Home / ਸਿੱਖੀ ਖਬਰਾਂ / ਇਨ੍ਹਾਂ ਜ਼ਿਲ੍ਹਿਆਂ ‘ਚ ਅੱਜ ਪਵੇਗਾ ਮੀਂਹ !

ਇਨ੍ਹਾਂ ਜ਼ਿਲ੍ਹਿਆਂ ‘ਚ ਅੱਜ ਪਵੇਗਾ ਮੀਂਹ !

ਪੰਜਾਬ ਅਤੇ ਚੰਡੀਗੜ੍ਹ ‘ਚ ਮੌਸਮ ਨੂੰ ਲੈ ਕੇ ਨਵੀਂ ਅਪਡੇਟ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਅੱਜ ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਮੀਂਹ ਪੈਣ ਦੀ ਸੰਭਾਵਨਾ ਹੈ। ਦਰਅਸਲ ਚੰਡੀਗੜ੍ਹ ਸਮੇਤ ਪੰਜਾਬ ਦੇ 3 ਜ਼ਿਲ੍ਹਿਆਂ ਪਠਾਨਕੋਟ, ਰੂਪਨਗਰ ਅਤੇ ਮੋਹਾਲੀ ‘ਚ ਅੱਜ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਗਿਆਨ ਕੇਂਦਰ (IMD) ਮੁਤਾਬਕ ਆਉਣ ਵਾਲੇ ਦਿਨਾਂ ‘ਚ ਪੰਜਾਬ ਦਾ ਜ਼ਿਆਦਾਤਰ ਹਿੱਸਾ ਖੁਸ਼ਕ ਰਹਿਣ ਵਾਲਾ ਹੈ ਪਰ ਤਾਪਮਾਨ ‘ਚ ਜ਼ਿਆਦਾ ਫਰਕ ਨਹੀਂ ਹੋਵੇਗਾ।

ਜੇਕਰ ਬੀਤੇ ਦਿਨ ਦੀ ਗੱਲ ਕਰੀਏ ਤਾਂ ਕੱਲ੍ਹ ਪੂਰੇ ਸੂਬੇ ਵਿੱਚ ਕੋਈ ਬਾਰਿਸ਼ ਦਰਜ ਨਹੀਂ ਕੀਤੀ ਗਈ। ਤਾਪਮਾਨ ‘ਚ ਕੋਈ ਬਦਲਾਅ ਨਹੀਂ ਦੇਖਿਆ ਗਿਆ ਅਤੇ ਤਾਪਮਾਨ ਵੀ ਆਮ ਵਾਂਗ ਰਿਹਾ। ਚੰਡੀਗੜ੍ਹ ‘ਚ ਵੀ ਤਾਪਮਾਨ ‘ਚ ਜ਼ਿਆਦਾ ਬਦਲਾਅ ਨਹੀਂ ਆਇਆ ਅਤੇ ਤਾਪਮਾਨ 34 ਡਿਗਰੀ ਦੇ ਆਸ-ਪਾਸ ਰਿਹਾ।

ਦੱਸ ਦੇਈਏ ਕਿ ਇਸ ਮਹੀਨੇ ਦੇ ਅੰਤ ਤੱਕ ਪੰਜਾਬ ਅਤੇ ਚੰਡੀਗੜ੍ਹ ਤੋਂ ਮਾਨਸੂਨ ਪੂਰੀ ਤਰ੍ਹਾਂ ਹਟ ਜਾਵੇਗਾ। ਪੰਜਾਬ ਦੇ ਸਿਰਫ਼ 7 ਜ਼ਿਲ੍ਹੇ ਅਜਿਹੇ ਹਨ ਜਿੱਥੇ ਆਮ ਬਾਰਿਸ਼ ਹੋਈ ਹੈ। ਜਦੋਂ ਕਿ 16 ਜ਼ਿਲ੍ਹਿਆਂ ਵਿੱਚ 58 ਤੋਂ 23 ਫੀਸਦੀ ਤੱਕ ਘੱਟ ਬਾਰਿਸ਼ ਹੋਈ ਹੈ। ਚੰਡੀਗੜ੍ਹ ਵਿੱਚ 1 ਜੂਨ ਤੋਂ 16 ਸਤੰਬਰ ਤੱਕ ਆਮ ਨਾਲੋਂ 20 ਫੀਸਦੀ ਘੱਟ ਮੀਂਹ ਪਿਆ ਹੈ। ਆਮ ਤੌਰ ‘ਤੇ ਇੱਥੇ 818.4 ਮਿਲੀਮੀਟਰ ਵਰਖਾ ਹੁੰਦੀ ਹੈ,

ਜਦੋਂ ਕਿ ਇਸ ਸਾਲ ਇੱਥੇ ਸਿਰਫ਼ 656 ਮਿਲੀਮੀਟਰ ਮੀਂਹ ਹੀ ਪਿਆ ਹੈ। ਜਦੋਂ ਕਿ ਪੰਜਾਬ ਵਿੱਚ ਆਮ ਤੌਰ ‘ਤੇ 413.3 ਮਿਲੀਮੀਟਰ ਵਰਖਾ ਹੁੰਦੀ ਹੈ। ਇਸ ਸੀਜ਼ਨ ‘ਚ ਇੱਥੇ ਸਿਰਫ 306.8 ਮਿਲੀਮੀਟਰ ਮੀਂਹ ਪਿਆ ਹੈ। ਪੰਜਾਬ ‘ਚ ਇਸ ਸੀਜ਼ਨ ‘ਚ ਸਭ ਤੋਂ ਵੱਧ ਮੀਂਹ ਤਰਨਤਾਰਨ ਵਿਚ ਪਿਆ, ਜਿੱਥੇ 406.3 ਮਿਲੀਮੀਟਰ ਮੀਂਹ ਪਿਆ। ਸਭ ਤੋਂ ਘੱਟ ਮੀਂਹ ਬਠਿੰਡਾ ਵਿੱਚ ਦਰਜ ਕੀਤਾ ਗਿਆ। ਜਿੱਥੇ ਸਿਰਫ 115.7 ਮਿਲੀਮੀਟਰ ਬੱਦਲ ਵਰਖਾ ਹੋਈ।

Check Also

ਇਸ ਤਰ੍ਹਾਂ ਹੀ ਮਿਲੇਗੀ ਇਸ ਪਵਿੱਤਰ ਰੂਹ ਵੱਲੋ ਸ਼ਜਾ

ਹੇ ਮੇਰੇ ਮਨ! ਗੁਰੂ ਦੇ ਸ਼ਬਦ ਦੀ ਰਾਹੀਂ ਹੀ ਪਰਮਾਤਮਾ ਮਿਲ ਸਕਦਾ ਹੈ। ਸ਼ਬਦ ਤੋਂ …