹੀਂ ਹੋ ਰਿਹਾ। ਕ੍ਰਿਪਾ ਕਰਕੇ ਅਫਵਾਹਾਂ ਉੱਤੇ ਵਿਸ਼ਵਾਸ ਨਾ ਕਰੋ ਅਤੇ ਬਾਬਾ ਜੀ ਅਤੇ ਉਨ੍ਹਾਂ ਦੇ ਗੱਦੀਨਸ਼ੀਨ ਖੁਦ ਸਤਿਸੰਗ ਸੈਂਟਰਾਂ ਉੱਤੇ ਪਹੁੰਚਣਗੇ।”

“ਓਵਰਸੀਜ਼ ਸਤਿਸੰਗ ਨਵੇਂ ਮਹਾਰਾਜ (ਜਸਦੀਪ ਸਿੰਘ ਗਿੱਲ ) ਵੱਲੋਂ ਕੀਤੀਆਂ ਜਾਣਗੀਆਂ।”
ਰਾਧਾ ਸੁਆਮੀ ਸਤਿਸੰਗ ਬਿਆਸ ਵੱਲੋਂ ਜਾਰੀ ਰਸਮੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਗੁਰਿੰਦਰ ਸਿੰਘ ਢਿੱਲੋਂ ਹੀ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੌਜੂਦਾ ਸੰਤ ਸਤਿਗੁਰੂ (ਮੁਖੀ) ਹਨ।”ਜਸਦੀਪ ਸਿੰਘ ਗਿੱਲ ਭਵਿੱਖ ਵਿੱਚ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਸੰਤ ਸਤਿਗੁਰੂ ਹੋਣਗੇ ਅਤੇ ਉਸ ਤੋਂ ਬਾਅਦ ਉਨ੍ਹਾਂ ਨੂੰ ਨਾਮ ਦਾਨ ਦੇਣ ਦਾ ਅਧਿਕਾਰ ਹੋਵੇਗਾ। ਉਦੋਂ ਤੱਕ ਉਹ ਗੁਰਿੰਦਰ ਸਿੰਘ ਜੀ ਢਿਲੋਂ ਦੇ ਨਾਲ ਸਤਿਸੰਗਾਂ ਵਿੱਚ ਹਾਜ਼ਰੀ ਭਰਦੇ ਰਹਿਣਗੇ।”

Check Also

Arvind Kejriwal ਨੂੰ ਮਿਲੀ Bail

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਦਿੱਤੇ ਜਾਣ ’ਤੇ ਰਾਜ …