Home / ਵੀਡੀਓ / ਕੈਨੇਡਾ ਜਾਣ ਦੇ ਚਾਹਵਾਨ ਪੰਜਾਬੀਆਂ ਨੂੰ ਝਟਕਾ !

ਕੈਨੇਡਾ ਜਾਣ ਦੇ ਚਾਹਵਾਨ ਪੰਜਾਬੀਆਂ ਨੂੰ ਝਟਕਾ !

ਕੈਨੇਡਾ ਜਾਣ ਦੇ ਚਾਹਵਾਨ ਪੰਜਾਬੀਆਂ ਦੇ ਸੁਫ਼ਨਿਆਂ ਨੂੰ ਵੱਡਾ ਝਟਕਾ ਲੱਗਿਆ ਹੈ। ਕੈਨੇਡਾ ਦੀ ਟਰੂਡੋ ਸਰਕਾਰ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਵੱਡਾ ਝਟਕਾ ਦਿੰਦੇ ਹੋਏ ਸਟੂਡੈਂਟ ਵੀਜ਼ਿਆਂ ਦੀ ਗਿਣਤੀ ਘਟਾਉਣ ਦਾ ਐਲਾਨ ਕੀਤਾ ਹੈ। ਕੈਨੇਡੀਅਨ ਪ੍ਰਧਾਨ ਮੰਤਰੀ ਟਰੂਡੋ ਨੇ ਐਕਸ ‘ਤੇ ਪੋਸਟ ਕਰ ਕੇ ਇਸ ਦਾ ਐਲਾਨ ਕੀਤਾ ਹੈ।

ਜਸਟਿਨ ਟਰੂਡੋ ਨੇ ਟਵੀਟ ਕਰ ਕਿਹਾ ਕਿ ਇਸ ਸਾਲ 35 ਫ਼ੀਸਦੀ ਘੱਟ ਸਟੂਡੈਂਟ ਵੀਜ਼ੇ ਦੇਣ ਦਾ ਫ਼ੈਸਲਾ ਲਿਆ ਹੈ ਤੇ ਨਾਲ ਹੀ ਇਹ ਵੀ ਐਲਾਨ ਕੀਤਾ ਹੈ ਕਿ ਅਗਲੇ ਸਾਲ ਇਹ ਗਿਣਤੀ 10 ਫ਼ੀਸਦੀ ਹੋਰ ਘਟਾ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਲਿਖਿਆ ਕਿ ਇਮੀਗ੍ਰੇਸ਼ਨ ਸਾਡੀ ਆਰਥਿਕਤਾ ਲਈ ਇਕ ਫਾਇਦਾ ਹੈ, ਪਰ ਜਦੋਂ ਕੁਝ ਲੋਕ ਸਿਸਟਮ ਦੀ ਦੁਰਵਰਤੋਂ ਕਰਦੇ ਹਨ ਅਤੇ ਵਿਦਿਆਰਥੀਆਂ ਦਾ ਫਾਇਦਾ ਉਠਾਉਂਦੇ ਹਨ, ਤਾਂ ਅਸੀਂ ਉਨ੍ਹਾਂ ‘ਤੇ ਕਾਰਵਾਈ ਕਰਦੇ ਹਾਂ।

ਇਸ ਦੇ ਨਾਲ ਹੀ ਕੈਨੇਡੀਅਨ ਪ੍ਰਧਾਨ ਮੰਤਰੀ ਨੇ ਘੱਟ ਤਨਖ਼ਾਹ ਵਾਲੇ ਅਸਥਾਈ ਵਿਦੇਸ਼ੀ ਕਾਮਿਆਂ ਦੀ ਗਿਣਤੀ ਨੂੰ ਘਟਾਉਣ ਦਾ ਵੀ ਐਲਾਨ ਕੀਤਾ ਤੇ ਕਿਹਾ ਕਿ ਅਸੀਂ ਉਨ੍ਹਾਂ ਦੇ ਕੰਮ ਦੀਆਂ ਸ਼ਰਤਾਂ ਦੀ ਮਿਆਦ ਨੂੰ ਵੀ ਘਟਾ ਰਹੇ ਹਾਂ। ਟਰੂਡੋ ਨੇ ਕਿਹਾ ਕਿ ਮਹਾਮਾਰੀ ਤੋਂ ਬਾਅਦ ਪ੍ਰੋਗਰਾਮ ਵਿਚ ਬਦਲਾਅ ਕੀਤੇ ਗਏ ਸਨ, ਪਰ ਹੁਣ ਲੇਬਰ ਮਾਰਕੀਟ ਬਦਲ ਗਈ ਹੈ। ਉਨ੍ਹਾਂ ਕਿਹਾ ਕਿ ਕਾਰੋਬਾਰੀਆਂ ਨੂੰ ਕੈਨੇਡਾ ਦੇ ਕਾਮਿਆਂ ਵਿਚ ਨਿਵੇਸ਼ ਕਰਨਾ ਚਾਹੀਦਾ ਹੈ।

