Home / ਪੰਜਾਬੀ ਖਬਰਾਂ / ਪੰਜਾਬ ਵਿੱਚ ਪੰਚਾਇਤੀ ਚੋਣਾਂ ਦਾ ਵੱਜਿਆ ਬਿਗੁਲ

ਪੰਜਾਬ ਵਿੱਚ ਪੰਚਾਇਤੀ ਚੋਣਾਂ ਦਾ ਵੱਜਿਆ ਬਿਗੁਲ

ਬੀਤੇ ਕਈ ਦਿਨਾਂ ਤੋਂ ਪੰਚਾਇਤੀ ਚੋਣਾਂ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਕਿਆਸਰਾਈਆਂ ਲਗਾਈਆਂ ਜਾ ਰਹੀਆਂ ਸਨ। ਇਸ ਨੂੰ ਲੈ ਕੇ ਹੁਣ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪੰਜਾਬ ‘ਚ ਪੰਚਾਇਤੀ ਚੋਣਾਂ ਦਾ ਬਿਗੁਲ ਵੱਜ ਚੁੱਕਾ ਹੈ। ਪੰਜਾਬ ਪ੍ਰਸ਼ਾਸਨ ਵੱਲੋਂ ਜਾਰੀ ਕੀਤੇ ਗਏ ਨੋਟੀਫਿਕੇਸ਼ਨ ‘ਚ ਚੋਣਾਂ ਦੇ ਸਮੇਂ ਦਾ ਐਲਾਨ ਕਰ ਦਿੱਤਾ ਗਿਆ ਹੈ। ਜਾਰੀ ਕੀਤੇ ਗਏ ਨੋਟੀਫਿਕੇਸ਼ਨ ਦੇ ਮੁਤਾਬਕ ਪੰਜਾਬ ‘ਚ 20 ਅਕਤੂਬਰ 2024 ਤੱਕ ਪੰਚਾਇਤੀ ਚੋਣਾਂ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ।

ਪੰਜਾਬ ’ਚ ਪੰਚਾਇਤੀ ਚੋਣਾਂ ਲਈ ਰਾਹ ਪੱਧਰਾ ਹੋ ਗਿਆ ਹੈ ਅਤੇ ਪੰਚਾਇਤ ਚੋਣਾਂ 20 ਅਕਤੂਬਰ ਤੋਂ ਪਹਿਲਾਂ ਕਰਾਈਆਂ ਜਾਣਗੀਆਂ। ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਛੇਤੀ ਨੋਟੀਫ਼ਿਕੇਸ਼ਨ ਜਾਰੀ ਕੀਤਾ ਜਾ ਰਿਹਾ ਹੈ। ਪੰਚਾਇਤ ਵਿਭਾਗ ਇਸ ਨੋਟੀਫ਼ਿਕੇਸ਼ਨ ਨੂੰ ਪੰਜਾਬ ਰਾਜ ਚੋਣ ਕਮਿਸ਼ਨ ਕੋਲ ਭੇਜੇਗਾ ਅਤੇ ਚੋਣ ਕਮਿਸ਼ਨ ਇਸੇ ਅਧਾਰ ’ਤੇ ਪੰਚਾਇਤ ਚੋਣਾਂ ਦਾ ਸ਼ਡਿਊਲ ਜਾਰੀ ਕਰੇਗਾ ਤੇ ਇਹ ਚੋਣ ਤਰੀਕਾਂ ਦਾ ਐਲਾਨ ਕਿਸੇ ਵੇਲੇ ਵੀ ਸੰਭਵ ਹੈ। ਸੂਤਰਾਂ ਅਨੁਸਾਰ ਪੰਚਾਇਤ ਚੋਣਾਂ 13 ਅਕਤੂਬਰ ਨੂੰ ਹੋ ਸਕਦੀਆਂ ਹਨ।


ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਪਿਛਲੇ ਦਿਨੀਂ ਪੰਚਾਇਤੀ ਚੋਣਾਂ ਸਬੰਧੀ ਫਾਈਲ ਮੁੱਖ ਮੰਤਰੀ ਦਫ਼ਤਰ ਭੇਜੀ ਸੀ, ਜਿਸ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਰੀ ਝੰਡੀ ਦਿੱਤੇ ਜਾਣ ਦਾ ਪਤਾ ਲੱਗਿਆ ਹੈ। ਪੰਜਾਬ ਦੇ ਰਾਜਪਾਲ ਵੱਲੋਂ ਪੰਜਾਬ ਪੰਚਾਇਤੀ ਰਾਜ ਐਕਟ 1994 ਵਿਚ ਸਰਪੰਚਾਂ ਦੇ ਰਾਖਵੇਂਕਰਨ ਲਈ ਕੀਤੀਆਂ ਸੋਧਾਂ ਨੂੰ ਪਹਿਲਾਂ ਹੀ ਪ੍ਰਵਾਨਗੀ ਦਿੱਤੀ ਜਾ ਚੁੱਕੀ ਹੈ। ਪੰਜਾਬ ਸਰਕਾਰ ਦੇ ਕਾਨੂੰਨੀ ਅਤੇ ਵਿਧਾਨਿਕ ਮਾਮਲਿਆਂ ਬਾਰੇ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ 16 ਸਤੰਬਰ ਨੂੰ ਇਸ ਬਾਰੇ ਨੋਟੀਫ਼ਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਹੁਣ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਪ੍ਰਕਿਰਿਆ ਸ਼ੁਰੂ ਕੀਤੇ ਜਾਣ ਤੋਂ ਸਾਫ਼ ਹੋ ਗਿਆ ਹੈ ਕਿ 20 ਅਕਤੂਬਰ ਤੋਂ ਪਹਿਲਾਂ ਪੰਚਾਇਤੀ ਚੋਣਾਂ ਹੋਣਗੀਆਂ।

Check Also

ਭਾਰੀ ਮੀਂਹ ਮਗਰੋਂ ਪਾਣੀ ‘ਚ ਡੁੱਬੇ ਕਈ ਪਿੰਡ

 ਇਸ ਵੇਲੇ ਕਰੀਬ ਪੂਰੇ ਦੇਸ਼ ‘ਚ ਬਰਸਾਤ ਦਾ ਦੌਰ ਜਾਰੀ ਹੈ। ਉੱਥੇ ਹੀ ਪੰਜਾਬ …