ਹਾਲਾਂਕਿ, ਅਜਿਹਾ ਪਹਿਲੀ ਵਾਰ ਨਹੀਂ ਹੈ ਜਦੋਂ ਕੈਨੇਡਾ ਨੇ ਆਪਣੇ ਵਿਦਿਆਰਥੀ ਵੀਜ਼ਾ ਨੂੰ ਲੈ ਕੇ ਕੋਈ ਐਲਾਨ ਕੀਤਾ ਹੋਵੇ, ਕੈਨੇਡਾ ਫੀਸਾਂ ਵਧਾਉਣ ਤੋਂ ਲੈ ਕੇ ਨਿਯਮ ਸਖ਼ਤ ਕਰਨ ਨੂੰ ਲੈ ਪਹਿਲਾਂ ਵੀ ਐਲਾਨ ਕਰ ਚੁੱਕਿਆ ਹੈ।ਹਾਲ ਹੀ ਦੇ ਮਹੀਨਿਆਂ ਵਿੱਚ ਜਸਟਿਨ ਟਰੂਡੋ ਦੀ ਅਗਵਾਈ ਵਾਲੀ ਸਰਕਾਰ ਨੇ ਕੌਮਾਂਤਰੀ ਵਿਦਿਆਰਥੀ ਵੀਜ਼ਾ ਵਿੱਚ ਤਬਦੀਲੀਆਂ ਦੇ ਨਾਲ-ਨਾਲ ਪੋਸਟ-ਗ੍ਰੈਜੂਏਸ਼ਨ ਵਰਕ ਪਰਮਿਟ ਦੀ ਮਿਆਦ ਵਧਾਉਣ ਤੋਂ ਵੀ ਇਨਕਾਰ ਕੀਤਾ।ਇਸੇ ਕਾਰਨ ਉੱਥੇ ਬਹੁਤ ਸਾਰੇ ਕੌਮਾਂਤਰੀ ਵਿਦਿਆਰਥੀਆਂ ਉੱਤੇ ਨੂੰ ਉਨ੍ਹਾਂ ਦੇ ਮੁਲਕਾਂ ਵਿੱਚ ਵਾਪਸ ਭੇਜੇ ਜਾਣ ਦੀ ਤਲਵਾਰ ਲਟਕ ਰਹੀ ਹੈ।

ਜਿਸ ਨੂੰ ਲੈ ਕੇ ਕਈ ਵਿਦਿਆਰਥੀਆਂ ਨੇ ਪ੍ਰਦਰਸ਼ਨ ਵੀ ਕੀਤਾ ਹੈ।ਵਿਦਿਆਰਥੀਆਂ ਦਾ ਕਹਿਣਾ ਸੀ ਕਿ ਕੈਨੇਡਾ ਵਿੱਚ ਵੀਜ਼ਾਂ ਨਿਯਮਾਂ ਵਿੱਚ ਹੋਏ ਬਦਲਾਅ ਕਾਰਨ ਉਨ੍ਹਾਂ ਦੀ ਪੀਆਰ ਦੀਆਂ ਉਮੀਦਾਂ ‘ਤੇ ਖ਼ਤਰਾ ਮੰਡਰਾ ਰਿਹਾ ਹੈ ਜਿਸ ਕਰਕੇ ਉਹ ਆਪਣੇ ਭਵਿੱਖ ਨੂੰ ਲੈ ਕੇ ਚਿੰਤਤ ਹਨ।ਕੈਨੇਡਾ ਵਿੱਚ ਪੜ੍ਹਾਈ ਤੋਂ ਬਾਅਦ ਕੌਮਾਂਤਰੀ ਵਿਦਿਆਰਥੀਆਂ ਨੂੰ ਤਿੰਨ ਸਾਲ ਦਾ ਵਰਕ ਪਰਮਿਟ ਮਿਲਦਾ ਹੈ, ਇਸ ਦੌਰਾਨ ਵਿਦਿਆਰਥੀ ਪੀਐੱਨਪੀ ਜਾਂ ਫ਼ਿਰ ਫੈਡਰਲ ਸਕੀਮ ਤਹਿਤ ਪੀਆਰ (ਸਥਾਈ ਨਾਗਰਿਕਤਾ) ਲਈ ਅਪਲਾਈ ਕਰ ਦਿੰਦੇ ਸਨ।ਇਸੇ ਤਰ੍ਹਾਂ, ਕੋਰੋਨਾ ਦੌਰਾਨ ਲੇਬਰ ਮਾਰਕੀਟ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਕੈਨੇਡਾ ਨੇ ਆਰਜ਼ੀ ਤੌਰ ਉੱਤੇ ਵਰਕ ਪਰਮਿਟ ਵਿੱਚ 18 ਮਹੀਨੇ ਦਾ ਵਾਧਾ ਕਰਨ ਦੀ ਨੀਤੀ ਲਾਗੂ ਕੀਤੀ ਸੀ। ਪਰ ਹੁਣ ਪਿਛਲੇ ਸਮੇਂ ਦੌਰਾਨ ਕੈਨੇਡਾ ਸਰਕਾਰ ਨੇ ਇਸ ਨਿਯਮ ਵਿੱਚ ਬਦਲਾਅ ਕਰ ਦਿੱਤੇ ਹਨ।

Check Also

ਹੁਣ 2 ਵਾਰ ਕਰਨੀ ਪਵੇਗੀ IELTS

ਕੈਨੇਡਾ ਜਾਣ ਦੇ ਚਾਹਵਾਨ ਪੰਜਾਬੀਆਂ ਦੇ ਸੁਫ਼ਨਿਆਂ ਨੂੰ ਵੱਡਾ ਝਟਕਾ ਲੱਗਿਆ ਹੈ। ਕੈਨੇਡਾ ਦੀ ਟਰੂਡੋ …